ਵਿਦੇਸ਼ ਜਾਣ ਦੀ ਚਾਹਤ ਨੌਜਵਾਨ ਲਈ ਬਣੀ ਕਾਲ, ਕੈਨੇਡਾ ਦਾ ਵੀਜ਼ਾ ਨਾ ਆਉਣ ਕਾਰਨ ਮਾਪਿਆਂ ਦੇ ਇਕਲੌਤੇ ਪੁੱਤ ਨੇ ਕੀਤੀ ਖ਼ੁਦਕੁਸ਼ੀ
Published : Mar 11, 2023, 1:36 pm IST
Updated : Mar 11, 2023, 1:36 pm IST
SHARE ARTICLE
photo
photo

ਪੁੱਤ ਦੀ ਮੌਤ ਤੋਂ ਬਾਅਦ ਘਰ ’ਚ ਇਕੱਲੀ ਧਾਂਹਾ ਮਾਰਦੀ ਮਾਂ ਰਹਿ ਗਈ। 

 

ਬਠਿੰਡਾ - ਵਿਦੇਸ਼ ਜਾਣ ਦੇ ਅਰਮਾਨ ਪੂਰੇ ਨਾ ਹੁੰਦੇ ਵੇਖ ਨੌਜਵਾਨ ਨੇ ਫਾਹਾ ਲੈ ਕੇ ਜੀਵਨ ਲੀਲਾ ਸਮਾਪਤ ਕਰ ਲਈ ਹੈ। ਨੌਜਵਾਨ  ਬਾਰ੍ਹਵੀਂ ਕਲਾਸ ਕਰਨ ਤੋਂ ਬਾਅਦ ਕੈਨੇਡਾ ਜਾਣ ਦੇ ਸੁਫਨੇ ਦੇਖ ਰਿਹਾ ਸੀ ਪਰ ਕਿਸੇ ਕਾਰਨ ਉਸ ਦਾ ਵਿਦੇਸ਼ ਜਾਣ ਦਾ ਸੁਫਨਾ ਪੂਰਾ ਨਾ ਹੋ ਸਕਿਆ। ਇਸ ਕਾਰਨ ਨੌਜਵਾਨ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿਣ ਲੱਗ ਪਿਆ ਅਤੇ ਇਸੇ ਪ੍ਰੇਸ਼ਾਨੀ ਦੇ ਚੱਲਦਿਆਂ ਉਸ ਨੇ ਘਰ ’ਚ ਲੱਗੇ ਦਰੱਖਤ ਨਾਲ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ। 

ਜਾਣਕਾਰੀ ਮੁਤਾਬਕ ਮ੍ਰਿਤਕ ਨੌਜਵਾਨ ਦੇ ਪਿਤਾ ਦੀ ਛੇ ਸਾਲ ਪਹਿਲਾ ਮੌਤ ਹੋ ਚੁੱਕੀ ਸੀ ਤੇ ਘਰ ਵਿਚ ਨੌਜਵਾਨ ਤੇ ਉਸ ਦੀ ਮਾਂ ਰਹਿੰਦੇ ਸਨ। ਪੁੱਤ ਦੀ ਮੌਤ ਤੋਂ ਬਾਅਦ ਘਰ ’ਚ ਇਕੱਲੀ ਧਾਂਹਾ ਮਾਰਦੀ ਮਾਂ ਰਹਿ ਗਈ। 

ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਅਕਾਸ਼ਦੀਪ ਸਿੰਘ (22) ਪੁੱਤਰ ਜਗਸੀਰ ਸਿੰਘ ਨੇ ਬਾਰ੍ਹਵੀਂ ਕਲਾਸ ਦੀ ਪੜ੍ਹਾਈ ਪੂਰੀ ਕਰ ਕੇ ਕੈਨੇਡਾ ਜਾਣ ਲਈ ਕੋਰਸ ਕੀਤਾ ਹੋਇਆ ਸੀ ਪਰ ਕਿਸੇ ਕਾਰਨ ਉਹ ਕੈਨੇਡਾ ਜਾ ਨਹੀਂ ਸਕਿਆ, ਜਿਸ ਦੇ ਚੱਲਦਿਆਂ ਉਹ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿਣ ਲੱਗ ਪਿਆ। ਇਸੇ ਪ੍ਰੇਸ਼ਾਨੀ ’ਚ ਹੀ ਉਸ ਨੇ ਆਪਣੇ ਘਰ ’ਚ ਲੱਗੇ ਦਰੱਖਤ ਨਾਲ ਫਾਹਾ ਲਗਾ ਲਿਆ।

ਥਾਣਾ ਸੰਗਤ ਦੇ ਸਹਾਇਕ ਥਾਣੇਦਾਰ ਨਿਰਮਲਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਕਾਸ਼ਦੀਪ ਸਿੰਘ ਵੱਲੋਂ ਬਾਹਰ ਜਾਣ ਲਈ ਕੋਰਸ ਕੀਤਾ ਹੋਇਆ ਸੀ ਪਰ ਉਸ ਦਾ ਵੀਜ਼ਾ ਨਹੀਂ ਲੱਗਿਆ, ਜਿਸ ਕਾਰਨ ਉਹ ਮਾਨਸਿਕ ਪ੍ਰੇਸ਼ਾਨ ਰਹਿਣ ਲੱਗ ਪਿਆ ਤੇ ਉਸ ਨੇ ਇਸੇ ਪ੍ਰੇਸ਼ਾਨੀ ਦੇ ਚੱਲਦਿਆਂ ਦਰੱਖਤ ਨਾਲ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਅਕਾਸ਼ਦੀਪ ਸਿੰਘ ਦੀ ਮਾਂ ਨਸੀਬ ਕੌਰ ਦੇ ਬਿਆਨਾਂ ’ਤੇ 174 ਦੀ ਕਾਰਵਾਈ ਕਰ ਕੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਨੂੰ ਸੌਂਪ ਦਿੱਤੀ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement