ਲਾਲ ਕਿਲ੍ਹਾ ਹਿੰਸਾ ਮਾਮਲੇ ’ਚ ਇਕਬਾਲ ਸਿੰਘ ਹੁਸ਼ਿਆਰਪੁਰ ਤੋਂ ਗ੍ਰਿਫ਼ਤਾਰ
Published : Feb 11, 2021, 12:59 am IST
Updated : Feb 11, 2021, 12:59 am IST
SHARE ARTICLE
image
image

ਲਾਲ ਕਿਲ੍ਹਾ ਹਿੰਸਾ ਮਾਮਲੇ ’ਚ ਇਕਬਾਲ ਸਿੰਘ ਹੁਸ਼ਿਆਰਪੁਰ ਤੋਂ ਗ੍ਰਿਫ਼ਤਾਰ

ਨਵੀਂ ਦਿੱਲੀ, 10 ਫ਼ਰਵਰੀ : ਗਣਤੰਤਰ ਦਿਵਸ ਮੌਕੇ ਲਾਲ ਕਿਲ੍ਹਾ ਹਿੰਸਾ ਮਾਮਲੇ ਵਿਚ ਲੋੜੀਂਦਾ ਇਕ ਵਿਅਕਤੀ ਨੂੰ ਦਿੱਲੀ ਪੁਲਿਸ ਨੇ ਪੰਜਾਬ ਤੋਂ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰੀਆਂ ਨੇ ਬੁਧਵਾਰ ਨੂੰ ਇਸ ਬਾਰੇ ਦਸਿਆ।
ਡਿਪਟੀ ਕਮਿਸ਼ਨਰ ਪੁਲਿਸ (ਵਿਸ਼ੇਸ਼ ਸੈੱਲ) ਸੰਜੀਵ ਕੁਮਾਰ ਯਾਦਵ ਨੇ ਦਸਿਆ ਕਿ ਦਿੱਲੀ ਪੁਲਿਸ ਸਪੈਸ਼ਲ ਸੈੱਲ ਦੇ ਉੱਤਰੀ ਰੇਂਜ ਦੀ ਟੀਮ ਨੇ ਮੰਗਲਵਾਰ ਰਾਤ ਨੂੰ ਇਕਬਾਲ ਸਿੰਘ ਨੂੰ ਪੰਜਾਬ ਦੇ ਹੁਸ਼ਿਆਰਪੁਰ ਤੋਂ ਗ੍ਰਿਫ਼ਤਾਰ ਕੀਤਾ। ਉਸ ’ਤੇ 50,000 ਰੁਪਏ ਦਾ ਇਨਾਮ ਐਲਾਨਿਆ ਗਿਆ ਸੀ। ਵਿਸ਼ੇਸ਼ ਸੈੱਲ ਨੇ ਸੋਮਵਾਰ ਨੂੰ ਲਾਲ ਕਿਲ੍ਹਾ ਹਿੰਸਾ ਮਾਮਲੇ ਦੇ ਮੁੱਖ ਮੁਲਜ਼ਮ ਅਦਾਕਾਰ ਕਾਰਕੁਨ ਦੀਪ ਸਿੱਧੂ ਨੂੰ ਗ੍ਰਿਫ਼ਤਾਰ ਕੀਤਾ। ਲਾਲ ਕਿਲ੍ਹਾ ਹਿੰਸਾ ਮਾਮਲੇ ਵਿਚ ਸਿੱਧੂ ਮੁੱਖ ਸਾਜ਼ਸ਼ਕਰਤਾ ਹੈ। ਪ੍ਰਦਰਸ਼ਨਕਾਰੀਆਂ ਨੂੰ ਭੜਕਾਉਣ ਦੋ ਦੋਸ਼ੀ ਬੂਟਾ ਸਿੰਘ, ਸੁਖਦੇਵ ਸਿੰਘ, ਜਜਬੀਰ ਸਿੰਘ ਅਤੇ ਇਕਬਾਲ ਸਿੰਘ ਉੱਤੇ 50-50 ਹਜ਼ਾਰ ਰੁਪਏ ਦਾ ਇਨਾਮ ਹੈ। ਇਨ੍ਹਾਂ ਵਿਚੋਂ ਸਿੱਧੂ, ਇਕਬਾਲ ਸਿੰਘ ਅਤੇ ਸੁਖਦੇਵ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਨੇ ਦਸਿਆ ਕਿ ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇ ਮਾਰੇ ਜਾ ਰਹੇ ਹਨ।
ਕੇਂਦਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁਧ ਟਰੈਕਟਰ ਪਰੇਡ ਦੌਰਾਨ 26 ਜਨਵਰੀ ਨੂੰ ਹਜ਼ਾਰਾਂ ਪ੍ਰਦਰਸ਼ਨਕਾਰੀਆਂ ਦੀ ਪੁਲਿਸ ਨਾਲ ਝੜਪ ਹੋ ਗਈ ਸੀ। ਇਸ ਸਮੇਂ ਦੌਰਾਨ ਕਈ ਪ੍ਰਦਰਸ਼ਨਕਾਰੀ ਟਰੈਕਟਰਾਂ ਨਾਲ ਰਾਜਧਾਨੀ ਦੇ ਵੱਖ ਵੱਖ ਇਲਾਕਿਆਂ ਵਿਚ ਆ ਗਏ ਸਨ ਅਤੇ ਕੁਝ ਪ੍ਰਦਰਸ਼ਨਕਾਰੀ ਲਾਲ ਕਿਲ੍ਹੇ ਵਿਚ ਪਹੁੰਚੇ। ਉਨ੍ਹਾਂ ਵਿਚੋਂ ਕੁਝ ਨੇ ਲਾਲ ਕਿਲ੍ਹੇ ਵਿਚ ਧਾਰਮਕ ਝੰਡਾ ਵੀ ਲਗਾ ਦਿਤਾ।     (ਪੀਟੀਆਈ)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement