ਦਿੱਲੀ ਪੁਲਿਸ ਨੇ ਦੋ ਹੋਰ ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
Published : Mar 11, 2021, 12:59 am IST
Updated : Mar 11, 2021, 12:59 am IST
SHARE ARTICLE
image
image

ਦਿੱਲੀ ਪੁਲਿਸ ਨੇ ਦੋ ਹੋਰ ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ

ਨਵੀਂ ਦਿੱਲੀ, 10 ਮਾਰਚ : ਦਿੱਲੀ ’ਚ ਗਣਤੰਤਰ ਦਿਵਸ ਮੌਕੇ ਲਾਲ ਕਿਲ੍ਹੇ ’ਤੇ ਹੋਈ ਹਿੰਸਾ ਮਾਮਲੇ ਵਿਚ ਦਿੱਲੀ ਪੁਲਿਸ ਦੀ ਅਪਰਾਧ ਸ਼ਾਖਾ ਨੇ ਦੋ ਹੋਰ ਵਿਅਕਤੀਆਂ ਨੂੰ ਗਿ੍ਰਫ਼ਤਾਰ ਕੀਤਾ ਹੈ। ਗਿ੍ਰਫ਼ਤਾਰ ਦੋਸ਼ੀਆਂ ਵਿਚੋਂ ਇਕ ਦਾ ਨਾਂ ਮਨਿੰਦਰਜੀਤ ਸਿੰਘ ਅਤੇ ਦੂਜੇ ਦਾ ਨਾਂ ਖੇਮਪ੍ਰੀਤ ਸਿੰਘ ਹੈ। ਮਨਿੰਦਰਜੀਤ ਸਿੰਘ, ਬਿ੍ਰਟੇਨ ਦਾ ਰਹਿਣ ਵਾਲਾ ਹੈ, ਜੋ ਫਰਜ਼ੀ ਦਸਤਾਵੇਜ਼ਾਂ ਰਾਹੀਂ ਦੇਸ਼ ਛੱਡ ਕੇ ਦੌੜਨ ਦੀ ਤਾਕ ਵਿਚ ਸੀ। ਉਸ ਨੂੰ ਦਿੱਲੀ ਹਵਾਈ ਅੱਡੇ ’ਤੇ ਦਬੋਚ ਲਿਆ ਗਿਆ। ਉਸ ਖ਼ਿਲਾਫ਼ ਲੁਕ ਆਊਟ ਨੋਟਿਸ ਵੀ ਜਾਰੀ ਸੀ। ਉਹ ਪਹਿਲਾਂ ਵੀ ਦੋ ਅਪਰਾਧਕ ਮਾਮਲਿਆਂ ’ਚ ਵਾਂਟੇਡ ਸੀ। 
ਦਿੱਲੀ ਪੁਲਿਸ ਮੁਤਾਬਕ ਦੋਸ਼ੀ ਮਨਿੰਦਰਜੀਤ ਸਿੰਘ ਲਾਲ ਕਿਲ੍ਹਾ ਹਿੰਸਾ ਮਾਮਲੇ ਵਿਚ ਸ਼ਾਮਲ ਸੀ। ਉਹ ਭਾਲਾ ਲੈ ਕੇ ਲਾਲ ਕਿਲ੍ਹਾ ਪਹੁੰਚਿਆ ਸੀ ਅਤੇ ਲੋਕਾਂ ਨੂੰ ਭੜਕਾ ਰਿਹਾ ਸੀ। ਮਨਿੰਦਰਜੀਤ ਸਿੰਘ ਦੀ ਭਾਲ ’ਚ ਦਿੱਲੀ ਪੁਲਿਸ ਨੇ ਪੰਜਾਬ ਦੇ ਕਈ ਥਾਵਾਂ ’ਤੇ ਛਾਪੇਮਾਰੀ ਕੀਤੀ ਸੀ ਪਰ ਉਹ ਅੰਡਰਗਰਾਊਂਡ ਹੋ ਗਿਆ ਸੀ। ਮਨਿੰਦਰਜੀਤ ਸਿੰਘ ਦਾ ਜੱਦੀ ਘਰ ਗੁਰਦਾਸਪੁਰ ਵਿਚ ਹੈ। 
ਉੱਥੇ ਹੀ ਖੇਮਪ੍ਰੀਤ ਸਿੰਘ ’ਤੇ ਲਾਲ ਕਿਲ੍ਹਾ ਕੰਪਲੈਕਸ ’ਚ ਪੁਲਿਸ ’ਤੇ ਹਮਲਾ ਕਰਨ ਦਾ ਦੋਸ਼ ਹੈ। ਖੇਮਪ੍ਰੀਤ ਸਿੰਘ ਦਿੱਲੀ ਦਾ ਰਹਿਣ ਵਾਲਾ ਹੈ। ਖੇਮਪ੍ਰੀਤ ਦੀ ਗਿ੍ਰਫ਼ਤਾਰੀ ਲਈ ਵੀ ਦਿੱਲੀ ਪੁਲਿਸ ਨੇ ਕਈ ਥਾਈਂ ਛਾਪੇਮਾਰੀ ਕਰ ਰਹੀ ਸੀ ਪਰ ਉਹ ਫ਼ਰਾਰ ਸੀ। ਉਹ 26 ਜਨਵਰੀ ਨੂੰ ਟਰੈਕਟਰ ਪਰੇਡ ’ਚ ਸ਼ਾਮਲ ਹੋਇਆ ਸੀ ਅਤੇ ਕਈ ਬੈਰੀਕੇਡ ਤੋੜੇ ਸਨ। ਦਿੱਲੀ ਪੁਲਿਸ ਨੇ ਦਸਿਆ ਕਿ ਇਸ ਦੇ ਨਾਲ ਹੀ ਲਾਲ ਕਿਲ੍ਹੇ ’ਤੇ ਹੋਈ ਹਿੰਸਾ ਦੇ ਮਾਮਲੇ ’ਚ ਹੁਣ ਤਕ ਕੁੱਲ 14 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। 
ਜ਼ਿਕਰਯੋਗ ਹੈ ਕਿ 26 ਜਨਵਰੀ ਨੂੰ ਕਿਸਾਨਾਂ ਵਲੋਂ ਟਰੈਕਟਰ ਪਰੇਡ ਕੱਢੀ ਗਈ ਸੀ। ਇਸ ਟਰੈਕਟਰ ਪਰੇਡ ਦੌਰਾਨ ਦਿੱਲੀ ਪੁਲਿਸ ਅਤੇ ਕਿਸਾਨਾਂ ਵਿਚਾਲੇ ਹਿੰਸਕ ਝੜਪਾਂ ਵੀ ਹੋਈਆਂ ਸਨ। ਜਿਸ ’ਚ ਕਈ ਪੁਲਿਸ ਮੁਲਾਜ਼ਮ ਜ਼ਖ਼ਮੀ ਹੋਏ ਅਤੇ ਇਕ ਪ੍ਰਦਰਸ਼ਨਕਾਰੀ ਦੀ ਮੌਤ ਹੋ ਗਈ। ਇਸ ਪਰੇਡ ਦੌਰਾਨ ਕੱੁਝ ਪ੍ਰਦਰਸ਼ਨਕਾਰੀ ਲਾਲ ਕਿਲ੍ਹਾ ਕੰਪਲੈਕਸ ਅੰਦਰ ਅਪਣੇ ਟਰੈਕਟਰਾਂ ਨਾਲ ਦਾਖ਼ਲ ਹੋ ਗਏ ਸਨ।                           (ਪੀਟੀਆਈ)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement