ਨਵਜੋਤ ਕੌਰ ਸਿੱਧੂ ਨੇ ਮੁੜ ਕੀਤੀ ਅਫ਼ੀਮ ਦੀ ਖੇਤੀ ਦੀ ਹਮਾਇਤ  
Published : Mar 11, 2023, 9:05 pm IST
Updated : Mar 11, 2023, 9:05 pm IST
SHARE ARTICLE
Navjot Kaur Sidhu
Navjot Kaur Sidhu

ਉਹਨਾਂ ਨੇ ਕਿਹਾ ਕਿ ਇਹ ਇੱਕੋ-ਇੱਕ ਤਰੀਕਾ ਹੈ ਜਿਸ ਨਾਲ ਅਸੀਂ ਆਪਣੇ ਕਿਸਾਨਾਂ ਨੂੰ ਖੁਸ਼ਹਾਲ ਕਰਨ ਵਿਚ ਮਦਦ ਕਰ ਸਕਦੇ ਹਾਂ

ਅੰਮ੍ਰਿਤਸਰ - ਨਵਜੋਤ ਕੌਰ ਸਿੱਧੂ ਨੇ ਇਕ ਵਾਰ ਫਿਰ ਪੰਜਾਬ ਵਿਚ ਅਫ਼ੀਮ ਦੀ ਖੇਤੀ ਦੀ ਮੰਗ ਚੁੱਕੀ ਹੈ। ਨਵਜੋਤ ਕੌਰ ਸਿੱਧੂ ਪਹਿਲਾਂ ਵੀ ਅਫੀਮ ਦੀ ਖੇਤੀ ਨੂੰ ਲੈ ਕੇ ਕਈ ਵਾਰ ਅਪਣੀ ਪ੍ਰਤੀਕਿਰਿਆ ਦੇ ਚੁੱਕੇ ਹਨ ਤੇ ਅੱਜ ਇਕ ਵਾਰ ਫਿਰ ਉਹਨਾਂ ਨੇ ਟਵੀਟ ਕਰ ਕੇ ਅਫ਼ੀਮ ਦੀ ਖੇਤੀ ਦੀ ਮੰਗ ਚੁੱਕੀ ਹੈ। ਉਹਨਾਂ ਨੇ ਕਿਹਾ ਕਿ ਇਹ ਇੱਕੋ-ਇੱਕ ਤਰੀਕਾ ਹੈ ਜਿਸ ਨਾਲ ਅਸੀਂ ਆਪਣੇ ਕਿਸਾਨਾਂ ਨੂੰ ਖੁਸ਼ਹਾਲ ਕਰਨ ਵਿਚ ਮਦਦ ਕਰ ਸਕਦੇ ਹਾਂ ਨਾਲ ਹੀ ਡਾਕਟਰੀ ਤੌਰ 'ਤੇ ਪ੍ਰਵਾਨਿਤ ਵਰਤੋਂ ਨਾਲ ਪੰਜਾਬ ਨੂੰ ਸਿੰਥੈਟਿਕ ਨਸ਼ਿਆਂ ਤੋਂ ਵੀ ਛੁਟਕਾਰਾ ਮਿਲੇਗਾ। 

ਜ਼ਿਕਰਯੋਗ ਹੈ ਕਿ 2022 ਦੀਆਂ ਚੋਣਾਂ ਤੋਂ ਪਹਿਲਾਂ ਵੀ ਡਾ. ਨਵਜੋਤ ਕੌਰ ਨੇ ਅਫ਼ੀਮ ਦੀ ਖੇਤੀ ਦੀ ਮੰਗ ਕੀਤੀ ਸੀ। ਮਮਤਾ ਬੈਨਰਜੀ ਨੇ ਵੀਰਵਾਰ ਨੂੰ ਕੇਂਦਰ ਨੂੰ ਚਿੱਠੀ ਲਿਖ ਕੇ ਸੂਬੇ 'ਚ ਅਫੀਮ ਦੀ ਖੇਤੀ ਨੂੰ ਮਨਜ਼ੂਰੀ ਦੇਣ ਦੀ ਅਪੀਲ ਕੀਤੀ ਹੈ ਤਾਂ ਕਿ ਸੂਬੇ ਦੇ ਲੋਕ ਇਸ ਤੋਂ ਤਿਆਰ ਪਕਵਾਨਾਂ ਦਾ ਆਨੰਦ ਲੈ ਸਕਣ। ਮਮਤਾ ਬੈਨਰਜੀ ਨੇ ਵਿਧਾਨ ਸਭਾ 'ਚ ਕਿਹਾ ਕਿ 'ਪੋਸਤੋ' ਜਾਂ ਭੁੱਕੀ ਮਹਿੰਗੀ ਹੈ, ਕਿਉਂਕਿ ਇਸ ਦੀ ਖੇਤੀ ਸਿਰਫ਼ ਕੁਝ ਸੂਬਿਆਂ 'ਚ ਕੀਤੀ ਜਾਂਦੀ ਹੈ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement