ਸ੍ਰੀ ਦਰਬਾਰ ਸਾਹਿਬ ਨੇੜੇ ਵਾਪਰੀਆਂ ਘਟਨਾਵਾਂ ਚਿੰਤਾ ਦਾ ਵਿਸ਼ਾ: ਕੁਲਤਾਰ ਸਿੰਘ ਸੰਧਵਾਂ
Published : May 11, 2023, 4:10 pm IST
Updated : May 11, 2023, 4:10 pm IST
SHARE ARTICLE
Kultar Singh Sandhwan
Kultar Singh Sandhwan

ਪੰਜਾਬ ਵਿਧਾਨ ਸਭਾ ਦੇ ਸਪੀਕਰ ਵਲੋਂ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ

 

ਚੰਡੀਗੜ੍ਹ: ਸਿਫ਼ਤੀ ਦੇ ਘਰ ਸ੍ਰੀ ਦਰਬਾਰ ਸਾਹਿਬ ਦੇ ਨੇੜੇ ਬੀਤੇ ਦਿਨੀਂ ਵਾਪਰੀਆਂ ਘਟਨਾਵਾਂ ਉਤੇ ਡੂੰਘੇ ਦੁਖ਼ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕਿਹਾ ਕਿ ਇਹ ਘਟਨਾਵਾਂ ਚਿੰਤਾ ਦਾ ਵਿਸ਼ਾ ਹਨ।

ਇਹ ਵੀ ਪੜ੍ਹੋ: ਸ੍ਰੀ ਦਰਬਾਰ ਸਾਹਿਬ ਨੇੜੇ ਧਮਾਕਿਆਂ ਦਾ ਮਾਮਲਾ: ਮੁਲਜ਼ਮ ਅਮਰੀਕ ਸਿੰਘ ਦੇ ਪ੍ਰਵਾਰ ਨੇ ਘਟਨਾ ਨੂੰ ਦਸਿਆ ਦੁਖਦਾਈ ਅਤੇ ਸ਼ਰਮਨਾਕ

ਇਥੇ ਜਾਰੀ ਪ੍ਰੈਸ ਬਿਆਨ ਵਿਚ ਸਪੀਕਰ ਸਰਦਾਰ ਸੰਧਵਾਂ ਨੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਲਗਾਤਾਰ ਵਾਪਰੀਆਂ ਘਟਨਾਵਾਂ ਨਾਲ ਪੂਰੀ ਦੁਨੀਆਂ ਤੋਂ ਸ਼ਰਧਾ ਨਾਲ ਆਉਣ ਵਾਲੇ ਯਾਤਰੀਆਂ ਨੂੰ ਡਰਾਉਣ ਦੀ ਕੋਝੀ ਸਾਜ਼ਿਸ਼ ਕੀਤੀ ਜਾ ਰਹੀ ਹੈ ਜਿਸ ਨੂੰ ਪੰਜਾਬ ਸਰਕਾਰ ਕਦੇ ਵੀ ਸਫ਼ਲ ਨਹੀਂ ਹੋਣ ਦੇਵੇਗੀ।

ਇਹ ਵੀ ਪੜ੍ਹੋ: ਊਧਵ ਠਾਕਰੇ ਨੇ ਬਹੁਮਤ ਸਾਬਤ ਕਰਨ ਤੋਂ ਪਹਿਲਾਂ ਅਸਤੀਫ਼ਾ ਦਿਤਾ, ਇਸ ਨੂੰ ਬਹਾਲ ਨਹੀਂ ਕੀਤਾ ਜਾ ਸਕਦਾ: ਸੁਪ੍ਰੀਮ ਕੋਰਟ

ਉਨ੍ਹਾਂ ਕਿਹਾ ਕਿ ਕੁਝ ਪੰਜਾਬ ਵਿਰੋਧੀ ਤਾਕਤਾਂ ਤੋਂ ਸੂਬੇ ਦੀ ਸ਼ਾਂਤੀ, ਭਾਈਚਾਰਕ ਸਾਂਝ ਅਤੇ ਤਰੱਕੀ ਬਰਦਾਸ਼ਤ ਨਹੀਂ ਹੋ ਰਹੀ ਜਿਸ ਨੂੰ ਤਾਰ-ਤਾਰ ਕਰਨ ਲਈ ਇਸ ਤਰ੍ਹਾਂ ਦੀਆਂ ਕੋਝੀਆਂ ਹਰਕਤਾਂ ਕੀਤੀਆਂ ਜਾ ਰਹੀਆਂ ਹਨ। ਸਪੀਕਰ ਨੇ ਪੁਲਿਸ ਪ੍ਰਸ਼ਾਸਨ ਨੂੰ ਕਿਹਾ ਕਿ ਉਹ ਇਨ੍ਹਾਂ ਘਟਨਾਵਾਂ ਨੂੰ ਅੰਜਾਮ ਦੇਣ ਵਾਲਿਆਂ ਦੇ ਨਾਲ-ਨਾਲ ਇਸ ਨਾਪਾਕ ਸਾਜ਼ਿਸ਼ ਦੇ ਘਾੜਿਆਂ ਨੂੰ ਵੀ ਜਲਦ ਗ੍ਰਿਫ਼ਤਾਰ ਕਰਨ ਅਤੇ ਸੂਬੇ ਵਿਚ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement