Hoshiarpur News : ਨਹਿਰ ਚੋਂ ਸ਼ੱਕੀ ਹਾਲਾਤਾਂ ’ਚ ਨੌਜਵਾਨ ਦੀ ਮਿਲੀ ਲਾਸ਼

By : BALJINDERK

Published : Feb 11, 2025, 7:02 pm IST
Updated : Feb 11, 2025, 7:02 pm IST
SHARE ARTICLE
ਮ੍ਰਿਤਕ ਰਾਜੇਸ਼ ਕੁਮਾਰ ਦੀ ਫ਼ਾਈਲ ਫੋਟੋ
ਮ੍ਰਿਤਕ ਰਾਜੇਸ਼ ਕੁਮਾਰ ਦੀ ਫ਼ਾਈਲ ਫੋਟੋ

Hoshiarpur News : ਪੁਲਿਸ ਨੇ ਲਾਸ਼ ਨੂੰ ਆਪਣੀ ਹਿਰਾਸਤ ’ਚ ਲੈ ਪੋਸਟਮਾਰਟਮ ਲਈ ਮੁਕੇਰੀਆਂ ਦੇ ਹਸਪਤਾਲ ’ਚ ਰਖਵਾ ਦਿੱਤਾ 

Hoshiarpur News in Punjabi : ਹੁਸ਼ਿਆਰਪੁਰ ਮੁਕੇਰੀਆਂ ਦੇ ਪਿੰਡ ਫੱਤੂਵਾਲ ਜਲਾਲਾ ਨੇੜੇ ਨਹਿਰ ਦੇ ਕੰਢੇ ਇੱਕ ਨੌਜਵਾਨ ਦੀ ਲਾਸ਼ ਮਿਲਣ ਤੋਂ ਬਾਅਦ ਇਲਾਕੇ ਵਿੱਚ ਸਨਸਨੀ ਫੈਲ ਗਈ। ਜਾਣਕਾਰੀ ਦਿੰਦੇ ਹੋਏ ਮੁਕੇਰੀਆਂ ਥਾਣੇ ਦੇ ਏਐਸਆਈ ਸੁਖਦੇਵ ਸਿੰਘ ਨੇ ਦੱਸਿਆ ਕਿ ਪਿੰਡ ਫੱਤੂਵਾਲ ਜਲਾਲਾ ਨੇੜੇ ਸਿੰਚਾਈ ਨਹਿਰ ਦੇ ਕੰਢੇ ਇੱਕ ਨੌਜਵਾਨ ਦੀ ਲਾਸ਼ ਪਈ ਹੋਣ ਦੀ ਸੂਚਨਾ ਮਿਲੀ ਸੀ। ਜਦੋਂ ਸਾਡੀ ਟੀਮ ਮੌਕੇ 'ਤੇ ਪਹੁੰਚੀ, ਤਾਂ ਉਨ੍ਹਾਂ ਨੇ ਨਹਿਰ ਦੇ ਕੰਢੇ ਇੱਕ ਨੌਜਵਾਨ ਨੂੰ ਮ੍ਰਿਤਕ ਪਿਆ ਦੇਖਿਆ।

ਜਾਂਚ ਤੋਂ ਬਾਅਦ ਪਤਾ ਲੱਗਾ ਕਿ ਉਕਤ ਨੌਜਵਾਨ ਦਾ ਨਾਮ ਰਾਜੇਸ਼ ਕੁਮਾਰ ਪੁੱਤਰ ਕੰਵਰ ਸਿੰਘ ਸੀ, ਜੋ ਕਿ ਪਿੰਡ ਆਸਫਪੁਰ ਦਾ ਰਹਿਣ ਵਾਲਾ ਸੀ। ਮੁਕੇਰੀਆਂ ਪੁਲਿਸ ਨੇ ਰਾਜੇਸ਼ ਦੀ ਲਾਸ਼ ਨੂੰ ਆਪਣੀ ਹਿਰਾਸਤ ਵਿੱਚ ਲੈ ਲਿਆ ਹੈ ਅਤੇ ਪੋਸਟਮਾਰਟਮ ਲਈ ਮੁਕੇਰੀਆਂ ਦੇ ਸਰਕਾਰੀ ਹਸਪਤਾਲ ’ਚ ਰਖਵਾ ਦਿੱਤਾ ਹੈ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

(For more news apart from  body young man was found in canal under suspicious circumstances News in Punjabi, stay tuned to Rozana Spokesman)

Location: India, Punjab, Hoshiarpur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement