ਨਜਾਇਜ਼ ਸਬੰਧਾਂ ਤੋਂ ਪੁੱਤ ਨੂੰ ਰੋਕਣਾ ਪਿਓ ਨੂੰ ਪਿਆ ਮਹਿੰਗਾ...
Published : Apr 11, 2019, 6:24 pm IST
Updated : Apr 11, 2019, 6:49 pm IST
SHARE ARTICLE
Police arrest 8 people in murder case
Police arrest 8 people in murder case

ਬਟਾਲਾ ਦੇ ਨੇੜੇ ਇਕ ਸੇਵਾ ਮੁਕਤ ਬੀਐਸਐਫ ਜਵਾਨ ਦੀ ਦੋ ਦਿਨ ਪਹਿਲਾਂ ਲਾਸ਼ ਮਿਲੀ ਸੀ।

ਪੰਜਾਬ: ਬਟਾਲਾ ਦੇ ਨੇੜੇ ਇਕ ਸੇਵਾ ਮੁਕਤ ਬੀਐਸਐਫ ਜਵਾਨ ਦੀ ਦੋ ਦਿਨ ਪਹਿਲਾਂ ਲਾਸ਼ ਮਿਲੀ ਸੀ। ਅੱਜ ਪੁਲਿਸ ਵੱਲੋਂ ਇਸ ਮਾਮਲੇ ਦਾ ਖੁਲਾਸਾ ਕਰਦੇ ਹੋਏ ਦਾਅਵਾ ਕੀਤਾ ਗਿਆ ਹੈ ਕਿ ਸੇਵਾ ਮੁਕਤ ਬੀਐਸਐਫ ਜਵਾਨ ਗੁਰਨਾਮ ਸਿੰਘ ਦਾ ਕਤਲ ਕੀਤਾ ਗਿਆ ਸੀ। ਪੁਲਿਸ ਦਾ ਕਹਿਣਾ ਹੈ ਕਿ ਕਾਤਿਲ ਕੋਈ ਹੋਰ ਨਹੀਂ ਬਲਕਿ ਉਸ ਜਵਾਨ ਦੀ ਪਤਨੀ, ਲੜਕਾ ਅਤੇ ਉਸਦੇ ਰਿਸ਼ਤੇਦਾਰ ਹੀ ਹਨ। ਪੁਲਿਸ ਨੇ ਮਾਮਲੇ ਨੂੰ ਸੁਲਝਾਉਂਦੇ ਹੋਏ 3 ਔਰਤਾਂ ਸਮੇਤ 8 ਲੋਕਾਂ ਨੂੰ ਹਿਰਾਸਤ ਵਿਚ ਲੈ ਲਿਆ ਹੈ।

Gurnam SinghGurnam Singh

ਪੁਲਿਸ ਦੀ ਹਿਰਾਸਤ ਵਿਚ ਮ੍ਰਿਤਕ ਦੇ ਲੜਕੇ ਨੇ ਆਪਣਾ ਗੁਨਾਹ ਕਬੂਲਦਿਆਂ ਕਿਹਾ ਹੈ ਕਿ ਉਸਨੇ ਆਪਣੀ ਮਾਂ ਅਤੇ ਹੋਰ ਰਿਸ਼ਤੇਦਾਰਾਂ ਨਾਲ ਮਿਲ ਕੇ ਆਪਣੇ ਪਿਤਾ ਨੂੰ ਮੌਤ ਦੇ ਘਾਟ ਉਤਾਰਿਆ ਸੀ। ਦੱਸ ਦਈਏ ਕਿ ਦੋ ਦਿਨ ਪਹਿਲਾਂ ਜ਼ਿਲ੍ਹਾ ਬਟਾਲਾ ਦੀ ਪੁਲਿਸ ਨੂੰ ਇਲਾਕੇ ਦੇ ਖੇਤ ਵਿਚ ਇਕ ਲਾਸ਼ ਮਿਲੀ ਸੀ, ਜਾਂਚ ਕਰਨ ‘ਤੇ ਉਸ ਲਾਸ਼ ਦੀ ਪਛਾਣ ਬੀਐਸਐਫ ਤੋਂ ਸੇਵਾ ਮੁਕਤ ਗੁਰਨਾਮ ਸਿੰਘ ਦੇ ਤੌਰ ‘ਤੇ ਹੋਈ ਸੀ। ਲਾਸ਼ ਨੂੰ ਕਬਜ਼ੇ ਵਿਚ ਲੈਣ ਤੋਂ ਬਾਅਦ ਜਦੋਂ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਜਾਂਚ ਤੋਂ ਬਾਅਦ ਮਾਮਲਾ ਕੁਝ ਹੋਰ ਹੀ ਸਾਹਮਣੇ ਆਇਆ।

Son of Gurnam SinghSon of Gurnam Singh

ਇਸ ਮਾਮਲੇ ਦਾ ਖੁਲਾਸਾ ਕਰਦੇ ਹੋਏ ਡੀਐਸਪੀ ਬੀਕੇ ਸਿੰਗਲਾ ਨੇ ਦੱਸਿਆ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਗਈ। ਜਾਂਚ ਕਰਨ ਤੋਂ ਬਾਅਦ ਸਾਹਮਣੇ ਆਇਆ ਕਿ ਅਕਸਰ ਗੁਰਮੀਤ ਸਿੰਘ ਦੇ ਘਰ ਝਗੜਾ ਚਲਦਾ ਰਹਿੰਦਾ ਸੀ। ਪੁਲਿਸ ਮੁਤਾਬਕ  ਗੁਰਨਾਮ ਸਿੰਘ ਦੇ ਪੁੱਤਰ ਪ੍ਰਕਾਸ਼ ਸਿੰਘ ਦੇ ਆਪਣੀ ਮਾਮੀ ਨਾਲ ਹੀ ਨਾਜਾਇਜ਼ ਸਬੰਧ ਸਨ, ਜਿਸ ਕਾਰਨ ਗੁਰਨਾਮ ਸਿੰਘ ਦਾ ਆਪਣੀ ਪਤਨੀ ਅਤੇ ਪੁੱਤਰ ਨਾਲ ਝਗੜਾ ਰਹਿੰਦਾ ਸੀ।

ਇਸੇ ਝਗੜੇ ਦੇ ਚਲਦਿਆਂ ਮਾਂ ਪੁੱਤਰ ਨੇ ਹੋਰ ਰਿਸ਼ਤੇਦਾਰਾਂ ਨਾਲ ਮਿਲ ਕੇ ਗੁਰਨਾਮ ਸਿੰਘ ‘ਤੇ ਤੇਜ਼ ਧਾਰ ਹਥਿਆਰ ਨਾਲ ਹਮਲਾ ਕਰ ਕੇ ਉਸਦਾ ਕਤਲ ਕਰ ਦਿੱਤਾ ਅਤੇ ਉਸਦੀ ਲਾਸ਼ ਨੂੰ ਖੇਤਾਂ ਵਿਚ ਸੁੱਟ ਦਿੱਤਾ। ਪੁਲਿਸ ਨੇ ਇਸ ਮਾਮਲੇ ਸਬੰਧੀ ਜਾਂਚ ਕਰਨ ਤੋਂ ਬਾਅਦ 3 ਔਰਤਾਂ ਸਮੇਤ 8 ਲੋਕਾਂ ਨੂੰ ਹਿਰਾਸਤ ਵਿਚ ਲੈ ਲਿਆ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement