ਪੰਜਾਬ ਕੋਲ ਸਿਰਫ਼ ਪੰਜ ਦਿਨ ਦੀ ਕੋਵਿਡ ਵੈਕਸੀਨ ਬਚੀ : ਮੁੱਖ ਮੰਤਰੀ 
Published : Apr 11, 2021, 6:48 am IST
Updated : Apr 11, 2021, 6:48 am IST
SHARE ARTICLE
image
image

ਪੰਜਾਬ ਕੋਲ ਸਿਰਫ਼ ਪੰਜ ਦਿਨ ਦੀ ਕੋਵਿਡ ਵੈਕਸੀਨ ਬਚੀ : ਮੁੱਖ ਮੰਤਰੀ 


ਕਿਹਾ, ਜੇਕਰ ਰੋਜ਼ਾਨਾ 2 ਲੱਖ ਦਾ ਟੀਚਾ ਪੂਰਾ ਕੀਤਾ ਤਾਂ ਤਿੰਨ ਦਿਨਾਂ ਵਿਚ ਮੁਕ ਜਾਵੇਗੀ

ਚੰਡੀਗੜ੍ਹ, 10 ਅਪ੍ਰੈਲ (ਭੁੱਲਰ): ਪੰਜਾਬ ਵਿਚ ਇਕ ਦਿਨ ਵਿਚ 85,000 ਤੋਂ 90,000 ਵਿਅਕਤੀਆਂ ਦੇ ਟੀਕਾਕਰਨ ਦੇ ਮੌਜੂਦਾ ਪੱਧਰ ਦੇ ਮੁਤਾਬਕ ਸੂਬੇ ਕੋਲ ਸਿਰਫ਼ ਪੰਜ ਦਿਨਾਂ ਦੀ ਸਪਲਾਈ (5.7 ਲੱਖ ਕੋਵਿਡ ਖ਼ੁਰਾਕ) ਰਹਿ ਜਾਣ ਦੇ ਕਾਰਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੇਂਦਰ ਸਰਕਾਰ ਨੂੰ  ਅਪੀਲ ਕੀਤੀ ਹੈ ਕਿ ਪੁਸ਼ਟੀ ਕੀਤੇ ਸਪਲਾਈ ਆਰਡਰਾਂ ਦੇ ਹਿਸਾਬ ਨਾਲ ਅਗਲੀ ਤਿਮਾਹੀ ਲਈ ਸੂਬਿਆਂ ਨਾਲ ਵੈਕਸੀਨ ਦੀ ਸਪਲਾਈ ਦਾ ਕਾਰਜਕ੍ਰਮ ਸਾਂਝਾ ਕੀਤਾ ਜਾਵੇ | ਮੁੱਖ ਮੰਤਰੀ ਨੇ ਕੋਵਿਡ ਵੈਕਸੀਨ ਦੀ ਅਗਲੀ ਸਪਲਾਈ ਛੇਤੀ ਭੇਜਣ ਦੀ ਉਮੀਦ ਜਾਹਰ ਕਰਦੇ ਹੋਏ ਕਿਹਾ ਕਿ ਜੇਕਰ ਸੂਬਾ ਇਕ ਦਿਨ ਵਿਚ 2 ਲੱਖ ਟੀਕਾਕਰਨ ਦੇ ਮਿੱਥੇ ਟੀਚੇ ਨੂੰ  ਪੂਰਾ ਕਰਦਾ ਹੈ ਤਾਂ ਇਸ ਹਿਸਾਬ ਨਾਲ ਵੈਕਸੀਨ ਤਿੰਨ ਦਿਨ ਵਿਚ ਖ਼ਤਮ ਹੋ ਜਾਵੇਗੀ | ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਪ੍ਰਧਾਨ ਮੰਤਰੀ ਅਤੇ ਕੇਂਦਰੀ ਸਿਹਤ ਮੰਤਰੀ ਨੂੰ  ਪੱਤਰ ਲਿਖ ਕੇ ਅਗਲੀ ਸਪਲਾਈ ਬਾਰੇ ਕਾਰਜਕ੍ਰਮ ਸਾਂਝਾ ਕਰਨ ਲਈ ਆਖਿਆ ਹੈ |
ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਵਲੋਂ ਕੋਵਿਡ ਦੀ ਸਥਿਤੀ ਬਾਰੇ ਵਿਚਾਰ-ਚਰਚਾ ਕਰਨ ਲਈ ਸੱਦੀ ਵੀਡੀਉ ਕਾਨਫ਼ਰੰਸ ਦੌਰਾਨ ਮੁੱਖ ਮੰਤਰੀ ਨੇ ਦਸਿਆ ਕਿ ਟੀਕਾਕਰਨ ਦੀ ਸ਼ੁਰੂਆਤ ਹੌਲੀ ਹੋਣ ਦੇ ਬਾਵਜੂਦ ਰੋਜ਼ਾਨਾ 85,000-90,000 ਵਿਅਕਤੀਆਂ ਦੇ ਹਿਸਾਬ ਨਾਲ ਪੰਜਾਬ ਹੁਣ 16 ਲੱਖ ਵਿਅਕਤੀਆਂ ਨੂੰ  ਕੋਵਿਡ ਖ਼ੁਰਾਕ ਦੇ ਚੁੱਕਾ ਹੈ | ਇਸ ਮੀਟਿੰਗ ਵਿਚ ਰਾਹੁਲ ਗਾਂਧੀ ਸਮੇਤ ਕਾਂਗਰਸ ਸ਼ਾਸਿਤ ਸੂਬਿਆਂ ਦੇ ਮੁੱਖ ਮੰਤਰੀਆਂ ਨੇ ਸ਼ਿਰਕਤ ਕੀਤੀ | 

ਕੈਪਟਨ ਅਮਰਿੰਦਰ ਸਿੰਘ ਨੇ ਦਸਿਆ ਕਿ ਖੇਤੀ ਕਾਨੂੰਨਾਂ ਦੇ ਮੁੱਦੇ ਉਤੇ ਭਾਰਤ ਸਰਕਾਰ ਵਿਰੁਧ ਵਿਆਪਕ ਪੱਧਰ ਉਤੇ ਪਨਪ ਰਹੇ ਰੋਹ ਕਾਰਨ ਅਜੇ ਵੱਡੀ ਗਿਣਤੀ ਵਿਚ ਲੋਕ ਟੀਕਾਕਰਨ ਲਈ ਸਾਹਮਣੇ ਨਹੀਂ ਆ ਰਹੇ | 
ਉਨ੍ਹਾਂ ਕਿਹਾ ਕਿ ਪੰਜਾਬ ਵਿਚ ਵੱਡੀ ਆਬਾਦੀ ਖੇਤੀਬਾੜੀ ਭਾਈਚਾਰੇ ਤੋਂ ਹੈ ਅਤੇ ਇੱਥੋਂ ਤਕ ਕਿ ਆਮ ਆਦਮੀ ਵੀ ਕਿਸਾਨ ਅੰਦੋਲਨ ਤੋਂ ਪ੍ਰਭਾਵਤ ਹੈ |  ਉਨ੍ਹਾਂ ਕਿਹਾ, ਇਹ ਗੁੱਸਾ ਟੀਕਾਕਰਨ ਮੁਹਿੰਮ ਉਪਰ ਅਸਰ ਪਾ ਰਿਹਾ ਹੈ |  ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵਲੋਂ ਵਿਆਪਕ ਪੱਧਰ ਉਤੇ ਮੀਡੀਆ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਕਿ ਕੋਵਿਡ ਬਾਰੇ ਗ਼ਲਤ ਧਾਰਨਾਵਾਂ ਦੇ ਨਾਲ-ਨਾਲ ਟੀਕਾਕਰਨ ਸਬੰਧੀ ਹਿਚਕਚਾਹਟ ਨੂੰ  ਦੂਰ ਕੀਤਾ ਜਾ ਸਕੇ |  ਮੁੱਖ ਮੰਤਰੀ ਨੇ ਸੋਨੀਆ ਗਾਂਧੀ ਨੂੰ  ਜਾਣੂੰ ਕਰਵਾਇਆ ਕਿ ਕੇਸਾਂ ਦੇ ਮਾਮਲਿਆਂ ਵਿਚ ਇਸ ਵੇਲੇ ਮੁਲਕ ਵਿਚ ਪੰਜਾਬ 18ਵੇਂ ਸਥਾਨ ਉਤੇ ਹੈ ਅਤੇ ਪਿਛਲੇ 15 ਦਿਨਾਂ ਤੋਂ ਪ੍ਰਤੀ ਦਿਨ 3000 ਕੇਸਾਂ ਦੀ ਔਸਤ ਮੁਤਾਬਕ 8 ਫ਼ੀ ਸਦੀ ਦਰਸਾਈ ਜਾ ਰਹੀ ਹੈ | 
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement