ਮਹਿਲਾ ਨਾਲ ਬਲਾਤਕਾਰ ਦੇ ਇਲਜ਼ਾਮ ‘ਚ ਅਕਾਲੀ ਸਾਂਸਦ ਚੰਦੂਮਾਜਰਾ ਦਾ ਭਤੀਜਾ ਗ੍ਰਿਫ਼ਤਾਰ
Published : Jan 11, 2019, 9:32 am IST
Updated : Jan 11, 2019, 9:32 am IST
SHARE ARTICLE
 Chandramajra's nephew arrested for rape charges
Chandramajra's nephew arrested for rape charges

ਪਟਿਆਲਾ ਵਿਚ ਮਹਿਲਾ ਨਾਲ ਰੇਪ ਅਤੇ ਧੋਖਾਧੜੀ ਦੇ ਇਲਜ਼ਾਮ ਵਿਚ ਪੁਲਿਸ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ...

ਪਟਿਆਲਾ : ਪਟਿਆਲਾ ਵਿਚ ਮਹਿਲਾ ਨਾਲ ਰੇਪ ਅਤੇ ਧੋਖਾਧੜੀ ਦੇ ਇਲਜ਼ਾਮ ਵਿਚ ਪੁਲਿਸ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਅਤੇ ਸਾਂਸਦ ਪ੍ਰੇਮ ਸਿੰਘ ਚੰਦੂਮਾਜਰਾ ਦੇ ਭਾਂਜੇ ਹਰਵਿੰਦਰ ਸਿੰਘ ਹਰਪਾਲਪੁਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੀੜਤਾ ਨੇ ਨਵੰਬਰ ਵਿਚ ਸ਼ਿਕਾਇਤ ਦਰਜ ਕਰਵਾਈ ਸੀ। ਹਰਪਾਲਪੁਰ ਦੀ ਗ੍ਰਿਫ਼ਤਾਰੀ ਤੋਂ ਬਾਅਦ ਚੰਦੂਮਾਜਰਾ ਸਮੇਤ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਘਨੌਰ ਥਾਣੇ ‘ਤੇ ਪ੍ਰਦਰਸ਼ਨ ਕੀਤਾ।

ਚੰਦੂਮਾਜਰਾ ਨੇ ਕਿਹਾ ਕਿ ਇਹ ਸਭ ਮੋਤੀ ਮਹਿਲ ਵਾਲਿਆਂ ਦੇ ਇਸ਼ਾਰੇ ਉਤੇ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਕਰਵਾਇਆ ਹੈ। ਇਹ ਰਾਜਨੀਤੀ ਤੋਂ ਪ੍ਰੇਰਿਤ ਹੈ। ਛੇਤੀ ਇਸ ਬਾਰੇ ਵਿਚ ਡੀਜੀਪੀ ਨਾਲ ਮਿਲਣਗੇ। ਸੁਣਵਾਈ ਨਾ ਹੋਣ ‘ਤੇ ਮੋਤੀ ਮਹਿਲ ਨੂੰ ਘੇਰਾਬੰਦੀ ਕੀਤੀ ਜਾਵੇਗੀ। ਉਥੇ ਹੀ, ਪੁਲਿਸ ਨੇ ਕਿਹਾ ਕਿ ਹਰਵਿੰਦਰ ਦੀ ਗ੍ਰਿਫ਼ਤਾਰੀ ਕਾਨੂੰਨ ਦੇ ਮੁਤਾਬਕ ਹੋਈ ਹੈ। ਫ਼ਰਾਰ ਦੋ ਮੁਲਜ਼ਮਾਂ ਨੂੰ ਛੇਤੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Location: India, Punjab, Patiala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement