ਸਮਰਾਲਾ 'ਚ ਫਾਇਰ ਸਟੇਸ਼ਨ ਦਾ ਬਿਜਲੀ ਕੁਨੈਕਸ਼ਨ ਕੱਟਿਆ, ਕਰੀਬ 2 ਲੱਖ 35 ਹਜ਼ਾਰ ਰੁਪਏ ਦਾ ਬਿਜਲੀ ਬਿੱਲ ਬਕਾਇਆ 
Published : Feb 11, 2023, 4:36 pm IST
Updated : Feb 11, 2023, 4:36 pm IST
SHARE ARTICLE
The electricity connection of the fire station in Samrala was cut
The electricity connection of the fire station in Samrala was cut

ਰਾਤ ਦੀ ਡਿਊਟੀ ਵੇਲੇ ਐਂਟਰੀ ਅਤੇ ਹੋਰ ਕਾਗਜ਼ੀ ਕਾਰਵਾਈ ਮੋਬਾਇਲ ਫੋਨ ਦੀ ਟਾਰਚ ਲਾਈਟ ਵਿਚ ਹੀ ਕੀਤੀ ਗਈ। 

ਸਮਰਾਲਾ  : ਇੱਥੋਂ ਦੇ ਫਾਇਰ ਬ੍ਰਿਗੇਡ ਸਟੇਸ਼ਨ ਵੱਲੋਂ ਕਰੀਬ 2 ਲੱਖ 35 ਹਜ਼ਾਰ ਰੁਪਏ ਦੇ ਬਕਾਇਆ ਬਿਜਲੀ ਬਿੱਲ ਦਾ ਭੁਗਤਾਨ ਨਾ ਕੀਤੇ ਜਾਣ ’ਤੇ ਪਾਵਰਕਾਮ ਨੇ ਫਾਇਰ ਸਟੇਸ਼ਨ ਦਾ ਬਿਜਲੀ ਕੁਨੈਕਸ਼ਨ ਕੱਟ ਦਿੱਤਾ ਹੈ। ਬਿਜਲੀ ਕੁਨੈਕਸ਼ਨ ਕੱਟੇ ਜਾਣ ਤੋਂ ਬਾਅਦ ਫਾਇਰ ਮੁਲਾਜ਼ਮਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਮੁਲਾਜ਼ਮ ਰਾਤ ਵੇਲੇ ਸਾਰਾ ਕੰਮ ਹਨ੍ਹੇਰੇ 'ਚ ਹੀ ਕਰ ਰਹੇ ਸਨ। ਇੱਥੋਂ ਤੱਕ ਕਿ ਰਾਤ ਦੀ ਡਿਊਟੀ ਵੇਲੇ ਐਂਟਰੀ ਅਤੇ ਹੋਰ ਕਾਗਜ਼ੀ ਕਾਰਵਾਈ ਮੋਬਾਇਲ ਫੋਨ ਦੀ ਟਾਰਚ ਲਾਈਟ ਵਿਚ ਹੀ ਕੀਤੀ ਗਈ। 

ਸਮਰਾਲਾ ਦੇ ਫਾਇਰ ਅਫ਼ਸਰ ਹਰਦੀਪ ਸਿੰਘ ਵੱਲੋਂ ਪਿਛਲੇ 10 ਦਿਨਾਂ ਤੋਂ ਫਾਇਰ ਸਟੇਸ਼ਨ ਦਾ ਬਿਜਲੀ ਕੁਨੈਕਸ਼ਨ ਕਰੀਬ 2 ਲੱਖ 35 ਹਜ਼ਾਰ ਰੁਪਏ ਦਾ ਬਕਾਇਆ ਹੋਣ ਕਾਰਨ ਕੱਟੇ ਜਾਣ ਦੀ ਪੁਸ਼ਟੀ ਕੀਤੀ ਗਈ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਇਸ ਫਾਇਰ ਸਟੇਸ਼ਨ ਦੀ ਬਿਜਲੀ ਚੋਰੀ ਕੀਤੇ ਜਾਣ ਦੇ ਇਲਜ਼ਾਮ ਵੀ ਲਗਾਏ ਗਏ ਹਨ। ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਅਧੀਨ ਨਵੇਂ ਬੱਸ ਅੱਡੇ ’ਤੇ ਬਣੇ ਇਸ ਫਾਇਰ ਸਟੇਸ਼ਨ ਦੇ ਨਾਲ ਦੇ ਕਮਰਿਆਂ ਵਿਚ ਲੰਬੇ ਸਮੇਂ ਤੋਂ ਨਾਜਾਇਜ਼ ਰੂਪ ਵਿੱਚ ਲੇਬਰ ਬੈਠੀ ਹੈ।

ਇਹ ਵੀ ਪੜ੍ਹੋ - ਗੈਂਗਸਟਰ ਸੁਖਪ੍ਰੀਤ ਬੁੱਢਾ ਨੂੰ ਦਿੱਲੀ ਤੋਂ ਲਿਆ ਕੇ ਮੋਗਾ ਅਦਾਲਤ ’ਚ ਕੀਤਾ ਪੇਸ਼, ਪੁਲਿਸ ਨੂੰ ਮਿਲਿਆ 10 ਦਿਨ ਦਾ ਰਿਮਾਂਡ

ਇਹ ਲੇਬਰ ਕਥਿਤ ਤੌਰ ’ਤੇ ਫਾਇਰ ਸਟੇਸ਼ਨ ਦੇ ਬਿਜਲੀ ਕੁਨੈਕਸ਼ਨ ਰਾਂਹੀ ਬਿਜਲੀ ਦੀ ਚੋਰੀ ਕਰ ਰਹੀ ਹੈ। ਇਸ ਦੇ ਚੱਲਦਿਆ ਹੀ ਫਾਇਰ ਸਟੇਸ਼ਨ ਦਾ ਇੰਨਾ ਭਾਰੀ ਭਰਕਮ ਬਿੱਲ ਆ ਗਿਆ ਹੈ, ਜਦੋਂ ਕਿ ਉਨ੍ਹਾਂ ਦਾ ਸਟਾਫ਼ ਰਾਤ ਵੇਲੇ ਸਿਰਫ਼ ਇੱਕ ਬੱਲਬ ਅਤੇ ਗਰਮੀਆਂ ਵਿਚ ਇੱਕ ਪੱਖੇ ਦੀ ਹੀ ਵਰਤੋਂ ਕਰਦੇ ਆ ਰਹੇ ਹਨ। ਓਧਰ ਦੂਜੇ ਪਾਸੇ ਸਥਾਨਕ ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਨੇ ਦੱਸਿਆ ਕਿ ਫਾਇਰ ਸਟੇਸ਼ਨ ਦਾ ਬਿਜਲੀ ਕੁਨੈਕਸ਼ਨ ਕੱਟੇ ਜਾਣ ਦਾ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਹੈ ਅਤੇ ਜਲਦੀ ਹੀ ਕੁਨੈਕਸ਼ਨ ਚਾਲੂ ਕਰਵਾਉਣ ਲਈ ਕਾਰਵਾਈ ਕੀਤੀ ਜਾ ਰਹੀ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement