ਬਰਨਾਲਾ ਵਿਖੇ ਬਣੇਗਾ ਡਾ. ਬੀ.ਆਰ.ਅੰਬੇਡਕਰ ਭਵਨ: ਡਾ. ਬਲਜੀਤ ਕੌਰ

By : GAGANDEEP

Published : Mar 11, 2023, 6:43 pm IST
Updated : Mar 11, 2023, 6:43 pm IST
SHARE ARTICLE
Dr. Baljit Kaur
Dr. Baljit Kaur

ਜਗ੍ਹਾ ਮਿਲਣ ਉਤੇ ਵਿੱਤ ਵਿਭਾਗ ਤੋਂ ਫੰਡਾਂ ਦਾ ਪ੍ਰਬੰਧ ਕਰ ਕੇ ਡਾ.ਬੀ.ਆਰ ਅੰਬੇਡਕਰ ਭਵਨ ਜਲਦ ਬਣਾ ਦਿੱਤਾ ਜਾਵੇਗਾ।

 

ਚੰਡੀਗੜ੍ਹ: ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਵਿਧਾਨ ਸਭਾ ਦੇ ਪ੍ਰਸ਼ਨ ਕਾਲ ਦੌਰਾਨ ਬੋਲਦਿਆਂ ਕਿਹਾ ਕਿ ਬਰਨਾਲਾ ਵਿਖੇ  ਡਾ. ਬੀ.ਆਰ. ਅੰਬੇਡਕਰ ਭਵਨ ਦੀ ਉਸਾਰੀ ਕੀਤੀ ਜਾਵੇਗੀ। ਅੱਜ ਪ੍ਰਸ਼ਨ ਕਾਲ ਵਿੱਚ ਭਦੌੜ ਤੋਂ ਵਿਧਾਇਕ ਲਾਭ ਸਿੰਘ ਉੱਗੋਕੇ ਵੱਲੋਂ ਬਰਨਾਲਾ ਵਿਖੇ ਡਾ. ਬੀ.ਆਰ. ਅੰਬੇਡਕਰ ਭਵਨ ਦੀ ਉਸਾਰੀ ਕਰਨ ਦੇ ਕੀਤੇ ਸਵਾਲ ਦੇ ਜਵਾਬ ਵਿੱਚ ਕਿਹਾ ਗਿਆ ਕਿ ਜੇ ਬਰਨਾਲਾ ਵਿਖੇ ਜਗ੍ਹਾ ਦਾ ਪ੍ਰਬੰਧ ਕਰ ਦਿੱਤਾ ਜਾਵੇ ਤਾਂ ਇਸ ਨੂੰ ਬਣਾ ਦਿੱਤਾ ਜਾਵੇਗਾ।

ਇਸ ਸਵਾਲ ਦੀ ਪ੍ਰੋੜ੍ਹਤਾ ਕਰਦਿਆਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਜੋ ਬਰਨਾਲਾ ਤੋਂ ਵਿਧਾਇਕ ਵੀ ਹਨ, ਨੇ ਕਿਹਾ ਕਿ ਜ਼ਿਲੇ ਦੇ ਸਾਰੇ ਤਿੰਨੋ ਵਿਧਾਇਕਾਂ ਦੀ ਇਹ ਸਾਂਝੀ ਮੰਗ ਹੈ।

ਮੀਤ ਹੇਅਰ ਨੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਨੂੰ ਵਿਸ਼ਵਾਸ ਦਿਵਾਉਂਦਿਆਂ ਕਿਹਾ ਕਿ ਬਰਨਾਲਾ ਸ਼ਹਿਰ ਉਨ੍ਹਾਂ ਦੇ ਹਲਕੇ ਵਿੱਚ ਪੈਂਦਾ ਹੈ ਅਤੇ ਸ਼ਹਿਰ ਵਿੱਚ ਜਗ੍ਹਾ ਦਾ ਜਲਦ ਹੀ ਪ੍ਰਬੰਧ ਕਰ ਦਿੱਤਾ ਜਾਵੇਗਾ। ਇਸ ਦੇ ਜਵਾਬ ਵਿੱਚ ਡਾ. ਬਲਜੀਤ ਕੌਰ ਨੇ ਕਿਹਾ ਕਿ ਜਗ੍ਹਾ ਮਿਲਣ ਉਤੇ ਵਿੱਤ ਵਿਭਾਗ ਤੋਂ ਫੰਡਾਂ ਦਾ ਪ੍ਰਬੰਧ ਕਰ ਕੇ ਡਾ.ਬੀ.ਆਰ ਅੰਬੇਡਕਰ ਭਵਨ ਜਲਦ ਬਣਾ ਦਿੱਤਾ ਜਾਵੇਗਾ।

Location: India

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement