ਖਹਿਰਾ ਦੀ ਮੈਂਬਰਸ਼ਿਪ ਖਾਰਜ ਕਰਨ ਦੀ ਵੀ ਉਠੀ ਮੰਗ
ਚੰਡੀਗੜ੍ਹ : ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਸਦੀਆਂ ਤੋਂ ਵੰਸ਼ ਮਾਂ ਦੀ ਕੁੱਖ ਤੋਂ ਚੱਲਦਾ ਆਇਆ ਹੈ । ਅੱਜ ਕਾਂਗਰਸ ਪਾਰਟੀ ਵੱਲੋਂ ਕੁੱਖ ਬਾਰੇ ਕਿਸ ਤਰ੍ਹਾਂ ਦੇ ਬਿਆਨ ਦਿੱਤੇ ਜਾਂਦੇ ਹਨ? ਸਰਕਾਰ ਦੀ ਯੋਜਨਾ ਮਹਿਲਾ ਸਸ਼ਕਤੀਕਰਨ ਲਈ ਹੈ । ਪੂਰੀ ਕਾਂਗਰਸ ਪਾਰਟੀ ਨੂੰ ਸੁਖਪਾਲ ਸਿੰਘ ਖਹਿਰਾ ਦੇ ਬਿਆਨ ਲਈ ਮੁਆਫ਼ੀ ਮੰਗਣੀ ਚਾਹੀਦੀ ਹੈ। ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਸੁਖਪਾਲ ਸਿੰਘ ਖਹਿਰਾ ਨੂੰ ਸਰਕਾਰ ਵੱਲੋਂ ਮਹਿਲਾਵਾਂ ਨੂੰ ਦਿੱਤੇ ਜਾਣ ਵਾਲੇ 1000-1000 ਦੇਣ ਵਾਲੀ ਯੋਜਨਾ ਦੀ ਆਲੋਚਨਾ ਕੀਤੀ ਸੀ। ਇਸ ਨੂੰ ਲੈ ਕੇ ਅੱਜ ਵੀ ਪੰਜਾਬ ਵਿਧਾਨ ਸਭਾ ’ਚ ਕਾਫ਼ੀ ਹੰਗਾਮਾ ਹੋਇਆ ਅਤੇ ਸਪੀਕਰ ਨੇ ਕਿਹਾ ਕਿ ਜਦੋਂ ਤੱਕ ਸੁਖਪਾਲ ਖਹਿਰਾ ਆਪਣੇ ਬਿਆਨ ਨਹੀਂ ਮੁਆਫ਼ੀ ਨਹੀਂ ਮੰਗਦੇ ਉਦੋਂ ਤੱਕ ਉਨ੍ਹਾਂ ਨੂੰ ਪੰਜਾਬ ਵਿਧਾਨ ਸਭਾ ’ਚ ਬੋਲਣ ਨਹੀਂ ਦਿੱਤਾ ਜਾਵੇਗਾ। ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵੱਲੋਂ ਸੁਖਪਾਲ ਸਿੰਘ ਖਹਿਰਾ ਦੀ ਮੈਂਬਰਸ਼ਿਪ ਖਾਰਜ ਕਰਨ ਦੀ ਵੀ ਮੰਗ ਕੀਤੀ।
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜਿਥੇ ਸੋਸ਼ਲ ਮੀਡੀਆ ਦੇ ਫਾਇਦੇ ਹਨ, ਉੱਥੇ ਇਸ ਦੇ ਨੁਕਸਾਨ ਵੀ ਹਨ। ਆਸਟ੍ਰੇਲੀਆ ਨੇ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੁਆਰਾ ਸੋਸ਼ਲ ਮੀਡੀਆ ਦੀ ਵਰਤੋਂ 'ਤੇ ਪਾਬੰਦੀ ਲਗਾ ਦਿੱਤੀ ਹੈ। ਦੋ ਭਾਰਤੀ ਰਾਜਾਂ ਨੇ ਵੀ ਇਸ ਦਿਸ਼ਾ ਵਿਚ ਕਦਮ ਚੁੱਕੇ ਹਨ। ਉਨ੍ਹਾਂ ਕਿਹਾ ਕਿ ਕੁਝ ਮੁੱਦੇ ਸਾਡੇ ਧਿਆਨ ਵਿਚ ਆਏ ਹਨ ਅਤੇ ਉਨ੍ਹਾਂ 'ਤੇ ਕੰਮ ਸ਼ੁਰੂ ਕੀਤਾ ਗਿਆ ਹੈ। ਅਜਿਹੇ ਹਾਲਾਤ ਉਦੋਂ ਪੈਦਾ ਹੁੰਦੇ ਹਨ ਜਦੋਂ ਬੱਚੇ ਖੇਡ ਦੇ ਮੈਦਾਨ ਵਿਚ ਖੇਡਣ ਨਹੀਂ ਜਾਂਦੇ। ਸਰਕਾਰ 31,000 ਖੇਡ ਦੇ ਮੈਦਾਨ ਬਣਾ ਰਹੀ ਹੈ। ਉਨ੍ਹਾਂ ਸਾਰਿਆਂ ਨੂੰ ਸੁਝਾਅ ਦੇਣ ਦੀ ਅਪੀਲ ਕੀਤੀ ਤਾਂ ਜੋ ਇਸ ਮੁੱਦੇ 'ਤੇ ਇਕ ਚੰਗੀ ਨੀਤੀ ਬਣਾਈ ਜਾ ਸਕੇ। ਇਹ ਪ੍ਰਸਤਾਵ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਉਠਾਇਆ। ਉਨ੍ਹਾਂ ਕਿਹਾ ਕਿ ਇਹ ਇਕ ਮਹੱਤਵਪੂਰਨ ਵਿਸ਼ਾ ਹੈ ਅਤੇ ਇਸ 'ਤੇ ਸਦਨ ਵਿਚ ਬਹਿਸ ਹੋਣੀ ਚਾਹੀਦੀ ਹੈ। ਕੈਬਨਿਟ ਮੰਤਰੀ ਅਰੋੜਾ ਨੇ ਜਵਾਬ ਦਿੱਤਾ ਕਿ ਇਹ ਇੱਕ ਮਹੱਤਵਪੂਰਨ ਮੁੱਦਾ ਹੈ।
