Moga News : ਮੋਗਾ ’ਚ ਕੈਨੇਡਾ ਭੇਜਣ ਦੇ ਨਾਂ ’ਤੇ ਨੌਜਵਾਨ ਨਾਲ ਹੋਈ ਧੋਖਾਧੜੀ

By : BALJINDERK

Published : Mar 11, 2024, 5:40 pm IST
Updated : Mar 11, 2024, 5:40 pm IST
SHARE ARTICLE
Moga Fraud case
Moga Fraud case

ਮੁਲਜ਼ਮ ਨੇ ਨੌਜਵਾਨ ਤੋਂ 14.90 ਲੱਖ ਰੁਪਏ ਦੀ ਮਾਰੀ ਠੱਗੀ 

Moga News :  ਮੋਗਾ ’ਚ ਵਿਦੇਸ਼ ਭੇਜਣ ਦੇ ਨਾਂ ’ਤੇ  ਫਰੀਦਕੋਟ ਦੇ ਨੌਜਵਾਨ ਨਾਲ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮੋਗਾ ਪੁਲਿਸ ਨੂੰ ਨੌਜਵਾਨ ਨੂੰ ਦੱਸਿਆ ਕਿ ਉਸ ਨੂੰ ਵਿਦੇਸ਼ ਭੇਜਣ ਦੇ ਨਾਂ ’ਤੇ ਉਕਤ ਨੌਜਵਾਨਾਂ ਨੇ ਉਸ ਨਾਲ 14 ਲੱਖ 90 ਹਜ਼ਾਰ ਰੁਪਏ ਦੀ ਠੱਗੀ ਮਾਰੀ ਹੈ। ਪੁਲਿਸ ਨੇ ਮੁਲਜ਼ਮ ਵਿਰੁੱਧ ਕੇਸ ਦਰਜ ਕਰ ਲਿਆ ਹੈ। ਮੁਲਜ਼ਮ ਹੁਸ਼ਿਆਰਪੁਰ ਦਾ ਰਹਿਣ ਵਾਲਾ ਦੱਸਿਆ ਜਾਂਦਾ ਹੈ।

ਇਹ ਵੀ ਪੜੋ:Punjab News : ਸ੍ਰੀ ਮੁਕਤਸਰ ਸਾਹਿਬ ਜੇਲ੍ਹ ’ਚ ਕੈਦੀ ਨੇ ਸਹਾਇਕ ਸੁਪਰਡੈਂਟ ਨਾਲ ਕੀਤੀ ਬਦਸਲੂਕੀ 

ਜਾਂਚ ਅਧਿਕਾਰੀ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਮੇਰੇ ਕੋਲ ਜੋਧ ਸਿੰਘ ਵਾਸੀ ਹੁਸ਼ਿਆਰਪੁਰ ਜ਼ਿਲ੍ਹਾ ਨੇ ਦਰਖ਼ਾਸਤ ਦਿੱਤੀ ਕਿ ਲਖਵਿੰਦਰ ਸਿੰਘ ਨੇ ਉਸ ਨੂੰ ਕੈਨੇਡਾ ਭੇਜਣ ਲਈ 14.90 ਲੱਖ ਰੁਪਏ ਲਏ, ਪਰ ਨਾ ਤਾਂ ਉਸ ਨੂੰ ਕੈਨੇਡਾ ਭੇਜਿਆ ਅਤੇ ਨਾ ਹੀ ਪੈਸੇ ਵਾਪਸ ਕੀਤੇ। ਮੈਂ ਉਸ ਨਾਲ ਕਈ ਵਾਰ ਗੱਲ ਕੀਤੀ ਪਰ ਉਸ ਨੇ ਪੈਸੇ ਨਹੀਂ ਦਿੱਤੇ ਜਿਸ ਕਾਰਨ ਮੈਂ ਮੋਗਾ ਦੇ ਐੱਸਐੱਸਪੀ ਨੂੰ ਦਰਖ਼ਾਸਤ ਦਿੱਤੀ।

ਇਹ ਵੀ ਪੜੋ:Pakistan First Lady News : ਪਾਕਿਸਤਾਨ ’ਚ ਰਾਸ਼ਟਰਪਤੀ ਦੀ ਧੀ ਆਸਿਫਾ ਭੁੱਟੋ ਦੇਸ਼ ਦੀ ਪਹਿਲੀ ਮਹਿਲਾ ਅਹੁਦੇ ’ਤੇ ਨਿਯੁਕਤ 

ਐੱਸ.ਐੱਸ.ਪੀ ਮੋਗਾ ਦੀਆਂ ਹਦਾਇਤਾਂ ’ਤੇ ਲਖਵਿੰਦਰ ਸਿੰਘ ਵਿਰੁੱਧ ਥਾਣਾ ਸਿਟੀ ਮੋਗਾ ਵਿਖੇ ਧੋਖਾਧੜੀ ਦਾ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜੋ:Gold Price News: ਸੋਨੇ ਦੀ ਕੀਮਤ ਆਸਮਾਨ ’ਤੇ, 10 ਗ੍ਰਾਮ ਸੋਨਾ 65,500 ਤੋਂ ਹੋਇਆ ਪਾਰ


 (For more news apart from Moga Fraud case News in Punjabi, stay tuned to Rozana Spokesman)

Location: India, Punjab, Moga

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement