ਬ੍ਰਹਮਪੁਰਾ ਵਲੋਂ ਅਧਿਆਪਕਾਂ 'ਤੇ ਜਲ ਤੋਪਾਂ ਦੇ ਹਮਲੇ ਦੀ ਨਿੰਦਾ
Published : Feb 11, 2019, 10:56 am IST
Updated : Feb 11, 2019, 10:56 am IST
SHARE ARTICLE
Ranjit Singh Brahmpura
Ranjit Singh Brahmpura

ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਨੇ  ਪੰਜਾਬ ਦੀ ਕਾਂਗਰਸ ਸਰਕਾਰ ਦੁਆਰਾ ਅਧਿਆਪਕਾਂ 'ਤੇ ਲਾਠੀਚਾਰਜ ਅਤੇ.....

ਚੰਡੀਗੜ੍ਹ (ਨੀਲ) : ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਨੇ  ਪੰਜਾਬ ਦੀ ਕਾਂਗਰਸ ਸਰਕਾਰ ਦੁਆਰਾ ਅਧਿਆਪਕਾਂ 'ਤੇ ਲਾਠੀਚਾਰਜ ਅਤੇ ਜਲ ਤੋਪਾਂ ਨਾਲ ਕੀਤੇ ਹਮਲੇ ਦੀ ਨਿੰਦਾ ਕੀਤੀ ਹੈ। ਇਥੇ ਅੱਜ ਪਾਰਟੀ ਮੁੱਖ ਦਫ਼ਤਰ ਤੋਂ ਇਕ ਪ੍ਰੈੱਸ ਬਿਆਨ ਜਾਰੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਅਤੇ ਸੰਸਦ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਲੋਂ ਸ਼ਾਂਤਮਈ ਢੰਗ ਨਾਲ ਧਰਨਾ ਦੇ ਰਹੇ ਅਧਿਆਪਕ ਜੋ ਮੁੱਖ ਮੰਤਰੀ ਰਿਹਾਇਸ਼ ਪਟਿਆਲਾ ਵਿਖੇ ਕੂਚ ਕਰ ਰਹੇ ਸਨ 'ਤੇ ਲਾਠੀਚਾਰਜ

ਅਤੇ ਪਾਣੀ ਤੋਪਾਂ ਨਾਲ ਕੀਤੇ ਹਮਲੇ ਦੀ ਜ਼ੋਰਦਾਰ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਸਰਕਾਰ ਲਾਠੀਚਾਰਜ ਅਤੇ ਪਾਣੀ ਦੀ ਤੋਪਾਂ ਦੇ ਹਮਲੇ ਦੀ ਸ਼ਕਤੀ ਨਾਲ ਆਮ ਆਦਮੀ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ ਜੋ ਕਿ ਬਹੁਤ ਮੰਦਭਾਗੀ ਗੱਲ ਹੈ ਅਤੇ ਸ਼ਾਂਤੀਪੂਰਨ ਅੰਦੋਲਨ ਲੋਕਾਂ ਦਾ ਇਕ ਜਮਹੂਰੀ ਹੱਕ ਹੈ ਪਰ ਪੰਜਾਬ ਕਾਂਗਰਸ ਦੀ ਸਰਕਾਰ ਨੇ ਅਪਣੀ ਸੰਵੇਦਨਸ਼ੀਲਤਾ ਨੂੰ ਗੁਆ ਦਿਤਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement