CM ਚੰਨੀ ਨੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ, ''ਅਸੀਂ ਪੂਰੀ ਤਰ੍ਹਾਂ ਨਵੀਂ ਸਰਕਾਰ ਦਾ ਸਹਿਯੋਗ ਕਰਾਂਗੇ''
Published : Mar 11, 2022, 1:05 pm IST
Updated : Mar 11, 2022, 3:22 pm IST
SHARE ARTICLE
Charanjeet Channi
Charanjeet Channi

ਨਵੇਂ ਮੁੱਖ ਮੰਤਰੀ ਦੇ ਸਹੁੰ ਚੁੱਕਣ ਤੱਕ ਉਹ ਸੂਬੇ ਦੇ ਕਾਰਜਕਾਰੀ ਮੁੱਖ ਮੰਤਰੀ ਰਹਿਣਗੇ।

 

ਚੰਡੀਗੜ੍ਹ : ਪੰਜਾਬ 'ਚ ਆਮ ਆਦਮੀ ਪਾਰਟੀ ਨੂੰ ਬਹੁਮਤ ਮਿਲੀ ਹੈ ਤੇ ਹੁਣ ਆਪ ਦੀ ਸਰਕਾਰ ਪੰਜਾਬ ਵਿਚ ਮਿਲੇਗੀ। ਇਸ ਦੇ ਨਾਲ ਹੀ ਅੱਜ ਚਰਨਜੀਤ ਸਿੰਘ ਚੰਨੀ ਨੇ ਰਾਜਪਾਲ ਨੂੰ ਆਪਣਾ ਅਸਤੀਫ਼ਾ ਸੌਂਪ ਦਿੱਤਾ ਹੈ ਪਰ ਨਵੇਂ ਮੁੱਖ ਮੰਤਰੀ ਦੇ ਸਹੁੰ ਚੁੱਕਣ ਤੱਕ ਉਹ ਸੂਬੇ ਦੇ ਕਾਰਜਕਾਰੀ ਮੁੱਖ ਮੰਤਰੀ ਰਹਿਣਗੇ।
ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਉਨ੍ਹਾਂ ਨੂੰ ਨਵੀਂ ਸਰਕਾਰ ਆਉਣ ਤੱਕ ਕੰਮ ਕਰਨ ਲਈ ਕਿਹਾ ਹੈ।

file photo 

ਅਸਤੀਫ਼ਾ ਦੇਣ ਤੋਂ ਬਾਅਦ ਚਰਨਜੀਤ ਚੰਨੀ ਨੇ ਕਿਹਾ ਕਿ ਲੋਕਾਂ ਨੇ ਨਵੀਂਣ ਪਾਰਟੀ ਚੁਣ ਲਈ ਹੈ। ਇਸ ਲਈ ਮੰਤਰੀ ਮੰਡਲ ਦੀ ਮੀਟਿੰਗ ਬੁਲਾ ਕੇ 15ਵੀਂ ਵਿਧਾਨ ਸਭਾ ਨੂੰ ਭੰਗ ਕਰਨ ਦੀ ਸਿਫਾਰਿਸ਼ ਰਾਜਪਾਲ ਨੂੰ ਭੇਜ ਦਿੱਤੀ ਗਈ ਹੈ। ਮੈਂ ਆਪਣਾ ਅਸਤੀਫਾ ਰਾਜਪਾਲ ਨੂੰ ਸੌਂਪ ਦਿੱਤਾ ਹੈ। ਰਾਜਪਾਲ ਨੇ ਮੈਨੂੰ ਨਵੀਂ ਸਰਕਾਰ ਬਣਨ ਤੱਕ ਸਰਕਾਰ ਚਲਾਉਣ ਲਈ ਕਿਹਾ ਹੈ। ਚੰਨੀ ਨੇ ਕਿਹਾ ਕਿ ਅਸੀਂ ਲੋਕਾਂ ਵਿਚਕਾਰ ਕੰਮ ਕਰਦੇ ਰਹਾਂਗੇ। ਉਨ੍ਹਾਂ ਕਿਹਾ ਕਿ ਅਸੀਂ ਨਵੀਂ ਸਰਕਾਰ ਨੂੰ ਸਸਤੀ ਬਿਜਲੀ, ਪੈਟਰੋਲ-ਡੀਜ਼ਲ ਤੇ ਰੇਤ ਦੇ ਰੇਟਾਂ ਵਿਚ ਕਟੌਤੀ, ਬਕਾਏ ਮੁਆਫ਼ ਕਰਨ ਵਰਗੇ ਫੈਸਲਿਆਂ ਨੂੰ ਬਰਕਰਾਰ ਰੱਖਣ ਦੀ ਮੰਗ ਕੀਤੀ ਹੈ।

CM ChanniCM Channi

ਪੰਜਾਬ ਦੇ ਲੋਕਾਂ ਨੇ ਬਦਲਾਅ ਲਈ ਵੋਟਾਂ ਪਾਈਆਂ ਹਨ। ਅਸੀਂ ਆਸ ਕਰਦੇ ਹਾਂ ਕਿ ਜੋ ਸੁਪਨੇ ਉਨ੍ਹਾਂ ਨੇ ਲੋਕਾਂ ਨੂੰ ਦਿਖਾਏ ਹਨ, ਅਸੀਂ ਉਨ੍ਹਾਂ ਨੂੰ ਪੂਰਾ ਕਰਵਾਉਣ ਵਿਚ ਸਹਿਯੋਗ ਦੇਵਾਂਗੇ। ਇਸ ਤੋਂ ਪਹਿਲਾਂ ਉਨ੍ਹਾਂ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਕੈਬਨਿਟ ਦੀ ਆਖ਼ਰੀ ਮੀਟਿੰਗ ਕੀਤੀ। ਇਹ ਮੀਟਿੰਗ ਪਹਿਲਾਂ ਸਕੱਤਰੇਤ ਵਿਚ ਸੱਦੀ ਗਈ ਸੀ। ਚੋਣਾਂ ਵਿਚ ਚੰਨੀ ਦੋਵਾਂ ਸੀਟਾਂ ਤੋਂ ਹਾਰ ਗਏ ਹਨ। ਇਸ ਤੋਂ ਇਲਾਵਾ 8 ਮੰਤਰੀ ਚੋਣ ਹਾਰੇ ਹਨ। ਆਮ ਆਦਮੀ ਪਾਰਟੀ ਨੇ ਚੋਣਾਂ ਵਿੱਚ 92 ਸੀਟਾਂ ਜਿੱਤ ਕੇ ਜ਼ਬਰਦਸਤ ਬਹੁਮਤ ਨਾਲ ਸਰਕਾਰ ਬਣਾਈ ਹੈ। ਸੰਸਦ ਮੈਂਬਰ ਭਗਵੰਤ ਮਾਨ ਹੁਣ ਪੰਜਾਬ ਦੇ ਨਵੇਂ ਮੁੱਖ ਮੰਤਰੀ ਹੋਣਗੇ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement