ਅਕਾਲੀਆਂ ਵਲੋਂ ਕੁਵੈਤ ’ਚ ਫਸੇ ਪੰਜਾਬੀਆਂ ਦੀ ਵਤਨ ਵਾਪਸੀ ਲਈ ਯਤਨ ਸ਼ੁਰੂ
Published : Jun 11, 2020, 10:29 am IST
Updated : Jun 11, 2020, 10:29 am IST
SHARE ARTICLE
File Photo
File Photo

ਮਾਛੀਵਾੜਾ ਅਟਵਾਲ: ਸਾਬਕਾ ਸਪੀਕਰ ਚਰਨਜੀਤ ਸਿੰਘ ਅਟਵਾਲ ਦੀ ਫੋਟੋ ਖ਼ਬਰ ਨਾਲ ਪ੍ਰਕਾਸ਼ਿਤ ਕਰਨ ਲਈ।

ਮਾਛੀਵਾੜਾ, 10 ਜੂਨ (ਭੂਸ਼ਣ ਜੈਨ): ਲੋਕ ਸਭਾ ਦੇ ਸਾਬਕਾ ਡਿਪਟੀ ਸਪੀਕਰ ਚਰਨਜੀਤ ਸਿੰਘ ਅਟਵਾਲ ਨੇ ਕਰੋਨਾ ਮਹਾਂਮਾਰੀ ਕਾਰਨ ਕੁਵੈਤ ’ਚ ਫਸੇ 600 ਪੰਜਾਬੀਆਂ ਨੂੰ ਵਤਨ ਵਾਪਿਸੀ ਲਈ ਯਤਨ ਸ਼ੁਰੂ ਕੀਤੇ ਹਨ ਜਿਸ ਤਹਿਤ ਉਨ੍ਹਾਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਵਿਦੇਸ਼ ਮੰਤਰੀ ਡਾ. ਐਸ. ਜੈ ਸ਼ੰਕਰਾ ਨੂੰ ਪੱਤਰ ਲਿਖ ਕੇ ਇਸ ਸਬੰਧੀ ਜਲਦ ਤੋਂ ਜਲਦ ਕਦਮ ਉਠਾਉਣ ਦੀ ਅਪੀਲ ਕੀਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖੇ ਪੱਤਰ ’ਚ ਸਾਬਕਾ ਸਪੀਕਰ ਚਰਨਜੀਤ ਸਿੰਘ ਅਟਵਾਲ ਨੇ ਕਿਹਾ ਕਿ ਕੁਵੈਤ ਦੇ ਫਰਮਾਨੀਆਂ ਇਲਾਕੇ ’ਚ 600 ਤੋਂ ਵੱਧ ਪੰਜਾਬੀ ਇੱਕ ਨਿੱਜੀ ਫਰਮ ਵਿਚ ਕੰਮ ਕਰ ਰਹੇ ਹਨ ਪਰ ਕਰੋਨਾ ਮਹਾਂਮਾਰੀ ਕਾਰਨ ਉਹ ਪਿਛਲੇ 3 ਮਹੀਨਿਆਂ ਤੋਂ ਫਸੇ ਬੈਠੇ ਹਨ ਜਿਨ੍ਹਾਂ ਨੂੰ ਕੰਪਨੀ ਵਲੋਂ ਤਨਖਾਹ ਵੀ ਨਹੀਂ ਦਿੱਤੀ ਜਾ ਰਹੀ।

File PhotoFile Photo

ਉਨ੍ਹਾਂ ਕਿਹਾ ਕਿ ਇਹ ਪੰਜਾਬੀ ਆਪਣੇ ਕੰਮ ਵਾਲੀ ਥਾਂ ਤੋਂ ਬਾਹਰ ਵੀ ਨਹੀਂ ਜਾ ਸਕਦੇ ਕਿਉਂਕਿ ਉਨ੍ਹਾਂ ਦੇ ਪਾਸਪੋਰਟ ਕੰਪਨੀ ਪ੍ਰਬੰਧਕਾਂ ਦੇ ਕਬਜ਼ੇ ’ਚ ਹਨ। ਅਟਵਾਲ ਨੇ ਕਿਹਾ ਕਿ ਕੁਵੈਤ ’ਚ ਫਸੇ ਪੰਜਾਬੀਆਂ ਦੇ ਪਰਿਵਾਰਕ ਮੈਂਬਰਾਂ ਨੇ ਮਿਲ ਕੇ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਵਤਨ ਵਾਪਿਸ ਲਿਆਉਣ ਲਈ ਤੁਰੰਤ ਯਤਨ ਕੀਤੇ ਜਾਣ। ਅਕਾਲੀ ਆਗੂ ਅਟਵਾਲ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਕੁਵੈਤ ’ਚ ਸਥਿਤ ਭਾਰਤੀ ਦੂਤਘਰ ਦੇ ਸਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦੇਣ ਕਿ ਉਥੇ ਫਸੇ ਮਜ਼ਦੂਰਾਂ ਦੀ ਸਿਹਤ ਨੂੰ ਯਕੀਨੀ ਬਣਾਇਆ ਜਾਵੇ ਅਤੇ ਕੰਪਨੀ ਤੋਂ ਪਾਸਪੋਰਟ ਵਾਪਿਸ ਲੈ ਕੇ ਉਨ੍ਹਾਂ ਨੂੰ ਪੰਜਾਬ ’ਚ ਸੁਰੱਖਿਅਤ ਵਾਪਿਸ ਲਿਆਉਣ ਦੇ ਤੁਰੰਤ ਕਦਮ ਚੁੱਕੇ ਜਾਣ।  

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement