TarnTaran News: ਠੰਢ ਤੋਂ ਬਚਣ ਲਈ ਬਾਲ਼ੀ ਅੰਗੀਠੀ ਬਣੀ ਕਾਲ, ਦਮ ਘੁਟਣ ਕਾਰਨ ਇਕੋ ਪ੍ਰਵਾਰ ਦੇ 3 ਜੀਆਂ ਦੀ ਮੌਤ
Published : Jan 11, 2026, 12:56 pm IST
Updated : Jan 11, 2026, 1:01 pm IST
SHARE ARTICLE
Harike Pattan TarnTaran News
Harike Pattan TarnTaran News

TarnTaran News: 1 ਦੀ ਹਾਲਤ ਨਾਜ਼ੁਕ

ਤਰਨਤਾਰਨ ਦੇ ਕਸਬਾ ਹਰੀਕੇ ਪੱਤਣ ਤੋਂ ਦਿਲ ਨੂੰ ਝੰਜੋੜ ਕੇ ਰੱਖ ਦੇਣ ਵਾਲੀ ਖਬਰ ਸਾਹਮਣੇ ਆਈ ਹੈ। ਇਥੇ ਪਿੰਡ ਅਲੀਪੁਰ ਵਿਖੇ ਅੰਗੀਠੀ ਤੋਂ ਗੈਸ ਚੜ੍ਹਨ ਕਾਰਨ ਪਤੀ-ਪਤਨੀ ਅਤੇ ਉਨ੍ਹਾਂ ਦੇ ਦੋ ਮਹੀਨਿਆਂ ਦੇ ਬੱਚੇ ਦੀ ਮੌਤ ਹੋ ਗਈ।

 ਜਾਣਕਾਰੀ ਅਨੁਸਾਰ ਪਿੰਡ ਅਲੀਪੁਰ ਵਿਖੇ ਇਕ ਪਰਿਵਾਰ ਕੜਾਕੇ ਦੀ ਠੰਢ ਤੋਂ ਬਚਣ ਲਈ ਰਾਤ ਵੇਲੇ ਕੋਲਿਆਂ ਦੀ ਅੰਗੀਠੀ ਬਾਲ ਕੇ ਸੌਂ ਗਿਆ ਤੇ ਰਾਤ ਸਮੇਂ ਕੋਲਿਆਂ ਤੋਂ ਬਣੀ ਗੈਸ ਚੜ੍ਹਨ ਕਾਰਨ ਪਰਿਵਾਰ ਦੇ 3 ਜੀਆਂ ਦੀ ਮੌਤ ਹੋ ਗਈ।

ਜਦਕਿ ਇਕ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਮ੍ਰਿਤਕਾਂ ਦੀ ਪਹਿਚਾਣ ਅਰਸ਼ਦੀਪ ਸਿੰਘ ਪੁੱਤਰ ਗੁਰਸਾਹਿਬ ਸਿੰਘ (19 ਸਾਲ ), ਉਸ ਦੀ ਪਤਨੀ ਜਸ਼ਨਦੀਪ ਕੌਰ (18) ਅਤੇ ਦੋ ਮਹੀਨੇ ਦੇ ਬੱਚੇ ਗੁਰਬਾਜ਼ ਸਿੰਘ ਵਜੋਂ ਹੋਈ। ਜਦਕਿ ਅਰਸ਼ਦੀਪ ਸਿੰਘ ਦੇ ਸਾਲੇ ਕ੍ਰਿਸ਼ਨਦੀਪ ਸਿੰਘ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਕੋ ਪਰਿਵਾਰ ਦੇ 3 ਜੀਆਂ ਦੀ ਮੌਤ ਹੋ ਜਾਣ ਕਾਰਨ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ।

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement