ਭੁਲੇਖੇ ਨਾਲ ਸਲਫ਼ਾਸ ਖਾਣ ਕਾਰਨ ਨੌਜਵਾਨ ਦੀ ਮੌਤ
Published : Jun 11, 2020, 10:40 am IST
Updated : Jun 11, 2020, 10:40 am IST
SHARE ARTICLE
File Photo
File Photo

 ਲਾਸ਼ ਦਾ ਪੋਸਟ ਮਾਰਟਮ ਸਰਕਾਰੀ ਹਸਪਤਾਲ ਖਮਾਣੋਂ ਵਿਖੇ ਕਰਵਾਉਣ ਉਪਰੰਤ ਲਾਸ਼ ਵਾਰਸਾਂ ਨੂੰ ਸੰਭਾਲ ਦਿਤੀ ਗਈ ਹੈ।

ਖਮਾਣੋਂ, 10 ਜੂਨ (ਪਪ): ਪਿੰਡ ਫਰੌਰ ਦੇ ਇਕ ਨੌਜਵਾਨ ਦੀ ਭੁਲੇਖੇ ਨਾਲ ਸਲਫ਼ਾਸ ਦੀਆਂ ਗੋਲੀਆਂ ਖਾ ਲੈਣ ਕਾਰਨ ਮੌਤ ਹੋ ਗਈ। ਖਮਾਣੋਂ ਪੁਲਿਸ ਦੇ ਸਹਾਇਕ ਥਾਣੇਦਾਰ ਪਰਜਿੰਦਰ ਸਿੰਘ ਨੇ ਦਸਿਆ ਕਿ ਮ੍ਰਿਤਕ ਦੇ ਭਰਾ ਰਣਜੀਤ ਸਿੰਘ ਨੇ ਪੁਲਿਸ ਕੋਲ ਬਿਆਨ ਕੀਤਾ ਕਿ ਉਸ ਦਾ ਭਰਾ ਜਸਵਿੰਦਰ ਸਿੰਘ ਉਰਫ਼ ਕਾਲੂ (30) ਜੋ ਕੁਆਰਾ ਸੀ , ਸ਼ਰਾਬ ਪੀਣ ਦਾ ਆਦੀ ਸੀ।

ਜਿਸ ਨੇ ਮੰਗਲਵਾਰ ਬਾਅਦ ਦੁਪਹਿਰ ਕਰੀਬ 3.30 ਵਜੇ ਪੇਟ ਦਰਦ ਲਈ ਦਵਾਈ ਦੇ ਭੁਲੇਖੇ ਨਾਲ ਸਲਫ਼ਾਸ ਦੀਆਂ ਗੋਲੀਆਂ ਖਾ ਲਈਆਂ। ਜਿਸ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਖਮਾਣੋਂ ਵਿਖੇ ਲਿਆਂਦਾ ਗਿਆ। ਜਿਸ ਉਪਰੰਤ ਉਸ ਨੂੰ ਡਾਕਟਰਾਂ ਵਲੋਂ ਫ਼ਤਿਹਗੜ੍ਹ ਸਾਹਿਬ ਦੇ ਸਰਕਾਰੀ ਹਸਪਤਾਲ ਲਈ ਰੈਫ਼ਰ ਕਰ ਦਿਤਾ ਗਿਆ। ਜਿੱਥੇ ਉਸ ਦੀ ਮੰਗਲਵਾਰ ਰਾਤ ਕਰੀਬ 9.30 ਮੌਤ ਹੋ ਗਈ। ਪੜਤਾਲ ਕਰਤਾ ਅਧਿਕਾਰੀ ਨੇ ਦਸਿਆ ਕਿ ਮਾਮਲੇ ਸਬੰਧੀ ਬਿਆਨ ਕਰਤਾ ਦੇ ਬਿਆਨਾ ਦੇ ਆਧਾਰ ਉਤੇ ਧਾਰਾ 174 ਦੀ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement