Hoshiarpur News: ਹੁਸ਼ਿਆਰਪੁਰ 'ਚ ਤੇਜ਼ ਰਫਤਾਰ ਇਨੋਵਾ ਨੇ ਐਕਟਿਵਾ ਨੂੰ ਟੱਕਰ ਮਾਰੀ, ਦੋ ਦੀ ਮੌਤ

By : GAGANDEEP

Published : Dec 10, 2023, 5:07 pm IST
Updated : Dec 10, 2023, 5:07 pm IST
SHARE ARTICLE
A high-speed Innova collided with an Activa in Hoshiarpur News
A high-speed Innova collided with an Activa in Hoshiarpur News

Hoshiarpur News: ਪੁਲਿਸ ਨੇ ਕਾਰ ਚਾਲਕ ਖਿਲਾਫ ਮਾਮਲਾ ਕੀਤਾ ਦਰਜ

 

A high-speed Innova collided with an Activa in Hoshiarpur News: ਹੁਸ਼ਿਆਰਪੁਰ ਦੇ ਦਸੂਹਾ 'ਚ ਜਲੰਧਰ ਪਠਾਨਕੋਟ ਨੈਸ਼ਨਲ ਹਾਈਵੇ 'ਤੇ ਵਾਪਰੇ ਭਿਆਨਕ ਸੜਕ ਹਾਦਸੇ 'ਚ ਦੋ ਐਕਟਿਵਾ ਸਵਾਰਾਂ ਦੀ ਮੌਤ ਹੋ ਗਈ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਦੋਵਾਂ ਵਿਅਕਤੀਆਂ ਦੀਆਂ ਲਾਸ਼ਾਂ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਦਸੂਹਾ ਦੇ ਸਿਵਲ ਹਸਪਤਾਲ ਵਿਚ ਰਖਵਾ ਦਿੱਤਾ। ਪਰਿਵਾਰ ਵਾਲਿਆਂ ਨੂੰ ਵੀ ਸੂਚਿਤ ਕਰ ਦਿਤਾ।

ਇਹ ਵੀ ਪੜ੍ਹੋ: Odisha News: ਓਡੀਸ਼ਾ 'ਚ ਦਿਲ ਕੰਬਾਊ ਵਾਰਦਾਤ, ਪਤਨੀ ਦਾ ਸਿਰ ਵੱਢ ਪੁਲਿਸ ਥਾਣੇ ਪਹੁੰਚਿਆ ਸਿਰਫਿਰਾ ਪਤੀ

ਦੋਵੇਂ ਮ੍ਰਿਤਕ ਗੁਰਦਾਸਪੁਰ ਜ਼ਿਲ੍ਹੇ ਦੇ ਰਹਿਣ ਵਾਲੇ ਦੱਸੇ ਜਾਂਦੇ ਹਨ ਜੋ ਐਕਟਿਵਾ 'ਤੇ ਅੰਮ੍ਰਿਤਸਰ ਲਈ ਰਵਾਨਾ ਹੋਏ। ਮ੍ਰਿਤਕ ਐਕਟਿਵਾ ਸਵਾਰ ਵਿਅਕਤੀਆਂ ਦੀ ਪਛਾਣ ਪਰਮਜੀਤ ਸਿੰਘ ਪੁੱਤਰ ਗੁਰਦੀਪ ਵਾਸੀ ਭੀਨੀ, ਪ੍ਰੇਮ ਸਿੰਘ ਪੁੱਤਰ ਸਰਦਾਰਾ ਸਿੰਘ ਵਜੋਂ ਹੋਈ ਹੈ। ਹਾਦਸੇ ਤੋਂ ਬਾਅਦ ਇਨੋਵਾ ਚਾਲਕ ਫਰਾਰ ਦੱਸਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ: Abohar News: ਬਿਨ੍ਹਾਂ ਸੱਦੇ ਵਿਆਹ 'ਤੇ ਗਏ ਨੌਜਵਾਨ ਦੀ ਕੁੜੀ ਵਾਲਿਆਂ ਨੇ ਕੀਤੀ ਕੁੱਟਮਾਰ  

ਦਸੂਹਾ ਪੁਲਿਸ ਨੇ ਕਾਰਵਾਈ ਕਰਦਿਆਂ ਇਨੋਵਾ ਚਾਲਕ ਬਲਵੀਰ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਪਿੰਡ ਝਿੰਗੜਾ ਦਸੂਹਾ ਖ਼ਿਲਾਫ਼ ਧਾਰਾ 304 ਏ 279 ਤਹਿਤ ਕੇਸ ਦਰਜ ਕਰ ਲਿਆ ਹੈ। ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਏ.ਐਸ.ਆਈ ਜਸਵੀਰ ਸਿੰਘ ਨੇ ਦਸਿਆ ਕਿ ਹਾਈਵੇਅ 'ਤੇ ਸੜਕ ਹਾਦਸੇ ਦੀ ਸੂਚਨਾ ਮਿਲੀ ਸੀ।

ਪਰਮਜੀਤ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਪ੍ਰੇਮ ਸਿੰਘ ਦੀ ਜ਼ਖਮੀ ਹਾਲਤ 'ਚ ਦਸੂਹਾ ਲਿਜਾਂਦੇ ਹੋਏ ਰਸਤੇ 'ਚ ਮੌਤ ਹੋ ਗਈ। ਜਾਂਚ ਦੌਰਾਨ ਉਨ੍ਹਾਂ ਦੱਸਿਆ ਕਿ ਜਿਵੇਂ ਹੀ ਮ੍ਰਿਤਕ ਐਕਟਿਵਾ ਚਾਲਕ ਪਰਮਜੀਤ ਸਿੰਘ ਪੁੱਤਰ ਗੁਰਦੀਪ ਅਤੇ ਪ੍ਰੇਮ ਸਿੰਘ ਪੁੱਤਰ ਸਰਦਾਰਾ ਸਿੰਘ ਵਾਸੀ ਦਸੂਹਾ ਤੋਂ ਕਰੀਬ 4 ਕਿਲੋਮੀਟਰ ਦੂਰ ਨੈਸ਼ਨਲ ਹਾਈਵੇ 'ਤੇ ਤੇਲ ਪਾਉਂਦੇ ਹੋਏ ਹਾਈਵੇ 'ਤੇ ਚੜ੍ਹੇ ਤਾਂ ਸਾਹਮਣੇ ਤੋਂ ਆ ਰਹੀ ਤੇਜ਼ ਰਫਤਾਰ ਇਨੋਵਾ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਦੋਵਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement