ਕੈਪਟਨ ਅਮਰਿੰਦਰ ਦਾ ਸੁਰਜੇਵਾਲਾ ਨੂੰ ਸਵਾਲ, ''UP 'ਚ ਕਾਂਗਰਸ ਦੀ ਸ਼ਰਮਨਾਕ ਹਾਰ ਲਈ ਕੌਣ ਜ਼ਿੰਮੇਵਾਰ ਹੈ?'' 
Published : Mar 11, 2022, 2:09 pm IST
Updated : Mar 11, 2022, 2:09 pm IST
SHARE ARTICLE
Captain Amarinder Singh, Randeep Singh Surjewala
Captain Amarinder Singh, Randeep Singh Surjewala

ਮਨੀਪੁਰ, ਗੋਆ, ਉੱਤਰਾਖੰਡ ਬਾਰੇ ਕੀ? ਜਵਾਬ ਕੰਧ 'ਤੇ ਮੋਟੇ ਅੱਖਰਾਂ ਵਿਚ ਲਿਖਿਆ ਹੋਇਆ ਹੈ

 

ਚੰਡੀਗੜ੍ਹ - ਬੀਤੇ ਦਿਨੀਂ ਕਾਂਗਰਸ ਦੇ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਕੈਪਟਨ ਅਮਰਿੰਦਰ ਸਿੰਘ 'ਤੇ ਤੰਜ਼ ਕੱਸਦਿਆਂ ਕਿਹਾ ਸੀ ਕਿ ਪੰਜਾਬ ਵਿਚ ਚਰਨਜੀਤ ਚੰਨੀ ਦੇ ਰੂਪ ਵਿਚ, ਅਸੀਂ ਇਕ ਨਿਮਰ, ਸਾਫ਼-ਸੁਥਰੀ ਅਤੇ ਜ਼ਮੀਨੀ ਲੀਡਰਸ਼ਿਪ ਪ੍ਰਦਾਨ ਕਰਨ ਦੀ ਕੋਸ਼ਿਸ਼ ਕੀਤੀ ਪਰ ਅਮਰਿੰਦਰ ਸਰਕਾਰ ਦੇ ਸਾਢੇ ਚਾਰ ਸਾਲਾਂ ਦੀ ਸੱਤਾ ਵਿਰੋਧੀ ਲਹਿਰ ਨੂੰ ਪਾਰ ਨਹੀਂ ਕਰ ਸਕੇ। ਸੁਰਜੇਵਾਲਾ ਨੇ ਇਕ ਹਿਸਾਬ ਨਾਲ ਕਾਂਗਰਸ ਦੀ ਹਾਰ ਨੂੰ ਕੈਪਟਨ ਅਮਰਿੰਦਰ ਮੱਥੇ ਮੜਿਆ ਹੈ। 

file photo 

ਰਣਦੀਪ ਸੁਰਜੇਵਾਲਾ ਦੇ ਇਸ ਬਿਆਨ ਤੋਂ ਬਾਅਦ ਅੱਜ ਕੈਪਟਨ ਅਮਰਿੰਦਰ ਨੇ ਵੀ ਟਵੀਟ ਕਰ ਕੇ ਸੁਰਜੇਵਾਲਾ ਨੂੰ ਸਵਾਲ ਕੀਤਾ ਹੈ ਕਿ ਯੂਪੀ 'ਚ ਕਾਂਗਰਸ ਦੀ ਸ਼ਰਮਨਾਕ ਹਾਰ ਲਈ ਕੌਣ ਜ਼ਿੰਮੇਵਾਰ ਹੈ? 

ਕੈਪਟਨ ਅਮਰਿੰਦਰ ਨੇ ਟਵੀਟ ਕਰ ਕੇ ਲਿਖਿਆ ਕਿ ''ਪੰਜਾਬ ਕਾਂਗਰਸ ਲੀਡਰਸ਼ਿਪ ਕਦੇ ਨਹੀਂ ਸਿੱਖੇਗੀ! ਯੂਪੀ 'ਚ ਕਾਂਗਰਸ ਦੀ ਸ਼ਰਮਨਾਕ ਹਾਰ ਲਈ ਕੌਣ ਜ਼ਿੰਮੇਵਾਰ? ਮਨੀਪੁਰ, ਗੋਆ, ਉੱਤਰਾਖੰਡ ਬਾਰੇ ਕੀ? ਜਵਾਬ ਕੰਧ 'ਤੇ ਮੋਟੇ ਅੱਖਰਾਂ ਵਿਚ ਲਿਖਿਆ ਹੋਇਆ ਹੈ ਪਰ ਮੈਂ ਹਮੇਸ਼ਾ ਦੀ ਤਰ੍ਹਾਂ ਸੋਚਦਾ ਹਾਂ ਕਿ ਉਹ ਇਸ ਨੂੰ ਪੜ੍ਹਨ ਤੋਂ ਪਰਹੇਜ਼ ਕਰਨਗੇ।''

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement