ਲੁਧਿਆਣਾ 'ਚ 10 ਹੋਟਲ ਸੀਲ: ਅੱਜ ਵੀ ਜਾਰੀ ਰਹੇਗੀ ਕਾਰਵਾਈ
Published : May 11, 2023, 9:20 am IST
Updated : May 11, 2023, 9:20 am IST
SHARE ARTICLE
photo
photo

ਇਨ੍ਹਾਂ ਹੋਟਲਾਂ ਖ਼ਿਲਾਫ਼ ਹਾਈ ਕੋਰਟ ਵਿਚ ਪਟੀਸ਼ਨ ਪਾਈ ਗਈ ਹੈ ਕਿ ਇਹ ਹੋਟਲ ਨਿਯਮਾਂ ਦੀ ਉਲੰਘਣਾ ਕਰਕੇ ਬਣਾਏ ਗਏ ਹਨ

 

ਲੁਧਿਆਣਾ : ਪੰਜਾਬ ਦੇ ਲੁਧਿਆਣਾ ਵਿਚ ਨਗਰ ਨਿਗਮ ਦੀ ਬਿਲਡਿੰਗ ਬ੍ਰਾਂਚ ਵਲੋਂ ਬੱਸ ਸਟੈਂਡ ਦੇ ਕਰੀਬ 10 ਹੋਟਲਾਂ ਨੂੰ ਸੀਲ ਕਰ ਦਿਤਾ ਗਿਆ ਹੈ। ਹੋਟਲਾਂ ਨੂੰ ਸੀਲ ਕਰਨ ਦੀ ਕਾਰਵਾਈ ਅੱਜ ਦੂਜੇ ਦਿਨ ਵੀ ਜਾਰੀ ਰਹੇਗੀ। ਇਨ੍ਹਾਂ ਹੋਟਲਾਂ ਖ਼ਿਲਾਫ਼ ਹਾਈ ਕੋਰਟ ਵਿਚ ਪਟੀਸ਼ਨ ਪਾਈ ਗਈ ਹੈ ਕਿ ਇਹ ਹੋਟਲ ਨਿਯਮਾਂ ਦੀ ਉਲੰਘਣਾ ਕਰਕੇ ਬਣਾਏ ਗਏ ਹਨ।

ਕਰੀਬ 10 ਹੋਟਲ ਮਾਲਕਾਂ ਦੇ ਵਿਰੋਧ ਕਾਰਨ ਨਿਗਮ ਅਧਿਕਾਰੀਆਂ ਨੇ ਜਵਾਹਰ ਨਗਰ ਕੈਂਪ ਇਲਾਕੇ ਦੇ ਹੋਟਲਾਂ ਨੂੰ ਤਾਲੇ ਲਗਾ ਦਿਤੇ।

ਹੋਟਲ ਮਾਲਕਾਂ ਤੇ ਉਨ੍ਹਾਂ ਦੇ ਮੁਲਾਜ਼ਮਾਂ ਨੇ ਵੀ ਅਧਿਕਾਰੀਆਂ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ। ਕੁਝ ਲੋਕਾਂ ਨੇ ਨਿਗਮ ਦੇ ਅਧਿਕਾਰੀ ਨੂੰ ਘੇਰ ਲਿਆ। ਪੁਲਿਸ ਫੋਰਸ ਦੀ ਮਦਦ ਨਾਲ ਅਧਿਕਾਰੀ ਨੂੰ ਲੋਕਾਂ ਤੋਂ ਛੁਡਵਾਇਆ ਗਿਆ। ਇਸ ਤੋਂ ਬਾਅਦ ਉਹ ਮੌਕਾ ਦੇਖ ਕੇ ਉਥੋਂ ਖਿਸਕ ਗਿਆ।

ਇਸ ਮਾਮਲੇ ਦੀ 17 ਮਈ ਨੂੰ ਹੋਣ ਵਾਲੀ ਸੁਣਵਾਈ ਵਿਚ ਨਗਰ ਨਿਗਮ ਨੂੰ ਜਵਾਬ ਦਾਖ਼ਲ ਕਰਨਾ ਹੋਵੇਗਾ ਕਿ ਅਧਿਕਾਰੀਆਂ ਨੇ ਇਨ੍ਹਾਂ ਹੋਟਲਾਂ ਨੂੰ ਸੀਲ ਕੀਤਾ ਹੈ ਜਾਂ ਨਹੀਂ। ਡਾਇਰੈਕਟਰ ਸਥਾਨਕ ਸਰਕਾਰਾਂ ਵਿਭਾਗ ਉਮਾ ਸ਼ੰਕਰ ਨੇ ਨਗਰ ਨਿਗਮ ਕਮਿਸ਼ਨਰ ਸ਼ੇਨਾ ਅਗਰਵਾਲ ਨੂੰ ਪੱਤਰ ਲਿਖ ਕੇ 105 ਇਮਾਰਤਾਂ ਦੀ ਸਥਿਤੀ ਸਪੱਸ਼ਟ ਕਰਨ ਲਈ ਕਿਹਾ ਹੈ। ਇਹ ਹੋਟਲ ਬਿਲਡਿੰਗ ਬਾਈਲਾਜ਼ ਦੀ ਉਲੰਘਣਾ ਕਰ ਕੇ ਬਣਾਏ ਗਏ ਸਨ, ਜਿਸ ਕਾਰਨ ਪੁਲਿਸ ਫੋਰਸ ਦੀ ਮੌਜੂਦਗੀ 'ਚ ਇਹ ਕਾਰਵਾਈ ਕੀਤੀ ਗਈ ਹੈ।

ਨਗਰ ਨਿਗਮ ਅਧਿਕਾਰੀਆਂ ਨੇ ਦਸਿਆ ਕਿ ਇਨ੍ਹਾਂ ਨਾਜਾਇਜ਼ ਹੋਟਲਾਂ ਖ਼ਿਲਾਫ਼ ਹਾਲ ਹੀ ਵਿਚ ਹਾਈ ਕੋਰਟ ਵਿਚ ਪਟੀਸ਼ਨ ਪਾਈ ਗਈ ਹੈ। ਇਸ ਤੋਂ ਬਾਅਦ ਵਿਭਾਗ ਨੇ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ। ਜ਼ਿਆਦਾਤਰ ਹੋਟਲ ਮਾਲਕ ਪਾਰਕਿੰਗ ਲਈ ਢੁੱਕਵੀਂ ਥਾਂ ਛੱਡਣ ਵਿਚ ਅਸਫਲ ਰਹੇ ਹਨ ਜਾਂ ਨਗਰ ਨਿਗਮ ਤੋਂ ਬਿਲਡਿੰਗ ਪਲਾਨ ਨੂੰ ਮਨਜ਼ੂਰੀ ਦਿਵਾਉਣ ਵਿਚ ਅਸਫਲ ਰਹੇ ਹਨ। ਪਹਿਲਾਂ ਵੀ ਮਾਲਕਾਂ ਨੂੰ ਨੋਟਿਸ ਜਾਰੀ ਕੀਤੇ ਗਏ ਸਨ, ਪਰ ਉਹ ਪੇਸ਼ ਨਹੀਂ ਹੋਏ।

ਨਗਰ ਨਿਗਮ ਦੇ ਅਧਿਕਾਰੀਆਂ ਨੇ ਦਸਿਆ ਕਿ ਮਹਾਂਨਗਰ ਵਿਚ ਨਾਜਾਇਜ਼ ਇਮਾਰਤਾਂ ਦੀ ਸ਼ਨਾਖਤ ਕੀਤੀ ਜਾ ਰਹੀ ਹੈ। ਆਉਣ ਵਾਲੇ ਦਿਨਾਂ ਵਿਚ ਉਨ੍ਹਾਂ ਇਮਾਰਤਾਂ ’ਤੇ ਵੀ ਕਾਰਵਾਈ ਕੀਤੀ ਜਾਵੇਗੀ। ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਉਸਾਰੀ ਦਾ ਕੰਮ ਸ਼ੁਰੂ ਕਰਨ ਤੋਂ ਪਹਿਲਾਂ ਨਗਰ ਨਿਗਮ ਤੋਂ ਬਿਲਡਿੰਗ ਦੀ ਮਨਜ਼ੂਰੀ ਲੈਣ। ਬਿਲਡਿੰਗ ਨਿਯਮਾਂ ਅਨੁਸਾਰ ਬਿਲਡਿੰਗਾਂ ਦੀ ਉਸਾਰੀ ਕਰੋ ਨਹੀਂ ਤਾਂ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਲੋਕਾਂ ਨੇ ਬੱਸ ਸਟੈਂਡ 'ਤੇ ਹੋਟਲ ਨੂੰ ਸੀਲ ਕਰ ਰਹੇ ਅਧਿਕਾਰੀਆਂ ਨੂੰ ਰੋਕਣ ਦੀ ਕਾਫੀ ਕੋਸ਼ਿਸ਼ ਕੀਤੀ ਪਰ ਪੁਲਿਸ ਦੀ ਮੌਜੂਦਗੀ ਕਾਰਨ ਉਹ ਉਨ੍ਹਾਂ ਨੂੰ ਰੋਕ ਨਹੀਂ ਸਕੇ। ਹਾਲਾਂਕਿ ਇਲਾਕੇ 'ਚ ਹੋਟਲ ਮਾਲਕਾਂ ਦੇ ਵਧਦੇ ਵਿਰੋਧ ਕਾਰਨ 10 ਹੋਟਲਾਂ 'ਤੇ ਕਾਰਵਾਈ ਨੂੰ ਫਿਲਹਾਲ ਰੋਕਣਾ ਪਿਆ ਹੈ। ਅੱਜ ਫਿਰ ਪੁਲਿਸ ਫੋਰਸ ਦੀ ਮਦਦ ਨਾਲ ਹੋਰ ਹੋਟਲਾਂ ਨੂੰ ਵੀ ਸੀਲ ਕਰ ਦਿਤਾ ਜਾਵੇਗਾ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement