ਬਰਗਾੜੀ ਤੇ ਬਹਿਬਲ ਕਲਾਂ ਮਾਮਲੇ ਲਈ ਅਕਾਲੀ ਦਲ ਜ਼ਿੰਮੇਵਾਰ : ਖਹਿਰਾ
Published : Jan 11, 2019, 11:45 am IST
Updated : Jan 11, 2019, 11:45 am IST
SHARE ARTICLE
Sukhpal Singh Khaira
Sukhpal Singh Khaira

ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਸ. ਸੁਖਪਾਲ ਸਿੰਘ ਖਹਿਰਾ ਨੇ ਕਿਹਾ ਹੈ ਕਿ ਬਰਗਾੜੀ ਤੇ ਬਹਿਬਲ ਕਲਾਂ ਮਾਮਲੇ ਲਈ ਅਕਾਲੀ ਦਲ ਜ਼ਿੰਮੇਵਾਰ ਹੈ........

ਜਲੰਧਰ/ਤਰਨਤਾਰਨ : ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਸ. ਸੁਖਪਾਲ ਸਿੰਘ ਖਹਿਰਾ ਨੇ ਕਿਹਾ ਹੈ ਕਿ ਬਰਗਾੜੀ ਤੇ ਬਹਿਬਲ ਕਲਾਂ ਮਾਮਲੇ ਲਈ ਅਕਾਲੀ ਦਲ ਜ਼ਿੰਮੇਵਾਰ ਹੈ। ਅੱਜ ਪੱਤਰਕਾਰਾਂ ਨਾਲ ਗੱਲ ਕਰਦਿਆਂ ਸ. ਖਹਿਰਾ ਨੇ ਕਿਹਾ ਕਿ ਬੀਤੇ ਦਿਨ ਜੋ ਆਮ ਆਦਮੀ ਪਾਰਟੀ ਨੇ ਡਰਾਮਾ ਕੀਤਾ ਹੈ ਉਹ ਅਫ਼ਸੋਸਨਾਕ ਹੈ। ਖਹਿਰਾ ਨੇ ਕਿਹਾ ਕਿ ਬੇਅਦਬੀ ਮਾਮਲੇ 'ਤੇ ਅਕਾਲੀ ਦਲ ਬਾਦਲ ਵਿਰੁਧ ਪੂਰੇ ਸਬੂਤ ਹੋਣ ਦੇ ਬਾਵਜੂਦ ਕਾਂਗਰਸ ਸਰਕਾਰ ਵਲੋਂ ਕੋਈ ਵੀ ਕਾਰਵਾਈ ਨਾ ਕਰਨਾ ਸੰਕੇਤ ਕਰਦਾ ਹੈ ਕਿ ਸਰਕਾਰ ਇਸ ਮਾਮਲੇ 'ਤੇ ਗੰਭੀਰ ਨਹੀਂ ਹੈ।

ਸਰਕਾਰ ਦੀ ਕੋਤਾਹੀ ਕਰ ਕੇ ਹੀ ਇਸ ਮਾਮਲੇ ਦੇ ਦੋਸ਼ੀ ਪ੍ਰੇਮੀਆਂ ਤੇ ਕੁੱਝ ਪੁਲਿਸ ਅਫ਼ਸਰਾਂ ਨੂੰ ਹਾਈ ਕੋਰਟ ਨੇ ਗ੍ਰਿਫ਼ਤਾਰੀ ਤੋਂ ਸਟੇਅ ਦੇ ਦਿਤਾ। ਅੱਜ ਪੱਤਰਕਾਰਾਂ ਸਾਹਮਣੇ ਜਸਟਿਸ ਜ਼ੋਰਾ ਸਿੰਘ ਕਮਿਸ਼ਨ ਦੀ ਰੀਪੋਰਟ ਤੋਂ ਬਾਅਦ ਪੁਲਿਸ ਤਸ਼ੱਦਦ ਦੇ ਸ਼ਿਕਾਰ 2 ਨੌਜਵਾਨਾਂ ਭਾਈ ਗੋਰਾ ਸਿੰਘ ਅਤੇ ਭਾਈ ਗੁਰਮੁਖ ਸਿੰਘ ਨੂੰ ਪੇਸ਼ ਕਰਦਿਆਂ ਸ. ਖਹਿਰਾ ਨੇ ਕਿਹਾ ਕਿ ਬੇਅਦਬੀ ਕਰਨ ਲਈ ਡੇਰਾ ਪ੍ਰੇਮੀ ਦੋਸ਼ੀ ਸਨ ਪਰ ਪੁਲਿਸ ਜਾਣ ਬੁਝ ਕੇ ਨਿਰਦੋਸ਼ ਸਿੱਖਾਂ ਨੂੰ ਫਸਾ ਰਹੀ ਹੈ।

ਖਹਿਰਾ ਨੇ ਕਿਹਾ ਕਿ ਜ਼ੋਰਾ ਸਿੰਘ ਅਕਾਲੀ ਦਲ ਤੇ ਉਸ ਦੇ ਚਹੇਤੇ ਸਾਬਕਾ ਡੀ ਜੀ ਪੀ ਸੁਮੇਧ ਸਿੰਘ ਸੈਣੀ ਨੂੰ ਬਚਾਉਣ ਵਿਚ ਲੱਗੇ ਹੋਏ ਸਨ। ਖਹਿਰਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਕਿ ਦੋਸ਼ੀਆਂ ਵਿਰੁਧ ਜਲਦ ਕਾਰਵਾਈ ਕੀਤੀ ਜਾਵੇ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵਿਰੁਧ ਪਰਚਾ ਦਰਜ ਕੀਤਾ ਜਾਵੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement