ਦਹੇਜ ’ਚ ਗੱਡੀ ਨਾ ਮਿਲਣ ਕਾਰਨ ਨੌਜਵਾਨ ਨੇ ਸਹੁਰੇ ਪਰਿਵਾਰ ਨਾਲ ਕੀਤੀ ਕੁੱਟਮਾਰ, ਭੰਨੀ ਗੱਡੀ
Published : May 11, 2021, 12:05 pm IST
Updated : May 11, 2021, 12:05 pm IST
SHARE ARTICLE
Man beat his in-laws for Dowry
Man beat his in-laws for Dowry

ਬਟਾਲਾ ਵਿਖੇ ਦਹੇਜ ਵਿਚ ਗੱਡੀ ਨਾ ਮਿਲਣ ਕਾਰਨ ਇਕ ਨੌਜਵਾਨ ਨੇ ਅਪਣੀ ਪਤਨੀ ਅਤੇ ਸਹੁਰੇ ਪਰਿਵਾਰ ਨਾਲ ਕੁੱਟਮਾਰ ਕੀਤੀ।

ਗੁਰਦਾਸਪੁਰ (ਅਵਤਾਰ ਸਿੰਘ): ਬਟਾਲਾ ਵਿਖੇ ਦਹੇਜ ਵਿਚ ਗੱਡੀ ਨਾ ਮਿਲਣ ਕਾਰਨ ਇਕ ਨੌਜਵਾਨ ਨੇ ਅਪਣੀ ਪਤਨੀ ਅਤੇ ਸਹੁਰੇ ਪਰਿਵਾਰ ਨਾਲ ਕੁੱਟਮਾਰ ਕੀਤੀ। ਨੌਜਵਾਨ ਨੇ ਨਸ਼ੇ ਦੀ ਹਾਲਤ ਵਿਚ ਅਪਣੇ ਸਹੁਰੇ ਪਰਿਵਾਰ ਉੱਤੇ ਹਮਲਾ ਕੀਤਾ ਅਤੇ ਘਰ ਦੇ ਬਾਹਰ ਖੜ੍ਹੀ ਉਹਨਾਂ ਦੀ ਗੱਡੀ ਵੀ ਭੰਨ ਦਿੱਤੀ। ਸਹੁਰੇ ਪਰਿਵਾਰ ਉੱਤੇ ਹਮਲਾ ਕਰਨ ਤੋਂ ਬਾਅਦ ਨੌਜਵਾਨ ਫਰਾਰ ਹੋ ਗਿਆ।  ਲੜਕੀ ਦੀ ਮਾਤਾ ਅਤੇ ਪਿਤਾ ਨੂੰ ਗੰਭੀਰ ਸੱਟਾਂ ਲੱਗੀਆਂ ਹਨ।

PhotoPhoto

ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਵਿਆਹੁਤਾ ਨੇ ਦੱਸਿਆ ਕਿ ਉਸ ਦਾ ਵਿਆਹ ਇਕ ਸਾਲ ਪਹਿਲਾਂ ਸੌਰਵ ਕੁਮਾਰ ਨਾਲ ਹੋਇਆ ਸੀ ਜੋ ਕਿ ਨਸ਼ੇ ਦਾ ਆਦੀ ਹੈ। ਲੜਕੀ ਦਾ ਕਹਿਣਾ ਹੈ ਕਿ ਉਸ ਦੇ ਸਹੁਰੇ ਪਰਿਵਾਰ ਵੱਲੋਂ ਲਗਾਤਾਰ ਉਸ ਨੂੰ ਦਹੇਜ ਲਈ ਤੰਗ ਕੀਤਾ ਜਾ ਰਿਹਾ ਸੀ। ਉਸ ਦਾ ਪਤੀ ਵੀ ਦਾਜ ਘੱਟ ਮਿਲਣ ਕਰਕੇ ਉਸ ਨਾਲ ਕੁੱਟਮਾਰ ਕਰਦਾ ਸੀ ਜਿਸ ਕਰਕੇ ਉਹ ਆਪਣੇ ਪੇਕੇ ਘਰ ਚਲੀ ਗਈ।

Photo

ਪੀੜਤ ਲੜਕੀ ਦਾ ਕਹਿਣਾ ਹੈ ਕਿ ਉਸ ਦੇ ਪਤੀ ਨੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ ਸਨ। ਬੀਤੀ ਦੇਰ ਰਾਤ ਸੌਰਵ ਨੇ ਨਸ਼ੇ ਦੀ ਹਾਲਤ ਵਿਚ ਆਪਣੇ ਸਾਥੀਆਂ ਸਮੇਤ ਆ ਕੇ ਉਸ ਦੇ ਮਾਤਾ ਪਿਤਾ ਨਾਲ ਕੁੱਟਮਾਰ ਕੀਤੀ ਅਤੇ ਪਰਿਵਾਰ ਨੂੰ ਜ਼ਖ਼ਮੀ ਕਰ ਦਿੱਤਾ। ਹਮਲਾ ਕਰਨ ਤੋਂ ਬਾਅਦ ਉਹ ਫਰਾਰ ਹੋ ਗਿਆ।

Police Police

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਹਨਾਂ ਨੂੰ ਸੂਚਨਾ ਮਿਲੀ ਸੀ ਕਿ ਇਕ ਨੌਜਵਾਨ ਨੇ ਘਰ ਵਿਚ ਵੜ ਕੇ ਭੰਨਤੋੜ ਕੀਤੀ ਹੈ। ਫਿਲਹਾਲ ਜ਼ਖ਼ਮੀ ਹੋਏ ਵਿਅਕਤੀਆਂ ਦੇ ਬਿਆਨ ਦਰਜ ਕਰਕੇ ਬਣਦੀ ਕਾਰਵਾਈ ਕੀਤੀ ਜਾਵੇਗੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement