ਪਾਰਟੀ ਵਲੋਂ ਬਾਹਰ ਕੱਢੇ ਜਾਣ ਦੀ ਖੁਸ਼ੀ ਵਿਚ ਸੁਰਜੀਤ ਧੀਮਾਨ ਨੇ ਵੰਡੇ ਲੱਡੂ
Published : Apr 11, 2022, 6:22 pm IST
Updated : Apr 11, 2022, 6:22 pm IST
SHARE ARTICLE
surjit Singh Dhiman
surjit Singh Dhiman

ਕਿਹਾ- ਜਿਸ ਪਾਰਟੀ 'ਚ ਸੱਚ ਦੀ ਸੁਣਵਾਈ ਨਾ ਹੁੰਦੀ ਹੋਵੇ ਉਥੇ ਰਹਿਣ ਦਾ ਵੀ ਕੋਈ ਫਾਇਦਾ ਨਹੀਂ 

ਚੰਡੀਗੜ੍ਹ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵੇਂ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਨਿਯੁਕਤੀ 'ਤੇ ਸਵਾਲ ਚੁੱਕਣ ਕਾਰਨ ਕਾਂਗਰਸ ਦੇ ਸਾਬਕਾ ਵਿਧਾਇਕ ਸੁਰਜੀਤ ਧੀਮਾਨ ਨੂੰ ਪਾਰਟੀ 'ਚੋਂ ਬਾਹਰ ਕੱਢ ਦਿਤਾ ਗਿਆ ਸੀ ਜਿਸ ਤੋਂ ਬਾਅਦ ਧੀਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਦਾ ਕੋਈ ਅਫਸੋਸ ਨਹੀਂ ਹੈ ਸਗੋਂ ਧੀਮਾਨ ਨੇ ਖੁਸ਼ੀ ਵਿਚ ਲੱਡੂ ਵੰਡੇ ਹਨ। 

Surjit Singh Dhiman Surjit Singh Dhiman

ਸੁਰਜੀਤ ਸਿੰਘ ਧੀਮਾਨ ਨੇ ਕਿਹਾ ਕਿ ਉਹ ਪੰਜਾਬ ਦੇ ਮੁੱਦਿਆਂ ਦੀ ਗੱਲ ਕਰਨ ਵਾਲੇ ਅਤੇ ਪੰਜਾਬ ਦੇ ਨਾਲ ਖੜੇ ਹੋਣ ਵਾਲੇ ਕਿਸੇ ਵੀ ਵਿਅਕਤੀ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੇ ਰਹਿਣਗੇ, ਫਿਰ ਭਾਵੇਂ ਉਹ ਨਵਜੋਤ ਸਿੰਘ ਸਿੱਧੂ ਹੋਣ ਜਾਂ ਕੋਈ ਹੋਰ। ਧੀਮਾਨ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸਿੱਧੂ ਦੇ ਕਰੀਬੀ ਮੰਨੇ ਜਾਂਦੇ ਹਨ।

Surjit Singh Dhiman Surjit Singh Dhiman

ਧੀਮਾਨ ਨੇ ਕਿਹਾ ਕਿ ਉਹ ਪਾਰਟੀ ਦੇ ਇਸ ਫੈਸਲੇ ਤੋਂ ਬਹੁਤ ਖੁਸ਼ ਹਨ ਕਿਉਂਕ ਉਹ ਵੀ ਉਸ ਪਾਰਟੀ ਵਿਚ ਨਹੀਂ ਰਹਿਣਾ ਚਾਹੁੰਦੇ ਜਿਥੇ ਕੋਈ ਸਿਸਟਮ ਹੀ ਨਾ ਹੋਵੇ ਅਤੇ ਜਿਸ ਪਾਰਟੀ ਵਿਚ ਸੱਚ ਦੀ ਸੁਣਵਾਈ ਨਾ ਹੁੰਦੀ ਹੋਵੇ ਉਥੇ ਰਹਿਣ ਦਾ ਵੀ ਕੋਈ ਫਾਇਦਾ ਨਹੀਂ ਹੈ। ਉਨ੍ਹਾਂ ਕਿਹਾ ਕਿ ਮੇਰੇ ਵਲੋਂ ਨਵੇਂ ਬਣਾਏ ਪ੍ਰਧਾਨ ਬਾਰੇ ਟਿੱਪਣੀ ਨੂੰ ਤਾਂ ਇੱਕ ਮੁੱਦਾ ਬਣਾਇਆ ਗਿਆ ਹੈ ਪਰ ਪਾਰਟੀ ਵਿਚੋਂ ਬਾਹਰ ਕੱਢਣ ਦਾ ਅਸਲ ਕਾਰਨ ਤਾਂ ਇਹ ਹੈ ਕਿ ਮੈਂ ਨਵਜੋਤ ਸਿੰਘ ਸਿੱਧੂ ਦੇ ਨਾਲ ਹਾਂ। ਸੁਰਜੀਤ ਧੀਮਾਨ ਨੇ ਕਿਹਾ ਕਿ ਉਹ ਸਦਾਬਹਾਰ ਅਤੇ ਤਲਵਾਰ ਦੀ ਧਾਰ 'ਤੇ ਚੱਲਣ ਵਾਲਾ ਹੈ।

Surjit Singh Dhiman Surjit Singh Dhiman

ਇਸ ਤੋਂ ਇਲਾਵਾ ਧੀਮਾਨ ਨੇ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ 'ਤੇ ਵੀ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸੂਬਿਆਂ ਵਿਚ ਪ੍ਰਧਾਨਾਂ ਦੀ ਸ਼ਕਲ ਵਿਚ ਆਪਣੇ ਦਲਾਲ ਭੇਜ ਦਿੰਦੀ ਹੈ ਜਿਨ੍ਹਾਂ ਵਿਚੋਂ ਇੱਕ ਹਰੀਸ਼ ਚੌਧਰੀ ਵੀ ਹੈ। ਉਨ੍ਹ ਕਿਹਾ ਕਿ ਮੈਂ ਹਮੇਸ਼ਾ ਸੱਚਾਈ ਅਤੇ ਇਮਾਨਦਾਰੀ 'ਤੇ ਪਹਿਰਾ ਦਿੱਤਾ ਹੈ ਅਤੇ ਇਸੇ ਤਰ੍ਹਾਂ ਕਰਦੇ ਰਹਿਣਗੇ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement