Punjab News: ਪੰਜਾਬ ਸਰਕਾਰ ਵਲੋਂ IAS ਪਰਮਪਾਲ ਕੌਰ ਦਾ ਅਸਤੀਫ਼ਾ ਮਨਜ਼ੂਰ; ਭਾਜਪਾ ਉਮੀਦਵਾਰ ਨੇ ਮੰਗੀ ਸੀ VRS
Published : May 11, 2024, 5:15 pm IST
Updated : May 11, 2024, 5:15 pm IST
SHARE ARTICLE
Resignation of IAS Parampal Kaur accepted by Punjab Government
Resignation of IAS Parampal Kaur accepted by Punjab Government

ਪਰਮਪਾਲ ਕੌਰ ਨੂੰ ਵੀਆਰਐਸ ਦੇ ਲਾਭ ਨਹੀਂ ਮਿਲਣਗੇ।

Punjab News:  ਪੰਜਾਬ ਸਰਕਾਰ ਨੇ ਬਠਿੰਡਾ ਤੋਂ ਭਾਜਪਾ ਉਮੀਦਵਾਰ ਤੇ ਸੇਵਾਮੁਕਤ ਆਈਏਐਸ ਪਰਮਪਾਲ ਕੌਰ ਸਿੱਧੂ ਦਾ ਅਸਤੀਫਾ ਮਨਜ਼ੂਰ ਕਰ ਲਿਆ ਹੈ। ਹਾਲਾਂਕਿ ਸਰਕਾਰ ਨੇ ਪਰਮਪਾਲ ਕੌਰ ਦੀ ਸਵੈ-ਇੱਛਤ ਸੇਵਾਮੁਕਤੀ ਸਕੀਮ (ਵੀਆਰਐਸ) ਨੂੰ ਮਨਜ਼ੂਰੀ ਨਹੀਂ ਦਿਤੀ ਹੈ। ਇਸ ਦੇ ਚਲਦਿਆਂ ਪਰਮਪਾਲ ਕੌਰ ਨੂੰ ਵੀਆਰਐਸ ਦੇ ਲਾਭ ਨਹੀਂ ਮਿਲਣਗੇ।

ਇਸ ਮਗਰੋਂ ਪਰਮਪਾਲ ਕੌਰ ਨੇ ਕਿਹਾ, ''ਮੈਨੂੰ ਇਸ ਗੱਲ ਦੀ ਪਰਵਾਹ ਨਹੀਂ ਕਿ ਮੈਨੂੰ ਸੇਵਾਮੁਕਤੀ ਦਾ ਲਾਭ ਮਿਲੇਗਾ ਜਾਂ ਨਹੀਂ, ਪਰ ਮੈਂ ਭਾਜਪਾ ਲਈ ਚੋਣ ਲੜਾਂਗੀ”। ਇਸ ਤੋਂ ਪਹਿਲਾਂ ਬੀਤੇ ਦਿਨੀਂ ਖ਼ਬਰਾਂ ਸਾਹਮਣੇ ਆਈਆਂ ਸਨ ਕਿ ਪੰਜਾਬ ਸਰਕਾਰ ਨੇ ਪਹਿਲਾਂ ਪਰਮਪਾਲ ਕੌਰ ਦਾ ਅਸਤੀਫਾ ਮਨਜ਼ੂਰ ਨਹੀਂ ਕੀਤਾ ਸੀ।

ਜ਼ਿਕਰਯੋਗ ਹੈ ਕਿ ਪਰਮਪਾਲ ਕੌਰ ਸਿੱਧੂ ਨੇ ਬੀਤੇ ਦਿਨੀਂ ਆਈਏਐਸ ਦੇ ਅਹੁਦੇ ਤੋਂ ਅਸਤੀਫ਼ਾ ਦੇ ਕੇ ਭਾਜਪਾ 'ਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ ਸੀ। ਉਨ੍ਹਾਂ ਨੂੰ ਪਾਰਟੀ ਵਲੋਂ ਬਠਿੰਡਾ ਹਲਕੇ ਤੋਂ ਟਿਕਟ ਵੀ ਦੇ ਦਿਤੀ ਗਈ ਸੀ। ਉਨ੍ਹਾਂ ਦਾ ਅਸਤੀਫ਼ਾ ਕੇਂਦਰ ਸਰਕਾਰ ਵਲੋਂ ਮਨਜ਼ੂਰ ਕਰ ਲਿਆ ਗਿਆ ਸੀ ਪਰ ਪੰਜਾਬ ਸਰਕਾਰ ਨੇ ਉਨ੍ਹਾਂ ਦਾ ਅਸਤੀਫ਼ਾ ਮਨਜ਼ੂਰ ਕਰਨ ਤੋਂ ਇਨਕਾਰ ਕਰ ਦਿਤਾ ਹੈ।

(For more Punjabi news apart from Resignation of IAS Parampal Kaur accepted by Punjab Government, stay tuned to Rozana Spokesman)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement