ਸਰਕਾਰ ਨੇ ਡਾਕਟਰਾਂ ਨੂੰ ਮੈਡੀਕਲ/ਡੈਂਟਲ ਕਾਲਜਾਂ ਵਿਚ ਜੁਆਇਨ ਕਰਨ ਦੀ ਦਿਤੀ ਆਗਿਆ
Published : Jun 11, 2020, 10:49 am IST
Updated : Jun 11, 2020, 10:49 am IST
SHARE ARTICLE
File Photo
File Photo

ਪੀ.ਜੀ.ਆਈ. ਨੂੰ ਪੋਸਟ ਗ੍ਰੈਜੂਏਟ/ਅੰਡਰ ਗ੍ਰੈਜੂਏਟ ਦਾਖ਼ਲਾ ਪ੍ਰੀਖਿਆ ਕਰਵਾਉਣ ਦੀ ਦਿਤੀ ਇਜਾਜ਼ਤ

ਚੰਡੀਗੜ੍ਹ, 10 ਜੂਨ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਸਰਕਾਰ ਨੇ ਅੱਜ ਕੇਂਦਰੀ ਸਿਹਤ ਮੰਤਰਾਲੇ ਦੁਆਰਾ ਐਨ.ਈ.ਈ.ਟੀ. ਪੀ.ਜੀ. ਕੌਂਸਲਿੰਗ ਰਾਹੀਂ ਚੁਣੇ ਗਏ ਡਾਕਟਰਾਂ ਨੂੰ ਸੂਬੇ ਦੇ ਮੈਡੀਕਲ/ਡੈਂਟਲ ਕਾਲਜਾਂ ਵਿਚ ਰੀਪੋਰਟ/ਜੁਆਇਨ ਕਰਨ ਦੀ ਇਜਾਜ਼ਤ ਦੇ ਦਿਤੀ ਹੈ। ਇਸ ਦੇ ਨਾਲ ਹੀ ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ਼ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ (ਪੀ.ਜੀ.ਆਈ.ਐਮ.ਈ.ਆਰ.) ਦੁਆਰਾ ਪੋਸਟ ਗ੍ਰੈਜੂਏਟ/ਅੰਡਰ ਗ੍ਰੈਜੂਏਟ ਦਾਖ਼ਲਾ ਪ੍ਰੀਖਿਆ ਕਰਵਾਉਣ ਦੀ ਇਜਾਜ਼ਤ ਵੀ ਦੇ ਦਿਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇਥੇ ਪੰਜਾਬ ਸਰਕਾਰ ਦੇ ਇਕ ਸਰਕਾਰੀ ਬੁਲਾਰੇ ਨੇ ਦਸਿਆ ਕਿ ਸਿਹਤ ਅਤੇ ਪਰਵਾਰ ਭਲਾਈ ਮੰਤਰਾਲੇ, ਭਾਰਤ ਸਰਕਾਰ ਵਲੋਂ ਸੂਬੇ ਨੂੰ ਇਸ ਚੋਣ ਪ੍ਰਕਿਰਿਆ ਅਤੇ ਰਾਜ ਦੇ ਮੈਡੀਕਲ ਅਦਾਰਿਆਂ ਵਿਚ ਡਾਕਟਰਾਂ ਦੁਆਰਾ ਜੁਆਇਨ/ਰੀਪੋਰਟ ਕਰਨ ਬਾਰੇ ਸੂਚਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰਾਲ ਨੇ 10ਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਕਰਵਾਉਣ ਦੀ ਆਗਿਆ ਪਹਿਲਾਂ ਹੀ ਦੇ ਦਿਤੀ ਹੈ।

File PhotoFile Photo

ਇਸ ਨੂੰ ਧਿਆਨ ਵਿਚ ਰਖਦਿਆਂ ਪੰਜਾਬ ਸਰਕਾਰ ਨੇ ਡਾਇਰੈਕਟਰ ਜਨਰਲ ਆਫ਼ ਹੈਲਥ ਸਰਵਿਸਿਜ਼ ਦੁਆਰਾ ਐਨ.ਈ.ਈ.ਟੀ. ਪੀਜੀ ਕਾਉਂਸਲਿੰਗ -2020 ਰਾਹੀਂ ਚੁਣੇ ਗਏ ਡਾਕਟਰਾਂ ਨੂੰ ਅਲਾਟ ਕੀਤੇ ਮੈਡੀਕਲ/ਡੈਂਟਲ ਕਾਲਜਾਂ ਵਿਚ 15 ਜੂਨ 2020 ਨੂੰ ਜੁਆਇਨ ਕਰਨ ਦੀ ਆਗਿਆ ਦੇ ਦਿਤੀ ਹੈ। ਇਸ ਤੋਂ ਇਲਾਵਾ ਸੂਬੇ ਨੇ ਜ਼ਰੂਰੀ ਗਤੀਵਿਧੀਆਂ ਵਜੋਂ ਪੀ.ਜੀ.ਆਈ. ਚੰਡੀਗੜ੍ਹ ਨੂੰ 14 ਜੂਨ 2020 ਤੋਂ 26 ਜੂਨ 2020 ਦੇ ਦਰਮਿਆਨ ਪੋਸਟ ਗ੍ਰੈਜੂਏਟ/ਅੰਡਰ ਗ੍ਰੈਜੂਏਟ ਕੋਰਸਾਂ ਲਈ ਦਾਖ਼ਲਾ ਪ੍ਰੀਖਿਆ ਕਰਵਾਉਣ ਦੀ ਇਜਾਜ਼ਤ ਵੀ ਦੇ ਦਿਤੀ ਹੈ।

ਬੁਲਾਰੇ ਨੇ ਅੱਗੇ ਦਸਿਆ ਕਿ ਸਥਾਨਕ ਅਧਿਕਾਰੀ ਉਪਰੋਕਤ ਦੋਹਾਂ ਗਤੀਵਿਧੀਆਂ ਲਈ ਲੋੜੀਂਦੀ ਪ੍ਰਬੰਧਕੀ ਸਹੂਲਤ ਅਤੇ ਸੁਰੱਖਿਆ ਸੇਵਾਵਾਂ ਦੇ ਨਾਲ-ਨਾਲ ਢੁੱਕਵੀਂ ਸਮਾਜਕ ਦੂਰੀ ਅਤੇ ਸਫ਼ਾਈ ਤੇ ਸੈਨੀਟੇਸ਼ਨ ਉਪਾਆਂ ਦੇ ਨਾਲ ਬੈਠਣ ਦੇ ਢੁੱਕਵੇਂ ਪ੍ਰਬੰਧਾਂ ਨੂੰ ਯਕੀਨੀ ਬਣਾਉਣਗੇ ਅਤੇ ਪੀਜੀਆਈ ਐਮਈਆਰ ਦੁਆਰਾ ਸੂਬੇ ਦੇ ਵੱਖ-ਵੱਖ ਪ੍ਰੀਖਿਆ ਕੇਂਦਰਾਂ ਵਿਖੇ ਸੁਚਾਰੂ ਢੰਗ ਨਾਲ ਦਾਖ਼ਲਾ ਪ੍ਰੀਖਿਆ ਕਰਵਾਉਣ ਲਈ ਹਰ ਤਰ੍ਹਾਂ ਦੀ ਸਹਾਇਤਾ ਦੇਣਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement