Patialal News : ਸਪੀਕਰ ਕੁਲਤਾਰ ਸੰਧਵਾ ਦਾ ਵੱਡਾ ਬਿਆਨ, ਕਿਹਾ, ਕਿਸਾਨਾਂ ਦੀ ਗੱਲ ਨਾ ਸੁਣ ਕੇ ਕੇਂਦਰ ਸਰਕਾਰ ਕਰ ਰਹੀ ਹੈ ਦੇਸ਼ ਧਰੋਹ

By : BALJINDERK

Published : Dec 10, 2024, 7:55 pm IST
Updated : Dec 10, 2024, 7:55 pm IST
SHARE ARTICLE
Speaker Kultar Singh  Sandhwa
Speaker Kultar Singh Sandhwa

Patialal News : ਪੀਐਮ ਮੋਦੀ ਕਿਸਾਨਾਂ ਦੇ ਨਾਲ ਇਹ ਸਭ ਕੁਝ ਕਰਕੇ ਦੇਸ਼ ਦਾ ਬੜਾ ਵੱਡਾ ਨੁਕਸਾਨ ਕਰ ਰਹੇ ਹਨ  

Patialal News in Punjbai : ਪਟਿਆਲਾ ਦੀ ਪੰਜਾਬੀ ਯੂਨੀਵਰਸਿਟੀ ’ਚ ਅੱਜ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਪਹੁੰਚੇ। ਜਿੱਥੇ ਉਨ੍ਹਾਂ ਨੇ ਗੱਲਬਾਤ ਦੌਰਾਨ ਕਿਸਾਨੀ ਮਸਲੇ ਦੇ ਉੱਪਰ ਇੱਕ ਵੱਡਾ ਬਿਆਨ ਦਿੱਤਾ। ਉਨ੍ਹਾਂ ਕਿਹਾ ਕਿ ਜਿਹੜਾ ਭਾਰਤ ਦੇਸ਼ ਹੈ ਇਹ ਕਿਸਾਨਾਂ ਦਾ ਦੇਸ਼ ਹੈ। ਭਾਰਤ ਨੂੰ ਕਿਸਾਨਾਂ ਨੇ ਹੀ ਬਣਾਇਆ ਹੈ। ਕਿਸਾਨ ਦੇਸ਼ ਦੇ ਲੋਕਾਂ ਦਾ ਢਿੱਡ ਭਰਦੇ ਹਨ। ਕਿਸਾਨਾਂ ਦੇ ਪੁੱਤ ਹੀ ਦੇਸ਼ ਦੇ ਬਾਰਡਰਾਂ ਉਪਰ ਦੇਸ਼ ਦੀ ਰੱਖਿਆ ਕਰਦੇ ਹਨ।  ਕੇਂਦਰ ਸਰਕਾਰ ਕਿਸਾਨਾਂ ਦੀ ਗੱਲ ਨਾ ਸੁਣ ਕੇ ਦੇਸ਼ ਦੇ ਨਾਲ ਹੀ ਦੇਸ਼ ਧਰੋਹ ਕਰ ਰਹੀ ਹੈ।

ਹੁਣ ਤਾਂ ਦੇਸ਼ ਦੇ ਉਪ ਰਾਸ਼ਟਰਪਤੀ ਅਤੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਵੀ ਮੋਦੀ ਸਾਹਿਬ ਨੂੰ ਕਹਿ ਦਿੱਤਾ ਹੈ ਕਿ ਕਿਸਾਨਾਂ ਦੇ ਨਾਲ ਗੱਲਬਾਤ ਕਰਨੀ ਚਾਹੀਦੀ ਹੈ, ਲੇਕਿਨ ਮੋਦੀ ਸਾਹਿਬ ਨੂੰ ਪਤਾ ਨਹੀਂ ਕੀ ਹੋਇਆ ਹੈ ਉਹ ਤਾਂ ਅੰਡਾਨੀ ਅਬਾਨੀ ਨੂੰ ਖੁਸ਼ ਕਰਨ ਲਈ ਲੱਗੇ ਹੋਏ ਹਨ। ਮੋਦੀ ਸਾਹਿਬ ਕਿਸਾਨਾਂ ਦੇ ਨਾਲ ਇਹ ਸਭ ਕੁਝ ਕਰਕੇ ਦੇਸ਼ ਦਾ ਬੜਾ ਵੱਡਾ ਨੁਕਸਾਨ ਕਰ ਰਹੇ ਹਨ।  

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਸਾਹਿਬ ਦੀ ਸਿਹਤ ਵੀ ਠੀਕ ਨਹੀਂ ਹੈ ਉਨ੍ਹਾਂ ਦੀ ਉਮਰ ਕਾਫੀ ਜ਼ਿਆਦਾ ਹੋ ਚੁੱਕੀ ਹੈ ਕੇਂਦਰ ਸਰਕਾਰ ਨੂੰ ਬਿਨਾਂ ਕੋਈ ਦੇਰ ਕੀਤਿਆਂ ਕਿਸਾਨਾਂ ਦੇ ਨਾਲ ਗੱਲ ਕਰ ਲੈਣੀ ਚਾਹੀਦੀ ਹੈ। ਕੁਲਤਾਰ ਸਿੰਘ ਸੰਧਵਾ ਨੇ ਆਖਿਆ ਕਿ ਪੰਜਾਬੀ ਯੂਨੀਵਰਸਿਟੀ ਨੂੰ ਜਲਦ ਹੀ ਨਵਾਂ ਵਾਈਸ ਚਾਂਸਲਰ ਸੌਂਪ ਦਿੱਤਾ ਜਾਵੇਗਾ। 

(For more news apart from Speaker Kultar Sandhwa big statement said central government is committing treason not listening farmers News in Punjabi, stay tuned to Rozana Spokesman)

Location: India, Punjab, Patiala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement