ਸੁਲਤਾਨਪੁਰ ਲੋਧੀ ’ਚ ਤੰਬਾਕੂ ਉਤਪਾਦਾਂ ਦੀ ਵਿਕਰੀ ਅਤੇ ਵਰਤੋਂ ’ਤੇ ਪੂਰਨ ਪਾਬੰਦੀ
Published : Jan 11, 2023, 3:40 pm IST
Updated : Jan 11, 2023, 3:40 pm IST
SHARE ARTICLE
Vishesh Sarangal
Vishesh Sarangal

ਸ਼ਹਿਰ ਦੀ ਧਾਰਮਿਕ ਮਹੱਤਤਾ ਅਤੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਲਿਆ ਗਿਆ ਫ਼ੈਸਲਾ

 

ਕਪੂਰਥਲਾ: ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਦੀ ਧਾਰਮਿਕ ਮਹੱਤਤਾ ਅਤੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਮੈਜਿਸਟ੍ਰੇਟ ਕਪੂਰਥਲਾ ਵਿਸ਼ੇਸ਼ ਸਾਰੰਗਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਸੁਲਤਾਨਪੁਰ ਲੋਧੀ ਦੀ ਮਿਉਂਸੀਪਲ ਕੌਂਸਲ ਦੇ ਅਧਿਕਾਰ ਖੇਤਰ ਦੇ ਦਾਇਰੇ ਵਿਚ ਹਰ ਪ੍ਰਕਾਰ ਦੇ ਤੰਬਾਕੂ ਉਤਪਾਦਾਂ ਦੀ ਵਿਕਰੀ ਅਤੇ ਵਰਤੋਂ ’ਤੇ ਰੋਕ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।

ਇਹ ਹੁਕਮ 11 ਜਨਵਰੀ 2023 ਤੋਂ 11 ਮਾਰਚ 2023 ਤੱਕ ਲਾਗੂ ਰਹਿਣਗੇ। ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਗ੍ਰਹਿ ਮਾਮਲੇ ਤੇ ਨਿਆਂ ਵਿਭਾਗ, ਪੰਜਾਬ ਸਰਕਾਰ ਵੱਲੋਂ ਆਪਣੇ ਹੁਕਮ ਰਾਹੀਂ ਸੁਲਤਾਨਪੁਰ ਲੋਧੀ ਨੂੰ ਪਵਿੱਤਰ ਸ਼ਹਿਰ ਘੋਸ਼ਿਤ ਕੀਤਾ ਜਾ ਚੁੱਕਾ ਹੈ। ਇਸ ਲਈ ਸੁਲਤਾਨਪੁਰ ਲੋਧੀ ਵਿਚ ਤੰਬਾਕੂ ਉਤਪਾਦਾਂ ਦੀ ਵਿਕਰੀ ਅਤੇ ਵਰਤੋਂ ’ਤੇ ਪੂਰਨ ਤੌਰ ’ਤੇ ਰੋਕ ਲਗਾਉਣੀ ਜ਼ਰੂਰੀ ਹੈ।

Location: India, Punjab, Kamalia

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement