Tarn Taran News : ਸ਼ਿਵ ਸੈਨਾ ਬਾਲ ਠਾਕਰੇ ਦਾ ਸੂਬਾ ਮੀਤ ਪ੍ਰਧਾਨ ਤੇ ਸ਼ਹਿਰੀ ਪ੍ਰਧਾਨ ਗ੍ਰਿਫ਼ਤਾਰ
Published : Jan 11, 2025, 12:11 pm IST
Updated : Jan 11, 2025, 12:11 pm IST
SHARE ARTICLE
State Meet President and City President of Shiv Sena Bal Thackeray arrested Latest News in Punjabi
State Meet President and City President of Shiv Sena Bal Thackeray arrested Latest News in Punjabi

Tarn Taran News : ਸੁਰੱਖਿਆ ਵਧਾਉਣ ਲਈ ਸੂਬਾ ਮੀਤ ਪ੍ਰਧਾਨ ਨੇ ਖ਼ੁਦ ਹੀ ਚਲਾਈਆਂ ਸਨ ਘਰ ’ਤੇ ਗੋਲੀਆਂ

State Meet President and City President of Shiv Sena Bal Thackeray arrested Latest News in Punjabi : ਤਰਨਤਾਰਨ ’ਚ ਸ਼ਿਵ ਸੈਨਾ ਬਾਲ ਠਾਕਰੇ ਦੇ ਸੂਬਾ ਮੀਤ ਪ੍ਰਧਾਨ ਅਸ਼ਵਨੀ ਕੁਮਾਰ ਕੁੱਕੂ ਦੇ ਘਰ ’ਤੇ ਗੋਲੀਆਂ ਚਲਾਉਣ ਦੇ ਮਾਮਲੇ ਨੂੰ ਤਰਨਤਾਰਨ ਪੁਲਿਸ ਨੇ ਹੱਲ ਕਰ ਲਿਆ ਹੈ। ਦਸਿਆ ਜਾ ਰਿਹਾ ਹੈ ਕਿ ਸੁਰੱਖਿਆ ਵਧਾਉਣ ਲਈ ਕੁੱਕੂ ਨੇ ਖ਼ੁਦ ਹੀ ਅਪਣੇ ਘਰ ’ਤੇ ਗੋਲੀਆਂ ਚਲਾਈਆਂ ਸਨ। ਪੁਲਿਸ ਪਹਿਲੇ ਦਿਨ ਤੋਂ ਹੀ ਇਸ ਮਾਮਲੇ ਨੂੰ ਸ਼ੱਕੀ ਮੰਨ ਰਹੀ ਸੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਜਾਂਚ ਦੌਰਾਨ ਇਸ ਦਾ ਖ਼ੁਲਾਸਾ ਹੋਣ ਤੋਂ ਬਾਅਦ ਪੁਲਿਸ ਨੇ ਕੁੱਕੂ ਦੇ ਨਾਲ-ਨਾਲ ਸ਼ਹਿਰੀ ਪ੍ਰਧਾਨ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ।

ਐਸ.ਐਸ.ਪੀ ਅਭਿਮਨਿਊ ਰਾਣਾ ਨੇ ਇਸ ਦੀ ਪੁਸ਼ਟੀ ਕਰਦਿਆਂ ਦਸਿਆ ਕਿ ਅਸ਼ਵਨੀ ਕੁਮਾਰ ਕੁੱਕੂ ਨੇ 9 ਜਨਵਰੀ ਦੀ ਸਵੇਰ ਕਰੀਬ ਸਾਢੇ 4 ਵਜੇ ਅਪਣੇ ਘਰ ’ਤੇ ਅਣਪਛਾਤਿਆਂ ਵਲੋਂ ਗੋਲੀ ਚਲਾਉਣ ਦੀ ਸ਼ਿਕਾਇਤ ਕੀਤੀ ਸੀ। ਜਿਸ ਦੇ ਚੱਲਦਿਆਂ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕੀਤੀ। ਫੌਰੈਂਸਿਕ ਟੀਮਾਂ ਵਲੋਂ ਗੋਲੀਆਂ ਦੇ ਨਿਸ਼ਾਨ ਦੀ ਬਰੀਕੀ ਨਾਲ ਜਾਂਚ ਕੀਤੀ ਗਈ।

ਜਾਂਚ ਦੌਰਾਨ ਸਾਹਮਣੇ ਆਇਆ ਕਿ ਕੁੱਕੂ ਨੇ ਖ਼ੁਦ ਹੀ ਸ਼ਹਿਰੀ ਪ੍ਰਧਾਨ ਅਵਨਜੀਤ ਸਿੰਘ ਦੇ ਰਿਵਾਲਵਰ ਨਾਲ ਅਪਣੇ ਘਰ ’ਤੇ ਗੋਲੀਆਂ ਚਲਾਈਆਂ ਸਨ। ਪੁਲਿਸ ਵਲੋਂ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

(For more Punjabi news apart from State Meet President and City President of Shiv Sena Bal Thackeray arrested Latest News in Punjabi stay tuned to Rozana Spokesman)

Tags: tarn taran

Location: India, Punjab

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement