ਭਾਰਤ-ਪਾਕਿਸਤਾਨ ਸਰਹੱਦ ਨੇੜੇ 10 ਪੈਕਟ ਹੈਰੋਇਨ ਬਰਾਮਦ
Published : Feb 11, 2021, 6:09 pm IST
Updated : Feb 11, 2021, 6:09 pm IST
SHARE ARTICLE
Old Pic
Old Pic

ਭਾਰਤ-ਪਾਕਿਸਤਾਨ ਸਰਹੱਦ ਨੇੜੇ ਅੱਜ ਬੀਐਸਐਫ਼ ਨੂੰ ਵੱਡੀ ਸਫ਼ਲਤਾ ਪ੍ਰਾਪਤ ਹੋਈ...

ਅਮ੍ਰਿਤਸਰ: ਭਾਰਤ-ਪਾਕਿਸਤਾਨ ਸਰਹੱਦ ਨੇੜੇ ਅੱਜ ਬੀਐਸਐਫ਼ ਨੂੰ ਵੱਡੀ ਸਫ਼ਲਤਾ ਪ੍ਰਾਪਤ ਹੋਈ ਹੈ। ਬੀਐਸਐਫ਼ ਵੱਲੋਂ ਹੈਰੋਇਨ ਦੇ 10 ਪੈਕਟ ਬਰਾਮਦ ਕੀਤੇ ਗਏ ਹਨ। ਸਰਹੱਦ ਉਤੇ ਤੈਨਾਤ ਜਵਾਨਾਂ ਨੇ ਹੈਰੋਇਨ ਦੇ ਨਾਲ-ਨਾਲ ਸਰਹੱਦ ਉਤੇ ਨਸ਼ੇ ਦੀ ਤਸਕਰੀ ਕਰਨ ਵਾਲੇ ਇਕ ਵਿਅਕਤੀ ਨੂੰ ਵੀ ਕਾਬੂ ਕੀਤਾ ਹੈ।

heroinheroin

ਮਿਲੀ ਜਾਣਕਾਰੀ ਮੁਤਾਬਿਕ ਅੱਜ ਸਵੇਰੇ ਬੀਐਸਐਫ਼ ਦੇ ਜਵਾਨਾਂ ਵੱਲੋਂ ਕੰਡਿਆਲੀ ਤਾਰ ਦੇ ਨੇੜੇ ਸਰਚ ਅਪਰੇਸ਼ਨ ਕੀਤਾ ਜਾ ਰਿਹਾ ਸੀ, ਇਸ ਦੌਰਾਨ 10 ਕਿਲੋ ਹੈਰੋਇਨ ਬਰਾਮਦ ਹੋਈ ਹੈ। ਬਰਾਮਦ ਹੈਰੋਇਨ ਨੂੰ ਉਨ੍ਹਾਂ ਨੇ ਅਪਣੇ ਕਬਜੇ ਵਿਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Heroin recovered from Ferozepur border areaHeroin 

ਦੱਸ ਦਈਏ ਕਿ ਬਰਾਮਦ ਹੋਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜਾਰ ਵਿਚ ਕੀਮਤ 50 ਕਰੋੜ ਰੁਪਏ ਦੇ ਲਗਪਗ ਦੱਸੀ ਜਾ ਰਹੀ ਹੈ। ਦੱਸਣਯੋਗ ਹੈ ਕਿ ਬੀ. ਐਸ. ਐਫ. ਦੀ ਗੋਲੀ ਲੱਗਣ ਨਾਲ ਸਰਹੱਦੀ ਪਿੰਡ ਧਨੋਏ ਦਾ ਰਹਿਣ ਵਾਲਾ ਇਕ ਵਿਅਕਤੀ ਜ਼ਖ਼ਮੀ ਹੋਇਆ ਸੀ, ਜੋ ਇਸ ਸਮੇਂ ਗੁਰੂ ਨਾਨਕ ਹਸਪਤਾਲ ਅੰਮ੍ਰਿਤਸਰ ਵਿਖੇ ਜੇਰੇ ਇਲਾਜ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement