ਹਰਸਿਮਰਤ ਕੌਰ ਬਾਦਲ ਤੋਂ ਬੰਗਲਾ ਖਾਲੀ ਕਰਵਾਉਣ ਲਈ ਨੋਟਿਸ ਭੇਜੇ ਕੇਂਦਰ ਸਰਕਾਰ : ਰਾਜਾ ਵੜਿੰਗ
Published : Mar 11, 2021, 10:24 pm IST
Updated : Mar 11, 2021, 10:24 pm IST
SHARE ARTICLE
amrinder singh raja warring
amrinder singh raja warring

ਟਵੀਟ ਜਾਰੀ ਕਰਦਿਆਂ ਪ੍ਰਧਾਨ ਮੰਤਰੀ ਨੂੰ ਕਾਰਵਾਈ ਦੀ ਕੀਤੀ ਅਪੀਲ

ਚੰਡੀਗੜ੍ਹ: ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਜਿਉਂ ਜਿਉਂ ਨੇੜੇ ਆ ਰਹੀਆਂ ਹਨ, ਸਿਆਸੀ ਆਗੂਆਂ ਨੇ ਆਪਣੇ ਸਿਆਸੀ ਵਿਰੋਧੀਆਂ ਵੱਲ ਹਮਲੇ ਤੇਜ਼ ਕਰ ਦਿੱਤੇ ਹਨ। ਆਗੂਆਂ ਵੱਲੋਂ ਆਪਣੇ ਸਿਆਸੀ ਵਿਰੋਧੀਆਂ ਨੂੰ ਠਿੱਬੀ ਲਾਉਣ ਲਈ ਉਨ੍ਹਾਂ ਦੀਆਂ ਕਮੀਆਂ ਨੂੰ ਉਜਾਗਰ ਕੀਤਾ ਜਾ ਰਿਹਾ ਹੈ। 

Amrinder Singh Raja WarringAmrinder Singh Raja Warring

ਇਸੇ ਦੌਰਾਨ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਗਿਦੜਬਾਹਾ ਤੋਂ ਕਾਂਗਰਸ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਟਵੀਟ ਜਾਰੀ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਤੋਂ ਸਰਕਾਰੀ ਬੰਗਲਾ ਖਾਲੀ ਕਰਵਾਉਣ ਦੀ ਮੰਗ ਕੀਤੀ ਹੈ। 

ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਟਵੀਟ ਜ਼ਰੀਏ ਅਪੀਲ ਕੀਤੀ ਕਿ ਸ਼੍ਰੀਮਤੀ ਹਰਸਿਮਰਤ ਕੌਰ ਹੁਣ ਭਾਜਾਪਾ 'ਚ ਮੰਤਰੀ ਨਹੀਂ ਰਹੇ ਹਨ ਤਾਂ ਹਰਦੀਪ ਪੁਰੀ ਵੱਲੋਂ ਹਰਸਿਮਰਤ ਕੌਰ ਨੂੰ ਸਰਕਾਰ ਵੱਲੋਂ ਅਲਾਟ ਬੰਗਲਾ ਖਾਲੀ ਕਰਨ ਲਈ ਨੋਟਿਸ ਭੇਜ ਦੇਣਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਉਨ੍ਹਾਂ ਦੀ ਯੋਗਤਾ ਮੁਤਾਬਕ ਘਰ ਅਲਾਟ ਕੀਤਾ ਜਾਣਾ ਚਾਹੀਦਾ ਹੈ। ਇਸ ਤੋਂ ਪਤਾ ਲਗਦਾ ਹੈ ਬਿਨਾਂ ਸ਼ੱਕ ਸ਼੍ਰੀਮਤੀ ਬਾਦਲ ਅਤੇ ਅਕਾਲੀ ਦਲ ਅਜੇ ਵੀ ਭਾਜਪਾ ਦੇ ਹਿੱਸਾ ਹਨ।  

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement