ਪੰਜਾਬ ਦੀਆਂ ਪੇਂਡੂ ਡਿਸਪੈਂਸਰੀਆਂ ’ਚ ਡਾਕਟਰਾਂ ਦੀਆਂ ਖਾਲੀ ਅਸਾਮੀਆਂ ਬਾਰੇ ਸਟੇਟਸ ਰੀਪੋਰਟ ਦੇਵੇ ਸਰਕਾਰ : ਹਾਈ ਕੋਰਟ 
Published : Mar 11, 2024, 9:41 pm IST
Updated : Mar 11, 2024, 9:41 pm IST
SHARE ARTICLE
Punjab & Haryana High Court
Punjab & Haryana High Court

ਪੰਜਾਬ ਸਰਕਾਰ ਵਲੋਂ ਜਨਹਿੱਤ ਪਟੀਸ਼ਨ ਦਾ ਜਵਾਬ ਨਾ ਦੇਣ ’ਤੇ 5,000 ਰੁਪਏ ਦਾ ਜੁਰਮਾਨਾ

ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੂਬੇ ਦੀਆਂ ਪੇਂਡੂ ਡਿਸਪੈਂਸਰੀਆਂ ’ਚ ਡਾਕਟਰਾਂ ਦੀਆਂ ਖਾਲੀ ਪਈਆਂ 436 ਅਸਾਮੀਆਂ ਨੂੰ ਭਰਨ ਦੀ ਮੰਗ ਕਰਨ ਵਾਲੀ ਜਨਹਿੱਤ ਪਟੀਸ਼ਨ ’ਤੇ ਅਪਣਾ ਜਵਾਬ ਦਾਇਰ ਨਾ ਕਰਨ ’ਤੇ ਪੰਜਾਬ ਸਰਕਾਰ ’ਤੇ 5,000 ਰੁਪਏ ਦਾ ਜੁਰਮਾਨਾ ਲਗਾਇਆ ਹੈ। ਅਦਾਲਤ ਨੇ ਪੰਜਾਬ ਸਰਕਾਰ ਨੂੰ ਜੁਰਮਾਨੇ ਦੀ ਰਕਮ ਚੰਡੀਗੜ੍ਹ ਦੇ ਸੈਕਟਰ 26 ਸਥਿਤ ਬਲਾਇੰਡ ਇੰਸਟੀਚਿਊਟ ਕੋਲ ਜਮ੍ਹਾਂ ਕਰਵਾਉਣ ਅਤੇ ਸੁਣਵਾਈ ਦੀ ਅਗਲੀ ਤਰੀਕ ’ਤੇ ਸਟੇਟਸ ਰੀਪੋਰਟ ਦਾਇਰ ਕਰਨ ਦੇ ਹੁਕਮ ਦਿਤੇ ਹਨ। 

ਪਟੀਸ਼ਨ ਦਾਇਰ ਕਰਦਿਆਂ ਮੋਗਾ ਦੇ ਯਾਦਵਿੰਦਰ ਸਿੰਘ ਨੇ ਐਡਵੋਕੇਟ ਐਚ.ਸੀ. ਅਰੋੜਾ ਰਾਹੀਂ ਹਾਈ ਕੋਰਟ ਨੂੰ ਦਸਿਆ ਕਿ ਪੰਜਾਬ ’ਚ ਪੇਂਡੂ ਡਿਸਪੈਂਸਰੀਆਂ ਦੀ ਹਾਲਤ ਬਹੁਤ ਖਰਾਬ ਹੈ। ਬਹੁਤ ਸਾਰੀਆਂ ਡਿਸਪੈਂਸਰੀਆਂ ’ਚ ਡਾਕਟਰ ਵੀ ਨਹੀਂ ਹਨ ਅਤੇ ਕਈਆਂ ਕੋਲ ਦਵਾਈਆਂ ਨਹੀਂ ਹਨ। ਜਦੋਂ ਪਟੀਸ਼ਨਕਰਤਾ ਨੇ ਸੂਚਨਾ ਦੇ ਅਧਿਕਾਰ ਐਕਟ ਤਹਿਤ ਇਸ ਬਾਰੇ ਜਾਣਕਾਰੀ ਮੰਗੀ ਤਾਂ ਦਸਿਆ ਗਿਆ ਕਿ ਪੰਜਾਬ ਦੀਆਂ ਪੇਂਡੂ ਡਿਸਪੈਂਸਰੀਆਂ ’ਚ ਡਾਕਟਰਾਂ ਦੀਆਂ 436 ਅਸਾਮੀਆਂ ਖਾਲੀ ਪਈਆਂ ਹਨ। ਇਹ ਵੀ ਪਾਇਆ ਗਿਆ ਕਿ ਦਵਾਈਆਂ ਦੀ ਆਖਰੀ ਸਪਲਾਈ ਅਕਤੂਬਰ 2018 ’ਚ ਕੀਤੀ ਗਈ ਸੀ। ਉਦੋਂ ਤੋਂ ਦਵਾਈਆਂ ਦੀ ਸਪਲਾਈ ਨਹੀਂ ਕੀਤੀ ਗਈ।

ਪਟੀਸ਼ਨਕਰਤਾ ਨੇ ਹਾਈ ਕੋਰਟ ਨੂੰ ਅਪੀਲ ਕੀਤੀ ਕਿ ਇਨ੍ਹਾਂ ਡਿਸਪੈਂਸਰੀਆਂ ਵਿਚ ਖਾਲੀ ਪਈਆਂ ਡਾਕਟਰਾਂ ਦੀਆਂ ਅਸਾਮੀਆਂ ਨੂੰ ਭਰਿਆ ਜਾਵੇ ਅਤੇ ਦਵਾਈਆਂ ਦੀ ਤੁਰਤ ਸਪਲਾਈ ਦੇ ਹੁਕਮ ਦਿਤੇ ਜਾਣ ਤਾਂ ਜੋ ਸਥਾਨਕ ਲੋਕਾਂ ਨੂੰ ਸਿਹਤ ਸਹੂਲਤਾਂ ਤੋਂ ਵਾਂਝਾ ਨਾ ਰਹਿਣਾ ਪਵੇ। ਹਾਈ ਕੋਰਟ ਨੇ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਸੀ। ਜਦੋਂ ਮਾਮਲਾ ਸੁਣਵਾਈ ਲਈ ਪਹੁੰਚਿਆ ਤਾਂ ਸਰਕਾਰ ਨੇ ਜਵਾਬ ਲਈ ਸਮਾਂ ਮੰਗਿਆ। ਹਾਈ ਕੋਰਟ ਨੇ ਪੰਜਾਬ ਸਰਕਾਰ ’ਤੇ 5,000 ਰੁਪਏ ਦਾ ਜੁਰਮਾਨਾ ਲਗਾਇਆ ਅਤੇ ਇਸ ਨੂੰ ਸੈਕਟਰ-26 ਦੇ ਬਲਾਇੰਡ ਇੰਸਟੀਚਿਊਟ ’ਚ ਜਮ੍ਹਾ ਕਰਵਾਉਣ ਅਤੇ ਅਗਲੀ ਸੁਣਵਾਈ ’ਤੇ ਸਟੇਟਸ ਰੀਪੋਰਟ ਦਾਇਰ ਕਰਨ ਦੇ ਹੁਕਮ ਦਿਤੇ। 

Location: India, Punjab, Moga

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement