ਕਣਕ ਦੀ ਖ਼ਰੀਦ ਨੇ ਤੋੜਿਆ ਪੰਜ ਸਾਲਾਂ ਦਾ ਰਿਕਾਰਡ, ਹੁਣ ਤੱਕ ਖ਼ਰੀਦੀ ਗਈ 4.3 ਲੱਖ ਮੀਟਰਕ ਟਨ ਕਣਕ  
Published : Apr 11, 2022, 5:46 pm IST
Updated : Apr 11, 2022, 5:46 pm IST
SHARE ARTICLE
Grain Market (file photo)
Grain Market (file photo)

ਪੰਜ ਸਾਲ ਦੇ ਉੱਚ ਪੱਧਰ 'ਤੇ ਭੁਗਤਾਨ, ਰਿਕਾਰਡ ਪ੍ਰਦਰਸ਼ਨ ਸੁਚੱਜੇ ਪ੍ਰਬੰਧਾਂ ਦਾ ਨਤੀਜਾ

ਸਾਲ 2018 'ਚ ਸਭ ਤੋਂ ਵੱਧ 38,019 ਮੀਟਰਕ ਟਨ ਕਣਕ ਦੀ ਹੋਈ ਸੀ ਖ਼ਰੀਦ 
ਚੰਡੀਗੜ੍ਹ :
ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਕਣਕ ਦੀ ਆਮਦ ਵਧਣ ਦੇ ਨਾਲ, ਖ਼ਰੀਦ ਏਜੰਸੀਆਂ ਨੇ ਇਹ ਯਕੀਨੀ ਬਣਾਉਣ ਲਈ ਆਪਣੇ ਯਤਨ ਤੇਜ਼ ਕਰ ਦਿੱਤੇ ਹਨ ਕਿ ਮੰਡੀ ਦੇ ਕੰਮਕਾਜ ਨੂੰ ਵਧੇਰੇ ਕੁਸ਼ਲਤਾ ਨਾਲ ਨੇਪਰੇ ਚਾੜ੍ਹਿਆ ਜਾਵੇ।

Grain marketGrain market

ਇਹ ਪ੍ਰਗਟਾਵਾ ਕਰਦਿਆਂ ਅੱਜ ਸਰਕਾਰੀ ਬੁਲਾਰੇ ਨੇ ਦੱਸਿਆ ਕਿ 10 ਅਪ੍ਰੈਲ ਤੱਕ ਸਰਕਾਰੀ ਏਜੰਸੀਆਂ ਵੱਲੋਂ ਕਣਕ ਦੀ ਕੁੱਲ ਖਰੀਦ ਨੇ ਪਿਛਲੇ ਪੰਜ ਸਾਲਾਂ ਵਿੱਚ ਇਸ ਮਿਤੀ ਤੱਕ ਕਣਕ ਦੀ ਖ਼ਰੀਦ ਦੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਸ ਸਾਲ ਸਰਕਾਰੀ ਏਜੰਸੀਆਂ ਨੇ ਹੁਣ ਤੱਕ 4.3 ਲੱਖ ਮੀਟਰਕ ਟਨ ਕਣਕ ਦੀ ਖ਼ਰੀਦ ਕੀਤੀ ਹੈ ਜਦੋਂ ਕਿ ਇਸ ਤੋਂ ਪਹਿਲਾਂ ਸਾਲ 2018 ਵਿੱਚ ਸਭ ਤੋਂ ਵੱਧ 38,019 ਮੀਟਰਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਸੀ।

Grain MarketGrain Market

ਉਨ੍ਹਾਂ ਅੱਗੇ ਦੱਸਿਆ ਕਿ ਇਸ ਸਾਲ ਰਾਜ ਸਰਕਾਰ ਨੇ ਹੁਣ ਤਕ ਇਹ ਯਕੀਨੀ ਬਣਾਇਆ ਹੈ ਕਿ ਐਮ ਐਸ ਪੀ ਦੀ 138 ਕਰੋੜ ਰੁਪਏ ਦੀ ਰਾਸ਼ੀ ਸਿੱਧੇ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਹੋ ਗਈ ਹੈ ਜਦੋਂਕਿ ਪਹਿਲਾਂ ਇਹ ਸਭ ਤੋਂ ਵੱਧ ਸਾਲ 2017 ਵਿੱਚ 6.5 ਕਰੋੜ ਰੁਪਏ ਸੀ। ਇਨ੍ਹਾਂ ਰਿਕਾਰਡ ਤੋੜ ਅੰਕੜਿਆਂ ਨੂੰ ਸੂਬਾ ਸਰਕਾਰ ਵੱਲੋਂ ਕੀਤੇ ਪੁਖਤਾ ਤੇ ਸੁਚੱਜੇ ਪ੍ਰਬੰਧਾਂ ਦਾ ਨਤੀਜਾ ਦੱਸਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਕਿਸਾਨਾਂ ਦੀ ਮਿਹਨਤ ਦੀ ਕਮਾਈ ਦੀ ਨਿਰਵਿਘਨ ਵਿਕਰੀ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਕਦਮ ਚੁੱਕਦੀ ਰਹੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement