ਸਿੰਘੂ ਬਾਰਡਰ ਪਹੁੰਚੇ ਡਾ.ਸੁਰਜੀਤ ਪਾਤਰ ਨੇ ਕਵਿਤਾਵਾਂ ਰਾਹੀਂ ਕੇਂਦਰ ਸਰਕਾਰ ਨੂੰ ਪਾਈਆਂ ਲਾਹਨਤਾਂ 
Published : Jan 11, 2021, 12:27 am IST
Updated : Jan 11, 2021, 12:27 am IST
SHARE ARTICLE
image
image

ਸਿੰਘੂ ਬਾਰਡਰ ਪਹੁੰਚੇ ਡਾ.ਸੁਰਜੀਤ ਪਾਤਰ ਨੇ ਕਵਿਤਾਵਾਂ ਰਾਹੀਂ ਕੇਂਦਰ ਸਰਕਾਰ ਨੂੰ ਪਾਈਆਂ ਲਾਹਨਤਾਂ 

ਨਵੀਂ ਦਿੱਲੀ, 10 ਜਨਵਰੀ (ਚਰਨਜੀਤ ਸਿੰਘ ਸੁਰਖ਼ਾਬ) : ਸਿੰਘੂ ਬਾਰਡਰ ਪਹੁੰਚੇ ਡਾ. ਸੁਰਜੀਤ ਪਾਤਰ ਨੇ ਕਵਿਤਾਵਾਂ ਰਾਹੀਂ ਕੇਂਦਰ ਸਰਕਾਰ ਨੂੰ ਲਾਹਨਤਾਂ ਪਾਉਾਦਿਆਂ ਕਿਹਾ ਕਿ ਦੇਸ਼ ਵਿਆਪੀ ਚਲ ਰਿਹਾ ਕਿਸਾਨੀ ਅੰਦੋਲਨ ਪੰਜਾਬ ਅਤੇ ਹਿੰਦੋਸਤਾਨ ਦੀ ਪੁਨਰ ਸਿਰਜਣਾ ਵਿਚ ਬਹੁਤ ਵੱਡਾ ਹਿੱਸਾ ਪਾਵੇਗਾ | ਸੁਰਜੀਤ ਪਾਤਰ ਨੇ ਸਪੋਕਸਮੈਨ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਬਹੁਤ ਸਮੇਂ ਤੋਂ ਦੁੱਖ ਹੰਢਾ ਰਿਹਾ ਸੀ, ਪੰਜਾਬ ਦੇ ਕਿਸਾਨ ਬਹੁਤ ਲੰਮੇ ਸਮੇਂ ਤੋਂ ਖ਼ੁਦਕੁਸ਼ੀਆਂ ਕਰ ਰਹੇ ਸਨ, ਪੰਜਾਬ ਦੀ ਬਹੁਤ ਮਾੜੀ ਹਾਲਤ ਹੋ ਚੁੱਕੀ ਸੀ, ਇਹ ਅੰਦੋਲਨ ਉਸੇ ਤਪਸ ਵਿਚੋਂ ਨਿਕਲਿਆ ਹੈ | ਪਾਤਰ ਨੇ ਕਿਹਾ ਕਿ ਕਿਸਾਨੀ ਅੰਦੋਲਨ ਵਿਚ ਪੰਜਾਬ ਦੀ ਬਹੁਤ ਵੱਡੀ ਭੂਮਿਕਾ ਹੈ | ਪੰਜਾਬ ਦਾ ਕਿਸਾਨ ਦੇਸ਼ ਦੇ ਕਿਸਾਨਾਂ ਦੇ ਸੰਘਰਸ਼ ਦੀ ਅਗਵਾਈ ਕਰ ਰਿਹਾ ਹੈ | ਇਹ ਪੰਜਾਬ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ | ਉਨ੍ਹਾਂ ਕਿਹਾ ਕਿ ਇਹ ਮਾਣ ਹਰ ਵਾਰੀ ਪੰਜਾਬ ਦੇ ਹਿੱਸੇ ਆਉਾਦਾ ਹੈ, ਐਮਰਜੈਂਸੀ ਬੇਸ਼ੱਕ ਦੀ ਪੂਰੇ ਦੇਸ਼ ਵਿਚ ਲੱਗੀ ਸੀ ਪਰ ਪੰਜਾਬ ਦੇ ਲੋਕਾਂ ਨੇ ਉਸ ਸਮੇਂ ਵੀ ਇਸ ਦਾ ਵਿਰੋਧ ਕੀਤਾ ਸੀ | ਪਾਤਰ ਨੇ ਕਿਹਾ ਕਿ ਇਹ ਕਿਸਾਨੀ ਅੰਦੋਲਨ ਮੀਲਾਂ ਤਕ ਨਹੀਂ ਫੈਲਿਆ ਸਗੋਂ ਕਿਸਾਨੀ ਅੰਦੋਲਨ ਸਮੇਂ ਵਿਚ ਬਹੁਤ ਦੂਰ ਤਕ ਫੈਲਿਆ ਹੋਇਆ ਹੈ  | ਉਨ੍ਹਾਂ ਕਿਹਾ ਕਿ ਅਸੀਂ ਕਿਤਾਬਾਂ ਵਿਚ ਪੜ੍ਹਦੇ ਹੁੰਦੇ ਸੀ ਕਿ ਸਾਡੇ ਪੁਰਿਖ਼ਆਂ ਨੇ ਇਤਿਹਾਸ ਸਿਰਜਿਆ ਹੈ, ਹੁਣ ਅਸੀਂ ਉਸ ਦੌਰ ਵਿਚੋਂ ਗੁਜ਼ਰ ਰਹੇ ਹਾਂ ਕਿ ਜਦੋਂ ਇਤਿਹਾਸ ਸਿਰਜਿਆ ਜਾ ਰਿimageimageਹਾ ਹੈ  | 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement