ਕਾਂਗਰਸ ਦੇ ਸਾਬਕਾ ਕੌਂਸਲਰ ਅਤੇ ਜ਼ਿਲ੍ਹਾ ਮੀਤ ਪ੍ਰਧਾਨ ਸਤਪਾਲ ਡੋਡ ‘ਆਪ’ ਵਿੱਚ ਹੋਏ ਸ਼ਾਮਲ
Published : Feb 11, 2022, 7:16 pm IST
Updated : Feb 11, 2022, 7:16 pm IST
SHARE ARTICLE
Sat Pal Dod joins AAP
Sat Pal Dod joins AAP

ਆਪ' ਨੇਤਾ ਰਾਘਵ ਚੱਢਾ ਨੇ ਸਤਪਾਲ ਡੋਡ ਦਾ ਕੀਤਾ ਸਵਾਗਤ

 

ਬਠਿੰਡਾ:  ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕਾਂਗਰਸ ਨੂੰ ਇੱਕ ਵਾਰ ਫਿਰ ਵੱਡਾ ਝਟਕਾ ਦਿੱਤਾ ਹੈ। ਸ਼ੁੱਕਰਵਾਰ ਨੂੰ ਫਰੀਦਕੋਟ ਤੋਂ ਸਾਬਕਾ ਕਾਂਗਰਸੀ ਕੌਂਸਲਰ ਅਤੇ ਜ਼ਿਲਾ ਮੀਤ ਪ੍ਰਧਾਨ ਸਤਪਾਲ ਡੋਡ 'ਆਪ' ਦੇ ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਰਾਘਵ ਚੱਢਾ ਦੀ ਮੌਜੂਦਗੀ 'ਚ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ।

 

Sat Pal Dod joins AAPSat Pal Dod joins AAP

 

ਸਤਪਾਲ ਡੋਡ ਫ਼ਰੀਦਕੋਟ ਤੋਂ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਰਹਿ ਚੁੱਕੇ ਹਨ। ਇਸ ਤੋਂ ਇਲਾਵਾ ਉਹ ਬਲਾਕ ਯੂਥ ਕਾਂਗਰਸ ਜੈਤੋ ਜ਼ਿਲ੍ਹਾ ਦੇ ਪ੍ਰਧਾਨ ਅਤੇ ਆਪਣੇ ਇਲਾਕੇ ਤੋਂ ਕੌਂਸਲਰ ਵੀ ਰਹਿ ਚੁੱਕੇ ਹਨ। ਕਾਂਗਰਸ ਦੇ ਸੀਨੀਅਰ ਨੇਤਾ ਵਜੋਂ ਡੋਡ ਕੋਲ ਕਾਂਗਰਸ ਪਾਰਟੀ ਵਿੱਚ ਵੱਖ-ਵੱਖ ਅਹੁਦਿਆਂ ’ਤੇ ਕੰਮ ਕਰਨ ਦਾ ਲੰਬਾ ਤਜ਼ਰਬਾ ਹੈ।

ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਸਤਪਾਲ ਡੋਡ ਨੇ ਕਿਹਾ ਕਿ ਪੰਜਾਬ ਦੇ ਲੋਕ ਕਾਂਗਰਸ ਦੀਆਂ ਭ੍ਰਿਸ਼ਟ ਨੀਤੀਆਂ ਤੋਂ ਤੰਗ ਆ ਚੁੱਕੇ ਹਨ। ਪਾਰਟੀ ਵਿੱਚ ਆਪਣੇ ਹੀ ਲੋਕਾਂ ਅਤੇ ਵਰਕਰਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ ਅਤੇ ਬਾਹਰਲੇ ਲੋਕਾਂ ਨੂੰ ਅਹਿਮੀਅਤ ਦਿੱਤੀ ਜਾ ਰਹੀ ਹੈ।

ਰਾਘਵ ਚੱਢਾ ਨੇ ਕਾਂਗਰਸ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪੰਜਾਬ ਦੇ ਲੋਕ ਪਹਿਲਾਂ ਹੀ ਕਾਂਗਰਸ ਤੋਂ ਖਹਿੜਾ ਛੁਡਾਉਣਾ ਚਾਹੁੰਦੇ ਹਨ, ਪਰ ਜਦੋਂ ਤੋਂ ਕਾਂਗਰਸ ਨੇ ਚੰਨੀ ਨੂੰ ਸੀਐੱਮ ਉਮੀਦਵਾਰ ਐਲਾਨਿਆ ਹੈ, ਪਾਰਟੀ ਦੇ ਨੇਤਾ ਵੀ ਨਿਰਾਸ਼ ਹਨ ਅਤੇ ਉਨ੍ਹਾਂ ਨੇ ਚੋਣਾਂ ਤੋਂ ਪਹਿਲਾਂ ਹੀ ਹਾਰ ਸਵੀਕਾਰ ਕਰ ਲਈ ਹੈ। ‘ਆਪ’ ਨੇਤਾ ਨੇ ਕਿਹਾ ਕਿ ਪੰਜਾਬ ਦੀ ਜਨਤਾ ਇਸ ਵਾਰ ਬਦਲਾਅ ਚਾਹੁੰਦੀ ਹੈ। ਲੋਕਾਂ ਨੇ ਝਾੜੂ ਦਾ ਬਟਨ ਦਬਾ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦਾ ਫੈਸਲਾ ਕਰ ਲਿਆ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement