Punjab News: 3,500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ASI ਗ੍ਰਿਫ਼ਤਾਰ
Published : Mar 11, 2025, 10:58 am IST
Updated : Mar 11, 2025, 10:58 am IST
SHARE ARTICLE
Vigilance Bureau arrests ASI for accepting bribe of Rs 3,500
Vigilance Bureau arrests ASI for accepting bribe of Rs 3,500

ਚਲਾਣ ਦਾਇਰ ਕਰਨ ਬਦਲੇ ਮੰਗ ਰਿਹਾ ਸੀ 10,000 ਰੁਪਏ ਹੋਰ

 

Punjab News: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਕਪੂਰਥਲਾ ਦੇ ਥਾਣਾ ਸਿਟੀ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਕੁਲਵਿੰਦਰ ਸਿੰਘ ਨੂੰ 3,500 ਰੁਪਏ ਰਿਸ਼ਵਤ ਲੈਣ ਅਤੇ 10,000 ਰੁਪਏ ਰਿਸ਼ਵਤ ਹੋਰ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਇਸ ਬਾਰੇ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਇੱਕ ਕਪੂਰਥਲਾ ਨਿਵਾਸੀ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 'ਤੇ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸਨੇ ਉਕਤ ਪੁਲਿਸ ਥਾਣੇ ਵਿੱਚ ਇੱਕ ਕੇਸ ਦਰਜ ਕਰਵਾਇਆ ਗਿਆ ਸੀ ਅਤੇ ਕੇਸ ਦੇ ਜਾਂਚ ਅਧਿਕਾਰੀ ਏ.ਐਸ.ਆਈ. ਕੁਲਵਿੰਦਰ ਸਿੰਘ ਨੇ ਅਦਾਲਤ ਵਿੱਚ ਚਲਾਣ ਪੇਸ਼ ਕਰਨ ਬਦਲੇ ਉਸ ਤੋਂ ਰਿਸ਼ਵਤ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੇ ਉਸ ਨਾਲ ਮੋਬਾਈਲ ਫੋਨ ‘ਤੇ ਸੰਪਰਕ ਕਰਕੇ ਚਲਾਣ ਦਾਇਰ ਕਰਨ ਵਾਸਤੇ ਉਸ ਨੂੰ ਰਿਸ਼ਵਤ ਦੇਣ ਲਈ ਕਿਹਾ ਸੀ।

ਜਾਂਚ ਦੌਰਾਨ ਸ਼ਿਕਾਇਤਕਰਤਾ ਵੱਲੋਂ ਲਾਏ ਦੋਸ਼ ਸਹੀ ਪਾਏ ਗਏ ਅਤੇ ਇਹ ਸਾਹਮਣੇ ਆਇਆ ਕਿ ਉਕਤ ਏ.ਐਸ.ਆਈ. ਇਸ ਮਕਸਦ ਲਈ ਸ਼ਿਕਾਤਕਰਤਾ ਤੋਂ ਪਹਿਲਾਂ ਹੀ 3,500 ਰੁਪਏ ਲੈ ਚੁੱਕਾ ਸੀ ਅਤੇ ਚਲਾਣ ਦਾਇਰ ਕਰਨ ਬਦਲੇ 10,000 ਰੁਪਏ ਹੋਰ ਮੰਗ ਕਰ ਰਿਹਾ ਸੀ। ਇਸ ਉਪਰੰਤ ਮੁਲਜ਼ਮ ਨੂੰ ਗ੍ਰਿਫਤਾਰ ਕਰਕੇ ਉਸ ਖਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਕੇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

SHARE ARTICLE

ਏਜੰਸੀ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement