Khanuri Border News : ਭਲਕੇ ਖਨੌਰੀ ਬਾਰਡਰ ’ਤੇ ਕਿਸਾਨ ਅੰਦੋਲਨ 2 ਦੇ 1 ਸਾਲ ਪੂਰੇ ਹੋਣ 'ਤੇ ਕਿਸਾਨ ਕਰਨਗੇ ਮਹਾਂਪੰਚਾਇਤ

By : BALJINDERK

Published : Feb 11, 2025, 6:45 pm IST
Updated : Feb 11, 2025, 6:54 pm IST
SHARE ARTICLE
ਰਤਨਪੁਰਾ ਬਾਰਡਰ ’ਤੇ ਪਹੁੰਚੇ ਹੋਏ ਕਿਸਾਨ
ਰਤਨਪੁਰਾ ਬਾਰਡਰ ’ਤੇ ਪਹੁੰਚੇ ਹੋਏ ਕਿਸਾਨ

Khanuri Border News : ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 78ਵੇਂ ਦਿਨ ਜਾਰੀ, ਡੱਲੇਵਾਲ ਦੇਸ਼ ਵਾਸੀਆਂ ਨੂੰ ਕਰਨਗੇ ਸੰਬੋਧਨ 

Khanuri Border News in Punjabi : ਅੱਜ ਦਾਤਾਸਿੰਘਵਾਲਾ-ਖਨੌਰੀ ਕਿਸਾਨ ਮੋਰਚਾ ਉੱਪਰ ਜਗਜੀਤ ਸਿੰਘ ਡੱਲੇਵਾਲ ਜੀ ਦਾ ਮਰਨ ਵਰਤ 78ਵੇਂ ਦਿਨ ਵੀ ਜਾਰੀ ਰਿਹਾ। ਦੋਵਾਂ ਮੋਰਚਿਆਂ ਦੇ ਤੈਅ ਪ੍ਰੋਗਰਾਮ ਅਨੁਸਾਰ ਅੱਜ ਹਰਿਆਣਾ-ਰਾਜਸਥਾਨ ਸਰਹੱਦ ਉੱਪਰ ਸਥਿਤ ਰਤਨਪੁਰਾ ਕਿਸਾਨ ਮੋਰਚਾ ਤੇ ਕਿਸਾਨ ਮਹਾਂਪੰਚਾਇਤ ਹੋਈ ਜਿਸ ’ਚ ਹਜ਼ਾਰਾਂ ਕਿਸਾਨਾਂ ਵੱਲੋ ਸ਼ਮੂਲੀਅਤ ਕੀਤੀ।

ਕਿਸਾਨ ਆਗੂਆਂ ਨੇ ਕਿਹਾ ਕਿ ਪਿਛਲੇ ਇੱਕ ਸਾਲ ਤੋਂ ਕਿਸਾਨਾਂ ਨੇ ਕੜਾਕੇ ਦੀ ਗਰਮੀ, ਮੋਹਲੇਧਾਰ ਮੀਂਹ ਅਤੇ ਕੜਾਕੇ ਦੀ ਠੰਢ ਦਾ ਸਾਹਮਣਾ ਕੀਤਾ ਹੈ, ਪਰ ਇਸ ਦੇ ਬਾਵਜੂਦ ਕਿਸਾਨਾਂ ਦਾ ਮਨੋਬਲ ਅਜੇ ਵੀ ਬੁਲੰਦ ਹੈ ਅਤੇ ਸਰਕਾਰ ਸਾਡੇ ਸਬਰ ਦਾ ਇਮਤਿਹਾਨ ਲੈ ਰਹੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਸਾਡੀ ਲੜਾਈ ਕਿਸੇ ਪਾਰਟੀ ਵਿਸ਼ੇਸ਼ ਨਾਲ ਨਹੀਂ ਸਗੋਂ ਸਰਕਾਰਾਂ ਦੀਆਂ ਕਾਰਪੋਰੇਟ ਪੱਖੀ ਨੀਤੀਆਂ ਖ਼ਿਲਾਫ਼ ਹੈ। ਜਦੋਂ ਸਿਆਸੀ ਪਾਰਟੀਆਂ ਵਿਰੋਧੀ ਧਿਰ ’ਚ ਹੁੰਦੀਆਂ ਹਨ ਤਾਂ ਉਨ੍ਹਾਂ ਦੀ ਬੋਲੀ ਹੋਰ ਹੁੰਦੀ ਹੈ ਅਤੇ ਸੱਤਾ ’ਚ ਆਉਣ ਤੋਂ ਬਾਅਦ ਉਹ ਆਪਣੀਆਂ ਹੀ ਗੱਲਾਂ ਤੋਂ 180 ਡਿਗਰੀ ਦਾ ਯੂ-ਟਰਨ ਲੈ ਲੈਂਦੀਆਂ ਹਨ।

ਕਿਸਾਨ ਆਗੂਆਂ ਨੇ ਕਿਹਾ ਕਿ ਦੇਸ਼ ਭਰ ਦੇ ਸਮੂਹ ਬੁੱਧੀਜੀਵੀਆਂ ਨਾਲ ਸਲਾਹ ਮਸ਼ਵਰਾ ਕਰ ਕੇ 14 ਫਰਵਰੀ ਨੂੰ ਕੇਂਦਰ ਸਰਕਾਰ ਨਾਲ ਹੋਣ ਵਾਲੀ ਮੀਟਿੰਗ ਲਈ ਤੱਥਾਂ ਸਮੇਤ ਠੋਸ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਕਿਸਾਨਾਂ ਦੇ ਪੱਖ ਨੂੰ ਮਜ਼ਬੂਤੀ ਨਾਲ ਗੱਲਬਾਤ ਦੇ ਟੇਬਲ ’ਤੇ ਰੱਖਿਆ ਜਾ ਸਕੇ। ਕੱਲ੍ਹ 12 ਫਰਵਰੀ ਨੂੰ ਕਿਸਾਨ ਅੰਦੋਲਨ 2.0 ਦੇ ਇੱਕ ਸਾਲ ਪੂਰੇ ਹੋਣ 'ਤੇ ਦਾਤਾਸਿੰਘਵਾਲਾ-ਖਨੌਰੀ ਕਿਸਾਨ ਮੋਰਚੇ ਉੱਪਰ ਇਤਿਹਾਸਕ ਕਿਸਾਨ ਮਹਾਂਪੰਚਾਇਤ ਹੋਣ ਜਾ ਰਹੀ ਹੈ। ਜਿਸ ’ਚ 50 ਹਜ਼ਾਰ ਤੋਂ ਵੱਧ ਕਿਸਾਨ ਭਾਗ ਲੈਣਗੇ ਅਤੇ ਮਰਨ ਵਰਤ 'ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਜੀ ਵੀ ਦੇਸ਼ ਵਾਸੀਆਂ ਨੂੰ ਇੱਕ ਅਹਿਮ ਸੰਦੇਸ਼ ਦੇਣਗੇ।

(For more news apart from Farmers will hold Mahapanchayat tomorrow on completion 1 year Kisan Andolan 2 Khanuri border News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement