ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਨਹੀਂ ਮਿਲੀ ਰਾਹਤ
Published : May 11, 2022, 6:35 am IST
Updated : May 11, 2022, 6:35 am IST
SHARE ARTICLE
image
image

ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਨਹੀਂ ਮਿਲੀ ਰਾਹਤ


ਹੁਣ ਹਾਈ ਕੋਰਟ ਵਿਚ ਦਾਖ਼ਲ ਕੀਤੀ ਜਾਵੇਗੀ ਪਟੀਸ਼ਨ

ਚੰਡੀਗੜ੍ਹ, 10 ਮਈ (ਸੁਰਜੀਤ ਸਿੰਘ ਸੱਤੀ) : ਪੰਜਾਬ ਵਿਚ ਫੈਲੇ ਹਜ਼ਾਰਾਂ ਕਰੋੜ ਰੁਪਏ ਦੇ ਨਸ਼ੇ ਦੀ ਤਸਕਰੀ ਕਰਨ ਵਾਲਿਆਂ ਨੂੰ  ਸ਼ਹਿ ਦੇਣ ਦੇ ਮਾਮਲੇ ਵਿਚ ਫਸੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ  ਸੁਪਰੀਮ ਕੋਰਟ ਨੇ ਝਟਕਾ ਦਿੰਦਿਆਂ ਐਫ਼ਆਈਆਰ ਰੱਦ ਕਰਨ ਦੀ ਮੰਗ ਨੂੰ  ਸਿੱਧੇ ਤੌਰ 'ਤੇ ਮਨਜ਼ੂਰ ਨਹੀਂ ਕੀਤਾ ਤੇ ਇਹ ਮਾਮਲਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਲਿਜਾਣ ਲਈ ਕਿਹਾ ਹੈ | ਦੂਜੇ ਪਾਸੇ ਮਜੀਠੀਆ ਦੇ ਵਕੀਲ ਦਮਨਵੀਰ ਸਿੰਘ ਨੇ ਕਿਹਾ ਹੈ ਕਿ ਮਜੀਠੀਆ ਨੂੰ  ਰਾਹਤ ਮਿਲੀ ਹੈ, ਕਿਉਂਕਿ ਸੁਪਰੀਮ ਕੋਰਟ ਨੇ ਮਾਮਲਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਉਸੇ ਡਵੀਜ਼ਨ ਬੈਂਚ ਕੋਲ ਸੁਣਵਾਈ ਕੀਤੇ ਜਾਣ ਦੀ ਛੋਟ ਦਿਤੀ ਹੈ, ਜਿਸ ਕੋਲ ਡਰੱਗਜ਼ ਕੇਸ ਚਲ ਰਿਹਾ ਹੈ | ਉਨ੍ਹਾਂ ਕਿਹਾ ਕਿ ਇਸੇ ਬੈਂਚ ਕੋਲ ਡਰੱਗਜ਼ ਕੇਸ ਸਬੰਧੀ ਸੀਲਬੰਦ ਰੀਪੋਰਟਾਂ ਪਈਆਂ ਹਨ, ਜਿਹੜੀਆਂ ਕਿ ਅਜੇ ਤਕ ਨਹੀਂ ਖੁਲ੍ਹੀਆਂ ਤੇ ਮਜੀਠੀਆ ਵਿਰੁਧ ਜੋ
ਵੀ ਮਾਮਲਾ ਦਰਜ ਕੀਤਾ ਗਿਆ ਹੈ ਉਸ ਪਿਛੇ ਆਧਾਰ ਵੀ ਸ਼ੱਕ ਦੇ ਦਾਇਰੇ ਵਿਚ ਹੈ ਤੇ ਇਸੇ ਕਾਰਨ ਡਰੱਗਜ਼ ਕੇਸ ਦੀ ਸੁਣਵਾਈ ਕਰ ਰਹੀ ਡਵੀਜ਼ਨ ਬੈਂਚ ਹੀ ਮਜੀਠੀਆ ਵਿਰੁਧ ਦਰਜ ਕੇਸ ਦੀ ਬਿਹਤਰ ਸੁਣਵਾਈ ਕਰ ਸਕਦੀ ਹੈ, ਕਿਉਂਕਿ ਉਥੇ ਰੀਪੋਰਟਾਂ ਮੌਜੂਦ ਹਨ |

 

SHARE ARTICLE

ਏਜੰਸੀ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement