ਪੰਜਾਬ ਨੂੰ ਖੁਸ਼ਹਾਲ ਸੂਬਾ ਬਣਾਉਣਾ ਪੰਜਾਬ ਸਰਕਾਰ ਦਾ ਮੁੱਖ ਟੀਚਾ : ਰੰਧਾਵਾ
Published : May 11, 2018, 10:55 am IST
Updated : May 11, 2018, 10:55 am IST
SHARE ARTICLE
Randhawa
Randhawa

ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਇਕ ਕਾਨਫ਼ਰੰਸ  ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪੰਜਾਬ ਨੂੰ ਮੁੜ ਪਹਿਲਾਂ...

ਕਪੂਰਥਲਾ, 11 ਮਈ (ਇੰਦਰਜੀਤ ਸਿੰਘ) : ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਇਕ ਕਾਨਫ਼ਰੰਸ  ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪੰਜਾਬ ਨੂੰ ਮੁੜ ਪਹਿਲਾਂ ਵਾਂਗ ਖੁਸ਼ਹਾਲ ਸੂਬਾ ਬਣਾਉਣਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਟੀਚਾ ਹੈ ਅਤੇ ਇਸ ਨੂੰ ਜਲਦ ਹੀ ਹਾਸਲ ਕਰ ਲਿਆ ਜਾਵੇਗਾ।

randhawarandhawa

ਮੰਤਰੀ ਰੰਧਾਵਾ ਬਾਬਾ ਬੀਰ ਸਿੰਘ ਨੌਰੰਗਾਬਾਦੀ ਜੀ ਦੇ ਸ਼ਹੀਦੀ ਦਿਹਾੜੇ 'ਤੇ ਸੁਲਤਾਨਪੁਰ ਹਲਕੇ ਦੇ ਪਿੰਡ ਠੱਟਾ ਵਿਖੇ ਸਤਾਈਏ ਦੇ ਮੇਲੇ ਮੌਕੇ ਹਲਕਾ ਵਿਧਾਇਕ ਸੁਲਤਾਨਪੁਰ ਲੋਧੀ ਸ. ਨਵਤੇਜ ਸਿੰਘ ਚੀਮਾ ਦੀ ਅਗਵਾਈ ਹੇਠ ਕੀਤੀ ਗਈ ਵਿਸ਼ਾਲ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਦਾ ਮੁੱਖ ਮਕਸਦ ਪੰਜਾਬ ਵਾਸੀਆਂ ਨੂੰ ਸਾਫ਼-ਸੁਥਰਾ ਤੇ ਵਧੀਆ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਅਤੇ ਨਸ਼ੇ ਨੂੰ ਜੜ੍ਹੋਂ ਖ਼ਤਮ ਕਰਨਾ ਹੈ।

amarinder singhamarinder singh

ਰੰਧਾਵਾ ਨੇ ਕਿਹਾ ਕਿ ਉਨ੍ਹਾਂ ਨੂੰ ਦੋ ਅਹਿਮ ਵਿਭਾਗ ਸੌਂਪੇ ਗਏ ਹਨ, ਜਿਨ੍ਹਾਂ ਵਿਚ ਵੱਡੇ ਸੁਧਾਰ ਲਿਆਂਦੇ ਜਾਣਗੇ। ਪੰਜਾਬ ਦੇ ਸਹਿਕਾਰਤਾ ਵਿਭਾਗ ਨੂੰ ਵਿਸ਼ਵ ਵਿਚ ਨੰਬਰ ਇਕ 'ਤੇ ਲਿਆਂਦਾ ਜਾਵੇਗਾ। ਸੂਬੇ ਦੀਆਂ ਜੇਲ੍ਹਾਂ ਦਾ ਵੱਡੇ ਪੱਧਰ 'ਤੇ ਸੁਧਾਰ ਕੀਤਾ ਜਾਵੇਗਾ ਅਤੇ ਜੇਲ੍ਹਾਂ ਨੂੰ ਆਪਣਾ ਰੈਵੀਨਿਊ ਆਪ ਪੈਦਾ ਕਰਨ ਦੇ ਉਪਰਾਲੇ ਕੀਤੇ ਜਾ ਰਹੇ ਹਨ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement