Buses Strike: ਪੰਜਾਬ 'ਚ 2 ਦਿਨ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, PRTC ਦੇ ਕੱਚੇ ਮੁਲਾਜ਼ਮ ਭਲਕੇ ਕਰਨਗੇ ਚੱਕਾ ਜਾਮ 
Published : Mar 11, 2024, 12:56 pm IST
Updated : Mar 11, 2024, 3:56 pm IST
SHARE ARTICLE
File Photo
File Photo

ਬੁੱਧਵਾਰ ਨੂੰ ਵਿਧਾਨ ਸਭਾ ਦਾ ਘਿਰਾਓ ਕਰਨਗੇ

Buses Strike: ਚੰਡੀਗੜ੍ਹ - ਪੰਜਾਬ ਦੀਆਂ ਸਰਕਾਰੀ ਬੱਸਾਂ ਵਿੱਚ ਸਫ਼ਰ ਕਰਨ ਵਾਲੇ ਲੋਕਾਂ ਨੂੰ ਅਗਲੇ ਦੋ ਦਿਨਾਂ ਤੱਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ। ਪਨਬੱਸ ਅਤੇ ਪੰਜਾਬ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀਆਰਟੀਸੀ) ਦੇ ਕੱਚੇ ਮੁਲਾਜ਼ਮਾਂ ਨੇ 12 ਅਤੇ 13 ਮਾਰਚ ਨੂੰ ਸਰਕਾਰੀ ਬੱਸਾਂ ਨਾ ਚਲਾਉਣ ਦਾ ਐਲਾਨ ਕੀਤਾ ਹੈ। ਲੁਧਿਆਣਾ ਵਿਚ ਕੱਚੇ ਮੁਲਾਜ਼ਮਾਂ ਵੱਲੋਂ ਗੇਟ ਰੈਲੀ ਕੀਤੀ ਗਈ ਅਤੇ ਮੀਟਿੰਗ ਵਿਚ ਇਹ ਫੈਸਲਾ ਲਿਆ ਗਿਆ।   

ਪਨਬੱਸ ਅਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮ ਪਿਛਲੇ ਕਈ ਦਿਨਾਂ ਤੋਂ ਆਪਣੇ ਠੋਸ ਕੰਮ ਦੀ ਮੰਗ ਨੂੰ ਲੈ ਕੇ ਧਰਨਾ ਦੇ ਰਹੇ ਹਨ। ਮੁਲਾਜ਼ਮਾਂ ਦਾ ਕਹਿਣਾ ਹੈ ਕਿ ਸਰਕਾਰ ਉਨ੍ਹਾਂ ਦੀ ਸੁਰੱਖਿਆ ਲਈ ਕੋਈ ਕਦਮ ਨਹੀਂ ਚੁੱਕ ਰਹੀ। ਹਰ ਵਾਰ ਹੜਤਾਲ ਤੋਂ ਬਾਅਦ ਉਨ੍ਹਾਂ ਨੂੰ ਭਰੋਸਾ ਦੇ ਕੇ ਵਾਪਸ ਭੇਜ ਦਿੱਤਾ ਜਾਂਦਾ ਹੈ। ਪਰ ਇਸ ਵਾਰ ਉਹ ਸਰਕਾਰ ਖਿਲਾਫ ਡਟ ਕੇ ਲੜਨਗੇ।

ਉਹਨਾਂ ਨੇ ਕਿਹਾ ਕਿ ਸਰਕਾਰ ਪੀਆਰਟੀਸੀ ਅਤੇ ਪਨਬੱਸ ਮੁਲਾਜ਼ਮਾਂ ਸਬੰਧੀ ਕੀਤੇ ਵਾਅਦਿਆਂ ਤੋਂ ਪਿੱਛੇ ਹਟ ਰਹੀ ਹੈ। ਇਸੇ ਕਾਰਨ ਮੁਲਾਜ਼ਮਾਂ ਨੂੰ ਇਹ ਪੈਂਤੜਾ ਅਪਣਾਉਣਾ ਪਿਆ ਹੈ। ਮੁਲਾਜ਼ਮਾਂ ਦੇ ਹੜਤਾਲ ’ਤੇ ਜਾਣ ਤੋਂ ਬਾਅਦ ਬੱਸਾਂ ’ਚ ਸਫ਼ਰ ਕਰਨ ਵਾਲੇ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਵੇਗਾ। ਇਸ ਦੌਰਾਨ ਪ੍ਰਾਈਵੇਟ ਬੱਸਾਂ ਚੱਲਣਗੀਆਂ, ਪਰ ਸਵਾਰੀਆਂ ਦੀ ਗਿਣਤੀ ਬੱਸਾਂ ਦੀ ਗਿਣਤੀ ਨਾਲੋਂ ਕਿਤੇ ਵੱਧ ਹੈ। ਇਸ ਦੇ ਨਾਲ ਹੀ ਸਰਕਾਰੀ ਬੱਸਾਂ ਵਿਚ ਮੁਫ਼ਤ ਸਫ਼ਰ ਕਰਨ ਵਾਲੀਆਂ ਔਰਤਾਂ ਅਤੇ ਸਰਕਾਰੀ ਮੁਲਾਜ਼ਮਾਂ ਨੂੰ ਵੀ ਇਸ ਦੌਰਾਨ ਪੈਸੇ ਦੇ ਕੇ ਪ੍ਰਾਈਵੇਟ ਬੱਸਾਂ ਵਿਚ ਸਫ਼ਰ ਕਰਨਾ ਪਵੇਗਾ। 
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement