ਪੰਜਾਬ ਸਰਕਾਰ ਨੇ ਗੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਨੂੰ ਰੋਕਣ ਲਈ ਲਾਂਚ ਕੀਤੀ ਇਹ APP
Published : Jun 11, 2021, 6:03 pm IST
Updated : Jun 11, 2021, 6:03 pm IST
SHARE ARTICLE
Mining
Mining

ਇਹ ਐਂਡ੍ਰਾਇਡ ਐਪ ਗਲਤ ਸ਼ਿਕਾਇਤਾਂ ਨੂੰ ਘਟਾਉਣ ਲਈ ਵੀ ਮਦਦਗਾਰ ਹੋਵੇਗੀ

ਚੰਡੀਗੜ੍ਹ/ਰੂਪਨਗਰ- ਪੰਜਾਬ ਸਰਕਾਰ ਵੱਲੋਂ ਮਾਈਨਿੰਗ ਦੀਆਂ ਗਤੀਵਿਧੀਆਂ ਨਾਲ ਸਬੰਧਤ ਸ਼ਿਕਾਇਤਾਂ ਦੀ ਨਿਗਰਾਨੀ ਅਤੇ ਨਿਵਾਰਨ ਕਰਨ ਲਈ ਇਕ ਐਂਡ੍ਰਾਇਡ ਐਪ ਤਿਆਰ ਕੀਤੀ ਗਈ ਹੈ। ਇਹ ਐਂਡ੍ਰਾਇਡਐਪ ਗਲਤ ਸ਼ਿਕਾਇਤਾਂ ਨੂੰ ਘਟਾਉਣ ਲਈ ਵੀ ਮਦਦਗਾਰ ਹੋਵੇਗੀ ।

ਇਸ ਬਾਰੇ ਜਾਣਕਾਰੀ ਦਿੰਦਿਆਂ ਰੂਪਨਗਰ ਦੀ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਦੱਸਿਆ ਕਿ ਇਸ ਐਪ 'ਚ ਸਾਰੇ ਡਿਪਟੀ ਕਮਿਸ਼ਨਰ, ਸਾਰੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਅਤੇ ਸਾਰੇ ਕਾਰਜਕਾਰੀ ਇੰਜੀਨੀਅਰ-ਕਮ-ਜ਼ਿਲ੍ਹਾ ਮਾਈਨਿੰਗ ਅਧਿਕਾਰੀ ਸਮੇਤ ਮਾਇਨਿੰਗ ਡਾਇਰੈਕਟਰ ਪ੍ਰਬੰਧਕੀ ਮੁਖੀ ਵਜੋਂ ਸ਼ਾਮਲ ਹੋਣਗੇ।

ਇਹ ਵੀ ਪੜ੍ਹੋ-ਪਾਕਿਸਤਾਨ 'ਚ ਬੱਸ ਦੁਰਘਟਨਾ 'ਚ 20 ਲੋਕਾਂ ਦੀ ਹੋਈ ਮੌਤ, 10 ਦੀ ਹਾਲਤ ਗੰਭੀਰ

ਉਨ੍ਹਾਂ ਨੇ ਕਿਹਾ ਕਿ ਇਹ ਐਪ ਗੂਗਲ ਪਲੇ ਸਟੋਰ ਤੇ “ਪੰਜਾਬਮਾਈਨਜ਼” ਦੇ ਨਾਂ ‘ਤੇ ਉਪਲੱਬਧ ਹੈ ਅਤੇ ਹਰ ਐਂਡ੍ਰਾਇਡ ਉਪਭੋਗਤਾ ਇਸ ਐਪ ਨੂੰ ਡਾਊਨਲੋਡ ਕਰ ਸਕਦਾ ਹੈ ਅਤੇ ਕਿਸੇ ਵੀ ਗੈਰ-ਕਾਨੂੰਨੀ ਮਾਈਨਿੰਗ ਗਤੀਵਿਧੀ ਦੀ ਸੂਰਤ 'ਚ ਆਪਣੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ।

ਇਹ ਵੀ ਪੜ੍ਹੋ-ਕੋਰੋਨਾ ਦੇ ਇਨ੍ਹਾਂ ਵੈਰੀਐਂਟਸ ਵਿਰੁੱਧ ਅਸਰਦਾਰ ਹੈ ਇਹ ਵੈਕਸੀਨ

ਸ਼ਿਕਾਇਤਕਰਤਾ ਦੁਆਰਾ ਸ਼ਿਕਾਇਤ ਦਰਜ ਕਰਨ ਸਮੇਂ ਸ਼ਿਕਾਇਤਕਰਤਾ ਦੀ ਜੀਓਗ੍ਰਾਫੀਕਲ ਸਥਿਤੀ ਇਸ ਐਪ ਰਾਹੀਂ ਲੱਭ ਲਈ ਜਾਵੇਗੀ ਅਤੇ ਇਹ ਸ਼ਿਕਾਇਤ ਸਿੱਧੇ ਤੌਰ 'ਤੇ ਸਬੰਧਤ ਡਿਪਟੀ ਕਮਿਸ਼ਨਰ, ਸੀਨੀਅਰ ਸੁਪਰਡੈਂਟ ਆਫ਼ ਪੁਲਸ ਅਤੇ ਕਾਰਜਕਾਰੀ ਇੰਜੀਨੀਅਰ-ਕਮ-ਜ਼ਿਲ੍ਹਾ ਮਾਈਨਿੰਗ ਨੂੰ ਅਗਲੇਰੀ ਕਾਰਵਾਈ ਲਈ ਭੇਜੀ ਜਾਵੇਗੀ l

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement