Punjab News: 5 ਕਿਲੋ ਹੈਰੋਇਨ ਸਣੇ ਦੋ ਮੁਲਜ਼ਮ ਕਾਬੂ; 25 ਕਰੋੜ ਰੁਪਏ ਦੱਸੀ ਜਾ ਰਹੀ ਕੀਮਤ
Published : Jan 11, 2024, 3:35 pm IST
Updated : Jan 11, 2024, 3:36 pm IST
SHARE ARTICLE
Two accused arrested with 5 kg of heroin
Two accused arrested with 5 kg of heroin

ਹੈਰੋਇਨ ਦੀ ਸਪਲਾਈ ਦੇਣ ਜਾ ਰਹੇ ਸੀ ਨੌਜਵਾਨ

Punjab News: ਲੁਧਿਆਣਾ ਐਸ.ਟੀ.ਐਫ ਟੀਮ ਨੇ ਦੋ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਇਨ੍ਹਾਂ ਕੋਲੋਂ 5 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਮਿਲੀ ਜਾਣਕਾਰੀ ਅਨੁਸਾਰ ਮੁਲਜ਼ਮ ਸਰਹੱਦ ਪਾਰੋਂ ਪਾਕਿਸਤਾਨੀ ਨਸ਼ਾ ਤਸਕਰਾਂ ਤੋਂ ਹੈਰੋਇਨ ਲਿਆ ਕੇ ਪੰਜਾਬ ਵਿਚ ਸਪਲਾਈ ਕਰਦੇ ਹਨ। ਇਹ ਤਸਕਰ ਸਰਹੱਦੀ ਖੇਤਰ ਫ਼ਿਰੋਜ਼ਪੁਰ ਅਤੇ ਅੰਮ੍ਰਿਤਸਰ ਤੋਂ ਪਹਿਲਾਂ ਵੀ ਕਈ ਵਾਰ ਹੈਰੋਇਨ ਦੀ ਡਲਿਵਰੀ ਲੈ ਚੁੱਕੇ ਹਨ। ਫੜੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਕੀਮਤ 25 ਕਰੋੜ ਰੁਪਏ ਤੋਂ ਵੱਧ ਦੱਸੀ ਜਾ ਰਹੀ ਹੈ।

ਫਿਲਹਾਲ ਐਸ.ਟੀ.ਐਫ. ਦੀ ਟੀਮ ਪਾਕਿਸਤਾਨ ਸਥਿਤ ਨਸ਼ਾ ਤਸਕਰਾਂ ਨਾਲ ਬਦਮਾਸ਼ਾਂ ਦੇ ਸਬੰਧਾਂ ਦੀ ਭਾਲ ਕਰ ਰਹੀ ਹੈ। ਮੁਲਜ਼ਮਾਂ ਦੀ ਪਛਾਣ ਰਾਕੇਸ਼ ਕੁਮਾਰ ਉਰਫ ਕੇਸਾ ਵਾਸੀ ਪਿੰਡ ਖੁਰਾਲਪੁਰਾ, ਜ਼ਿਲ੍ਹਾ ਜਲੰਧਰ ਅਤੇ ਜਗਰੂਪ ਸਿੰਘ ਉਰਫ਼ ਰੂਪ ਵਾਸੀ ਪਿੰਡ ਖੁਰਾਲਪੁਰ, ਜ਼ਿਲ੍ਹਾ ਜਲੰਧਰ ਵਜੋਂ ਹੋਈ ਹੈ। ਪੁਲਿਸ ਟੀਮ ਨੇ ਮੁਲਜ਼ਮਾਂ ਕੋਲੋਂ ਇਕ ਸਵਿਫਟ ਕਾਰ ਵੀ ਬਰਾਮਦ ਕੀਤੀ ਹੈ।

ਜਾਣਕਾਰੀ ਦਿੰਦਿਆਂ ਏ.ਆਈ.ਜੀ. ਸਨੇਹ ਦੀਪ ਨੇ ਦਸਿਆ ਕਿ ਇੰਸਪੈਕਟਰ ਹਰਬੰਸ ਸਿੰਘ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਦੋਵੇਂ ਮੁਲਜ਼ਮ ਇਕੱਠੇ ਲੰਬੇ ਸਮੇਂ ਤੋਂ ਨਸ਼ੇ ਦੀ ਤਸਕਰੀ ਕਰ ਰਹੇ ਹਨ। ਤਸਕਰਾਂ ਨੇ ਹੈਰੋਇਨ ਦੀ ਸਪਲਾਈ ਲਈ ਸਵਿਫਟ ਕਾਰ ਨੰਬਰ ਪੀ.ਬੀ.-78-8849 ਸਫੇਦ ਰੰਗ ਦੀ ਰੱਖੀ ਹੋਈ ਹੈ। ਉਨ੍ਹਾਂ ਨੂੰ ਸੂਚਨਾ ਮਿਲੀ ਕਿ ਰਾਕੇਸ਼ ਅਤੇ ਜਗਰੂਪ ਦੋਵਾਂ ਨੇ ਅੱਜ ਇਕ ਕਾਰ ਵਿਚ ਨੂਰ ਮਹਿਲ ਤੋਂ ਜਲੰਧਰ ਵੱਲ ਜਾਣਾ ਸੀ। ਦੋਵੇਂ ਨਸ਼ਾ ਤਸਕਰਾਂ ਨੂੰ ਸਤਿਸੰਗ ਘਰ ਨੂਰ ਮਹਿਲ ਨੇੜੇ ਚੈਕਿੰਗ ਲਈ ਰੋਕਿਆ ਗਿਆ। ਪੁਲਿਸ ਨੂੰ ਕਾਰ ਦੀ ਡਰਾਈਵਰ ਸੀਟ ਦੇ ਹੇਠਾਂ ਰੱਖੇ ਕਾਲੇ ਬੈਗ ਵਿਚੋਂ 4 ਕਿਲੋ 520 ਗ੍ਰਾਮ ਹੈਰੋਇਨ, 1 ਇਲੈਕਟ੍ਰਾਨਿਕ ਯੰਤਰ ਅਤੇ 10 ਖਾਲੀ ਪਲਾਸਟਿਕ ਦੇ ਲਿਫ਼ਾਫ਼ੇ ਬਰਾਮਦ ਹੋਏ।

ਜਦੋਂ ਮੁਲਜ਼ਮ ਰਾਕੇਸ਼ ਕੁਮਾਰ ਕੇਸਾ ਦੀ ਤਲਾਸ਼ੀ ਲਈ ਗਈ ਤਾਂ ਉਸ ਦੇ ਲੱਕ ਦੁਆਲੇ ਬੰਨ੍ਹੀ ਬੈਲਟ ਵਿਚੋਂ ਪੁਲਿਸ ਨੇ 480 ਗ੍ਰਾਮ ਹੈਰੋਇਨ ਬਰਾਮਦ ਕੀਤੀ। ਮੁਲਜ਼ਮ ਕੇਸਾ ਨੇ ਪੁਲਿਸ ਨੂੰ ਦਸਿਆ ਕਿ ਉਹ ਕੋਈ ਕੰਮ ਨਹੀਂ ਕਰਦਾ। ਉਹ ਸਰਹੱਦੀ ਇਲਾਕਿਆਂ ਤੋਂ ਹੈਰੋਇਨ ਲਿਆ ਕੇ ਪੰਜਾਬ ਵਿਚ ਸਪਲਾਈ ਕਰਦਾ ਹੈ। ਕੇਸਾ ਵਿਰੁਧ ਪਹਿਲਾਂ ਵੀ ਦੋ ਕੇਸ ਦਰਜ ਹਨ। ਇਕ ਨਸ਼ਾ ਤਸਕਰੀ ਦਾ ਮਾਮਲਾ ਹੈ ਅਤੇ ਦੂਜਾ ਕਤਲ ਦਾ ਮਾਮਲਾ ਹੈ। ਉਹ 2023 'ਚ ਹੀ ਫਿਰੋਜ਼ਪੁਰ ਜੇਲ ਤੋਂ ਜ਼ਮਾਨਤ 'ਤੇ ਬਾਹਰ ਆਇਆ ਸੀ।

ਕੇਸਾ ਪਹਿਲਾਂ ਵੀ 4 ਕਿਲੋ ਹੈਰੋਇਨ ਸਮੇਤ ਫੜਿਆ ਗਿਆ ਸੀ। ਮੁਲਜ਼ਮ ਜਗਰੂਪ ਨੇ ਦਸਿਆ ਕਿ ਉਹ ਮਜ਼ਦੂਰੀ ਕਰਦਾ ਹੈ। ਮੁਲਜ਼ਮ ਅਨੁਸਾਰ ਉਹ ਫ਼ਿਰੋਜ਼ਪੁਰ ਅਤੇ ਅੰਮ੍ਰਿਤਸਰ ਦੇ ਸਰਹੱਦੀ ਇਲਾਕਿਆਂ ਤੋਂ ਹੈਰੋਇਨ ਲਿਆ ਕੇ ਪੰਜਾਬ ਵਿਚ ਸਪਲਾਈ ਕਰਦਾ ਸੀ। ਦੋਵਾਂ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ।

 (For more Punjabi news apart from Two accused arrested with 5 kg of heroin, stay tuned to Rozana Spokesman)

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement