Goraya Accident News: ਸ੍ਰੀ ਦਰਬਾਰ ਸਾਹਿਬ ਤੋਂ ਵਾਪਸ ਆ ਰਹੇ ਨੌਜਵਾਨਾਂ ਦੀ ਕੰਬਾਇਨ ਨਾਲ ਟਕਰਾਈ ਕਾਰ, 1 ਦੀ ਹੋਈ ਮੌਤ
Published : Mar 11, 2024, 3:17 pm IST
Updated : Mar 11, 2024, 3:17 pm IST
SHARE ARTICLE
The car collided with the combine Goraya Accident News in punjabi
The car collided with the combine Goraya Accident News in punjabi

Goraya Accident News: ਤਿੰਨ ਗੰਭੀਰ ਜ਼ਖ਼ਮੀ, ਹਾਦਸੇ ਵਿਚ ਕਾਰ ਦੇ ਉੱਡੇ ਪਰਖੱਚੇ

The car collided with the combine Goraya Accident News in punjabi: ਸ੍ਰੀ ਦਰਬਾਰ ਸਾਹਿਬ ਤੋਂ ਵਾਪਸ ਆ ਰਹੇ ਕਾਰ ਸਵਾਰ ਨੌਜਵਾਨਾਂ ਨਾਲ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਵਾਪਸ ਪਰਤਦੇ ਸਮੇਂ ਗੋਰਾਇਆ ਵਿਖੇ ਉਨ੍ਹਾਂ ਦੀ ਕਾਰ ਕੰਬਾਇਨ ਦੇ ਪਿੱਛੇ ਜਾ ਟਕਰਾਈ, ਜਿਸ ਨਾਲ ਗੱਡੀ ਦੇ ਪਰਖੱਚੇ ਉੱਡ ਗਏ ਅਤੇ ਗੱਡੀ ਦੇ ਏਅਰਬੈਗ ਖੁੱਲ੍ਹ ਗਏ। ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ, ਜਦਿਕ 3 ਗੰਭੀਰ ਜ਼ਖ਼ਮੀ ਹੋ ਗਏ।

ਇਹ ਵੀ ਪੜ੍ਹੋ: Punjab Vidhan Sabha: ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ 'ਚ ਉਠਿਆ ਨਾਜਾਇਜ਼ ਕਬਜ਼ਿਆਂ ਦਾ ਮੁੱਦਾ

ਇਸ ਸਬੰਧੀ ਏ. ਐੱਸ. ਆਈ. ਬਾਵਾ ਸਿੰਘ ਨੇ ਦੱਸਿਆ ਸੁਖਦੇਵ ਸਿੰਘ ਵਾਸੀ ਦੁਗਰੀ ਲੁਧਿਆਣਾ ਨੇ ਪੁਲਿਸ ਨੂੰ ਦਿਤੇ ਬਿਆਨਾਂ ’ਚ ਦੱਸਿਆ ਉਨ੍ਹਾਂ ਦਾ ਪੁੱਤਰ ਬਲਪ੍ਰੀਤ ਸਿੰਘ ਉਰਫ਼ ਬਾਲੀ ਆਪਣੇ ਦੋਸਤ ਭੁਪਿੰਦਰ ਪੁੱਤਰ ਰਜਿੰਦਰ ਕੁਮਾਰ, ਮਨਵੀਰ ਸਿੰਘ ਪੁੱਤਰ ਸਤਪਾਲ ਅਤੇ ਵੈਭਵ ਪੁੱਤਰ ਸੰਜੇ ਕੁਮਾਰ, ਜੋ ਚਾਰੇ ਹੀ ਲੁਧਿਆਣਾ ਦੇ ਰਹਿਣ ਵਾਲੇ ਸਨ ਨਾਲ ਕਾਰ ’ਚ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਲਈ ਗਏ ਸਨ।

ਇਹ ਵੀ ਪੜ੍ਹੋ: Hoshiarpur News: ਨੌਜਵਾਨ ਨੇ ਜਾਨ ਨੂੰ ਖਤਰੇ ਵਿਚ ਪਾ ਕੇ ਕੀਤਾ ਸਟੰਟ, ਪੁਲਿਸ ਨੇ ਕੱਟਿਆ ਚਲਾਨ 

ਰਸਤੇ ਵਿਚ ਅਚਾਨਕ ਇਹ ਦਰਦਨਾਕ ਹਾਦਸਾ ਵਾਪਰ ਗਿਆ ਤੇ ਉਨ੍ਹਾਂ ਦੇ ਪੁੱਤ ਬਲਪ੍ਰੀਤ ਦੀ ਮੌਕੇ 'ਤੇ ਮੌਤ ਹੋ ਹਈ, ਜਦਕਿ ਬਾਕੀ ਤਿੰਨੇ ਗੰਭੀਰ ਹਾਲਤ ਵਿਚ ਹਸਪਤਾਲ ਦਾਖਲ ਹਨ। ਏ. ਐੱਸ. ਆਈ. ਬਾਵਾ ਸਿੰਘ ਨੇ ਦੱਸਿਆ ਬਲਪ੍ਰੀਤ ਸਿੰਘ ਦੀ ਲਾਸ਼ ਦਾ ਪੋਸਟਮਾਰਟਮ ਕਰਵਾਉਣ ਲਈ ਸਿਵਲ ਹਸਪਤਾਲ ਫਿਲੌਰ ’ਚ ਭੇਜ ਦਿੱਤਾ ਸੀ ਅਤੇ ਉਸ ਦੇ ਪਿਤਾ ਦੇ ਬਿਆਨਾਂ ਦੇ ਆਧਾਰ ’ਤੇ 174 ਦੀ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕੰਬਾਈਨ ਵਾਲਾ ਮੌਕੇ ਤੋਂ ਫਰਾਰ ਹੋ ਗਿਆ ਸੀ, ਜਿਸ ਦੀ ਭਾਲ ਕੀਤੀ ਜਾ ਰਹੀ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from 'The car collided with the combine Goraya Accident News in punjabi' stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement