ਲੁਧਿਆਣਾ 'ਚ ਫੈਕਟਰੀ ਨੂੰ ਲੱਗੀ ਅੱਗ,ਲੱਖਾਂ ਰੁਪਏ ਦਾ ਧਾਗਾ ਸੜ ਕੇ ਹੋਇਆ ਸੁਆਹ

By : GAGANDEEP

Published : May 11, 2023, 2:41 pm IST
Updated : May 11, 2023, 3:01 pm IST
SHARE ARTICLE
photo
photo

ਫਾਇਰ ਬ੍ਰਿਗੇਡ ਕਰਮਚਾਰੀਆਂ ਨੇ ਕਾਫ਼ੀ ਮੁਸ਼ੱਕਤ ਤੋਂ ਬਾਅਦ ਅੱਗ ’ਤੇ ਪਾਇਆ ਕਾਬੂ

 

ਲੁਧਿਆਣਾ: ਲੁਧਿਆਣਾ ਵਿਚ ਵੀਰਵਾਰ ਨੂੰ ਇਕ ਹੌਜ਼ਰੀ ਫੈਕਟਰੀ ਵਿਚ ਅਚਾਨਕ ਅੱਗ ਲੱਗ ਗਈ। ਫੈਕਟਰੀ ਦੀ ਚੌਥੀ ਮੰਜ਼ਿਲ ਤੋਂ ਅੱਗ ਦੀਆਂ ਲਪਟਾਂ ਅਤੇ ਧੂੰਆਂ ਨਿਕਲਦਾ ਦੇਖ ਕੇ ਲੋਕਾਂ ਨੇ ਪਹਿਲਾਂ ਖ਼ੁਦ ਇਸ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ, ਫਿਰ ਫਾਇਰ ਬ੍ਰਿਗੇਡ ਨੂੰ ਸੂਚਨਾ ਦਿਤੀ। ਫਾਇਰ ਬ੍ਰਿਗੇਡ ਦੀਆਂ ਚਾਰ ਗੱਡੀਆਂ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ।

ਇਹ ਵੀ ਪੜ੍ਹੋ: ਟਰੈਕਟਰ-ਟਰਾਲੀ ਨਾਲ ਟਕਰਾਇਆ ਟਰੱਕ, ਅਚਾਨਕ ਬ੍ਰੇਕ ਲਗਾਉਣ ਕਾਰਨ ਵਾਪਰਿਆ ਹਾਦਸਾ

ਇਹ ਫੈਕਟਰੀ ਇਸਲਾਮੀਆ ਸਕੂਲ ਦੇ ਕੋਲ ਬਣੀ ਹੈ। ਅੱਗ ਨਾਲ ਲੱਖਾਂ ਰੁਪਏ ਦਾ ਧਾਗਾ ਸੜ ਕੇ ਸੁਆਹ ਹੋ ਗਿਆ। ਮੌਕੇ 'ਤੇ ਵੱਡੀ ਗਿਣਤੀ 'ਚ ਲੋਕ ਇਕੱਠੇ ਹੋ ਗਏ। ਪੁਲਿਸ ਚੌਂਕੀ ਡਿਵੀਜ਼ਨ ਨੰਬਰ 3 ਦੀ ਪੁਲਿਸ ਨੇ ਲੋਕਾਂ ਨੂੰ ਉਥੋਂ ਹਟਾ ਦਿਤਾ। ਬਾਅਦ ਵਿਚ ਅੰਦਰ ਫਸੇ ਮਜ਼ਦੂਰਾਂ ਨੂੰ ਬਾਹਰ ਕੱਢਿਆ ਗਿਆ। ਫਾਇਰ ਕਰਮੀਆਂ ਨੇ ਡੇਢ ਘੰਟੇ ਵਿਚ ਅੱਗ ’ਤੇ ਕਾਬੂ ਪਾਇਆ। ਫਿਲਹਾਲ ਪਤਾ ਲੱਗਾ ਹੈ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੈ।

ਇਹ ਵੀ ਪੜ੍ਹੋ: ਜੰਤਰ-ਮੰਤਰ 'ਤੇ ਧਰਨੇ 'ਤੇ ਬੈਠੇ ਪਹਿਲਵਾਨ ਕਾਲੀਆਂ ਪੱਟੀਆਂ ਬੰਨ੍ਹ ਕੇ ਮਨਾ ਰਹੇ ਕਾਲਾ ਦਿਵਸ  

ਫਾਇਰ ਬ੍ਰਿਗੇਡ ਕਰਮਚਾਰੀਆਂ ਨੇ ਦਸਿਆ ਕਿ ਗਲੀਆਂ ਤੰਗ ਹੋਣ ਕਾਰਨ ਅੱਗ ਬੁਝਾਉਣ ਵਿਚ ਕਾਫੀ ਦਿੱਕਤ ਆਈ। ਉਹਨਾਂ ਨੇ ਪਾਈਪ ਲਾਈਨ ਵਿਛਾ ਕੇ ਅੱਗ 'ਤੇ ਕਾਬੂ ਪਾਇਆ। ਆਸ-ਪਾਸ ਦੀਆਂ ਇਮਾਰਤਾਂ ਦੀ ਮਦਦ ਨਾਲ ਉਹ ਫੈਕਟਰੀ ਅੰਦਰ ਦਾਖ਼ਲ ਹੋਏ। ਨਾਲ ਹੀ, ਸਾਵਧਾਨੀ ਵਜੋਂ, ਆਸਪਾਸ ਦੇ ਖੇਤਰ ਨੂੰ ਖਾਲੀ ਕਰਵਾ ਲਿਆ ਗਿਆ ਸੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement