ਕੈਨੇਡਾ ਵਿੱਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ
Published : Feb 11, 2026, 6:38 pm IST
Updated : Feb 12, 2026, 10:42 am IST
SHARE ARTICLE
Punjabi youth dies of heart attack in Canada
Punjabi youth dies of heart attack in Canada

ਮ੍ਰਿਤਕ ਦਾ ਜੱਦੀ ਪਿੰਡ ਤਖਾਣਵੱਧ ਵਿਖੇ ਕੀਤਾ ਗਿਆ ਅੰਤਿਮ ਸੰਸਕਾਰ

ਮੋਗਾ: ਬੀਤੇ ਦਿਨੀ ਮੋਗਾ ਦੇ ਪਿੰਡ ਤਖਾਣਵੱਧ ਦੇ 26 ਸਾਲ ਦੇ ਨੌਜਵਾਨ ਸੁਖਜਿੰਦਰ ਸਿੰਘ ਦੀ ਕੈਨੇਡਾ ਦੇ ਬਰੈਂਪਟਨ ਵਿੱਚ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਸੀ। ਮ੍ਰਿਤਕ ਦਾ ਜੱਦੀ ਪਿੰਡ ਤਖਾਣਵੱਧ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ। ਬਜ਼ੁਰਗ ਮਾਤਾ ਪਿਤਾ ਅਤੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਪਰਿਵਾਰਕ ਮੈਂਬਰਾਂ ਅਤੇ ਪਿੰਡ ਦੇ ਸਾਬਕਾ ਸਰਪੰਚ ਕੁਲਵੰਤ ਸਿੰਘ ਨੇ ਕਿਹਾ ਕਿ ਜੇਕਰ ਸਾਡੀਆਂ ਸਰਕਾਰਾਂ ਸਾਡੇ ਬੱਚਿਆਂ ਨੂੰ ਪੰਜਾਬ ਵਿੱਚ ਰੁਜ਼ਗਾਰ ਦੇਣ ਤਾਂ ਸਾਡੇ ਬੱਚਿਆਂ ਨੂੰ ਵਿਦੇਸ਼ਾਂ ਵਿੱਚ ਜਾਣ ਦੀ ਕੀ ਲੋੜ ਹੈ। ਉਹਨਾਂ ਕਿਹਾ ਕਿ ਜਦੋਂ ਇਸ ਤਰ੍ਹਾਂ ਕਿਸੇ ਪਰਿਵਾਰ ਨਾਲ ਭਾਣਾ ਵਾਪਰਦਾ ਹੈ ਤਾਂ ਉਸ ਪਰਿਵਾਰ ਦਾ ਦਿਲ ਹੀ ਜਾਣਦਾ। ਉਨ੍ਹਾਂ ਕਿਹਾ ਕਿ ਬੜੇ ਅਫਸੋਸ ਦੀ ਗੱਲ ਹੈ ਕਿ 15 ਦਿਨ ਬੀਤਣ ਦੇ ਬਾਵਜੂਦ ਵੀ ਜ਼ਿਲ੍ਹਾ ਮੋਗਾ ਦੇ ਕਿਸੇ ਵੀ ਪਾਰਟੀ ਦੇ ਸਿਆਸੀ ਆਗੂ ਜਾਂ ਅਧਿਕਾਰੀ ਨੇ ਆ ਕੇ ਪਰਿਵਾਰ ਨਾਲ ਦੁੱਖ ਸਾਂਝਾ ਤੱਕ ਨਹੀਂ ਕੀਤਾ। ਪਰਿਵਾਰ ਮੁਤਾਬਕ ਉਹ ਬੜੀ ਮੁਸ਼ਕਿਲ ਨਾਲ ਆਪਣੇ ਪੁੱਤ ਦੀ ਲਾਸ਼ ਨੂੰ ਪਿੰਡ ਲੈ ਕੇ ਆਏ। ਸੁਖਜਿੰਦਰ ਤਿੰਨ ਸਾਲ ਪਹਿਲਾਂ ਸੁਨਹਿਰੇ ਭਵਿੱਖ ਦੇ ਸੁਫਨੇ ਲੈ ਕੇ ਕੈਨੇਡਾ ਗਿਆ ਸੀ। ਪਿੰਡ ਦੇ ਸਰਪੰਚ ਨੇ ਦੱਸਿਆ ਕਿ ਉਸ ਨੂੰ ਤਿੰਨ ਦਿਨ ਪਹਿਲਾਂ ਵਰਕ ਪਰਮਿਟ ਮਿਲਿਆ ਸੀ। ਅੱਜ ਲਗਭਗ ਦੋ ਹਫਤਿਆਂ ਬਾਅਦ ਸੁਖਜਿੰਦਰ ਦੀ ਮ੍ਰਿਤਕ ਦੇਹ ਪਿੰਡ ਤਰਖਾਣਵੱਧ ਪੁੱਜੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement