ਸੁਖਬੀਰ ਬਾਦਲ ਨੇ ਦਿੱਲੀ ਪੁਲਿਸ ਵੱਲੋਂ ਨੌਜਵਾਨਾਂ ਨੂੰ ਅਗਵਾ ਕਰ ਕੇ ਤਸ਼ੱਦਦ ਢਾਹੁਣ ਦੀ ਕੀਤੀ ਨਿਖੇਧੀ
Published : Apr 11, 2021, 5:56 pm IST
Updated : Apr 11, 2021, 5:56 pm IST
SHARE ARTICLE
Sukhbir Badal
Sukhbir Badal

ਕਿਹਾ ਕਿ ਕਿਸਾਨ ਅੰਦੋਲਨ ਵਿਚ ਭਾਗ ਲੈਣ ਵਾਲੇ ਨੌਜਵਾਨਾਂ ’ਤੇ ਤਸ਼ੱਦਦ ਢਾਹੁਣ ਲਈ ਮੁੱਖ ਮੰਤਰੀ ਸਿੱਧੇ ਤੌਰ ’ਤੇ ਜ਼ਿੰਮੇਵਾਰ

ਮੁੰਡੀ ਸਿਧਾਣਾਂ ਨੂੰ ਅਗਵਾ ਕਰ ਕੇ ਤਸੀਹੇ ਦੇਣ ਵਾਲੀ ਦਿੱਲੀ ਪੁਲਿਸ ਟੀਮ ਖਿਲਾਫ ਫੌਜਦਾਰੀ ਕੇਸ ਦਰਜ ਕਰਨ ਦੀ ਕੀਤੀ ਮੰਗ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਦਿੱਲੀ ਪੁਲਿਸ ਵੱਲੋਂ ਪਟਿਆਲਾ ਵਿਚ ਇਕ ਨੌਜਵਾਨਾਂ ਨੁੰ ਅਗਵਾ ਕਰ ਕੇ ਉਸ ’ਤੇ ਅੰਨਾ ਤਸ਼ੱਦਦ ਢਾਹੁਣ ਦੀ ਜ਼ੋਰਦਾਰ ਨਿਖੇਧੀ ਕੀਤੀ ਹੈ ਅਤੇ ਕਿਹਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਿਸਾਨ ਅੰਦੋਲਨ ਵਿਚ ਭਾਗ ਲੈਣ ਵਾਲੇ ਸੂਬੇ ਦੇ ਨੌਜਵਾਨਾਂ ’ਤੇ ਢਾਹੇ ਜਾ ਰਹੇ ਤਸ਼ੱਦਦ ਲਈ ਸਿੱਧੇ ਤੌਰ ’ਤੇ ਜ਼ਿੰਮੇਵਾਰ ਹਨ। 

brother

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਜਿਸ ਤਰੀਕੇ ਦਿੱਲੀ ਪੁਲਿਸ ਦੇ ਅਮਲੇ ਨੇ ਲੱਖਾ ਸਿਧਾਣਾਂ ਜੋ ਕਿ 26 ਜਨਵਰੀ ਨੁੰ ਲਾਲ ਕਿਲ੍ਹੇ ’ਤੇ ਵਾਪਰੇ ਘਟਨਾਕ੍ਰਮ ਵਿਚ ਲੋੜੀਂਦੀ ਹੈ, ਦੇ ਭਰਾ ਮੁੰਡੀ ਸਿਧਾਣਾ ਨੂੰ ਅਗਵਾ ਕੀਤਾ ਤੇ ਬੇਰਹਿਮੀ ਨਾਲ ਕੁੱਟਿਆ, ਉਹ ਨਿੰਦਣਯੋਗ ਹੈ। ਉਹਨਾਂ ਕਿਹਾ ਕਿ ਅਸੀਂ ਕੈਪਟਨ ਅਮਰਿੰਦਰ ਸਿੰਘ ਤੋਂ ਪੁੱਛਦੇ ਹਾਂ ਕਿ ਉਹ ਦਿੱਲੀ ਪੁਲਿਸ ਨੁੰ ਅਜਿਹੀਆਂ ਕਾਰਵਾਈ ਕਰਨ ਦੀ ਆਗਿਆ ਕਿਉਂ ਦੇ ਰਹੇ ਹਨ ?  ਉਹਨਾਂ ਕਿਹਾ ਕਿ ਦਿੱਲੀ ਪੁਲਿਸ ਦਾ ਪੰਜਾਬ ਵਿਚ ਕੋਈ ਅਧਿਕਾਰ ਖੇਤਰ ਨਹੀਂ ਹੈ

Captain Amarinder Singh, Sukhbir Badal Captain Amarinder Singh, Sukhbir Badal

ਪਰ ਕੈਪਟਨ ਅਮਰਿੰਦਰ ਸਿੰਘ ਉਸਨੂੰ ਸੂਬੇ ਵਿਚ ਬਿਨਾਂ ਰੋਕ ਟੋਕ ਛਾਮੇ ਮਾਰਨ ਤੇ ਨਜਾਇਜ਼ ਦੋਸ਼ਾਂ ’ਤੇ ਨੌਜਵਾਨਾਂ ਨੂੰ ਗ੍ਰਿਫਤਾਰ ਕਰਨ ਦੀ ਆਗਿਆ ਦੇ ਰਹੇ ਹਨ।  ਉਹਨਾਂ ਕਿਹਾ ਕਿ ਇਹ ਤੁਰੰਤ ਬੰਦ ਹੋਣਾ ਚਾਹੀਦਾ ਹੈ। ਮੁੱਖ ਮੰਤਰੀ ਨੂੰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਅੱਗੇ ਇਸ ਕਦਮ ਨਾ ਝੁਕਣ ਲਈ ਆਖਦਿਆਂ ਸ੍ਰੀ ਬਾਦਲ ਨੇ ਕਿਹਾ ਕਿ ਅਸੀਂ ਵੇਖਿਆ ਹੈ ਕਿ ਕਿਵੇਂ ਤੁਸੀਂ ਪੰਜਾਬੀਆਂ ਦੇ ਹਿਤਾਂ ਨੂੰ ਨੁਕਸਾਨ ਪਹੁੰਚਾਉਣ ਵਾਲੇ ਹਰ ਮਾਮਲੇ ’ਤੇ ਭਾਜਪਾ ਨਾਲ ਫਿਕਸ ਮੈਚ ਖੇਡਿਆ ਹੈ। ਅਸੀਂ ਵੇਖਿਆ ਹੈ ਕਿ ਕਿਵੇਂ ਤੁਸੀਂ ਸੂਬੇ ਦੇ ਅਧਿਕਾਰ ਕੇਂਦਰ ਅੱਗੇ ਸਰੰਡਰ ਕਰ ਦਿੱਤੇ।

Farmers ProtestFarmers Protest

ਹੁਣ ਤੁਸੀਂ ਤਿੰਨ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਸੂਬੇ ਦੇ ਨੌਜਵਾਨਾਂ ਨੂੰ ਸਜ਼ਾਵਾਂ ਦੇਣ ਦੀ ਸਾਜ਼ਿਸ਼ ਵਿਚ ਭਾਈਵਾਲ ਬਣ ਰਹੇ ਹੋ। ਉਹਨਾਂ ਕਿਹਾ ਕਿ ਤੁਹਾਨੂੰ ਦਿੱਲੀ ਪੁਲਿਸ ਨੂੰ ਸਾਡੇ ਸੈਂਕੜੇ ਨੌਜਵਾਨਾਂ ਦਾ ਭਵਿੱਖ ਤਬਾਹ ਕਰਨ ਦੀ ਆਗਿਆ ਨਹੀਂ ਦੇਣੀ ਚਾਹੀਦੀ ਹੈ ਤੇ ਨਾ ਹੀ ਤੁਸੀਂ ਨੌਜਵਾਨਾਂ ’ਤੇ ਅੰਨਾ ਤਸ਼ੱਦਦ ਢਾਹੇ ਜਾਣ ’ਤੇ ਮੂਕ ਦਰਸ਼ਕ ਬਣ ਕੇ ਬੈਠੇ ਸਕਦੇ ਹੋ।  ਉਹਨਾਂ ਕਿਹਾ ਕਿ ਅਸੀਂ ਮੰਗ ਕਰਦੇ ਹਾਂ ਕਿ ਤੁਸੀਂ ਸੂਬੇ ਦੇ ਨੌਜਵਾਨਾਂ ਦੇ ਅਧਿਕਾਰਾਂ ਦੀ ਰਾਖੀ ਲਈ ਡਟੋ ਅਤੇ ਮੁੰਡੀ ਸਿਧਾਛਾਂ ਨੁੰ ਅਗਵਾ ਕਰ  ਉਸ ’ਤੇ ਤਸ਼ੱਦਦ ਢਾਹੁਣ ਵਾਲੀ ਦਿੱਲੀ ਪੁਲਿਸ ਦੀ ਟੀਮ ਖਿਲਾਫ ਐਫ ਆਈ ਆਰ ਦਰਜ ਕਰੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement