ਨਸ਼ੇ ਦੀ ਓਵਰਡੋਜ਼ ਨਾਲ 2 ਬੱਚਿਆਂ ਦੇ ਪਿਓ ਦੀ ਮੌਤ 
Published : Jun 11, 2023, 10:46 am IST
Updated : Jun 11, 2023, 10:46 am IST
SHARE ARTICLE
Yudhveer Singh
Yudhveer Singh

ਯੁੱਧਵੀਰ ਸਿੰਘ ਦੇ 2 ਸਾਲਾਂ ਦੀ ਕੁੜੀ ਤੇ 7 ਮਹੀਨਿਆਂ ਦਾ ਲੜਕਾ ਹੈ

ਮਾਨਸਾ - ਨਸ਼ੇ ਨੇ ਇਕ ਹੋਰ ਘਰ ਉਜਾੜ ਦਿੱਤਾ ਹੈ। ਮਾਨਸਾ ਦੀ ਕਚਹਿਰੀ ਵਿਖੇ ਟਾਈਪਿਸਟ ਵਜੋਂ ਕੰਮ ਕਰਦੇ 30 ਸਾਲਾ ਜੋਗਾ ਵਾਸੀ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ। ਨੌਜਵਾਨ ਯੁੱਧਵੀਰ ਸਿੰਘ ਦੇ ਪਿਤਾ ਅਜਮੇਰ ਸਿੰਘ ਨੇ ਦੱਸਿਆ ਕਿ ਉਸ ਦਾ ਲੜਕਾ ਪਿਛਲੇ ਲੰਬੇ ਸਮੇਂ ਤੋਂ ਨਸ਼ੇ ਦਾ ਆਦੀ ਸੀ ਅਤੇ ਮਾਨਸਾ ਕਚਹਿਰੀ ਵਿਖੇ ਟਾਈਪਿਸਟ ਵਜੋਂ ਕੰਮ ਕਰਦਾ ਸੀ ਪਰ ਉਸ ਦੀ ਲਾਸ਼ ਜੋਗਾ ਵਿਖੇ ਇਕ ਸੁੰਨਸਾਨ ਥਾਂ ਤੋਂ ਮਿਲੀ ਹੈ ਅਤੇ ਮੌਕੇ ਤੋਂ ਇਕ ਟੀਕਾ ਵੀ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਯੁੱਧਵੀਰ ਸਿੰਘ ਨੂੰ ਕੁਝ ਸਮਾਂ ਪਹਿਲਾਂ ਇਕ ਨਸ਼ਾ ਛੁਡਾਊ ਸੈਂਟਰ ’ਚ ਇਲਾਜ ਲਈ ਦਾਖ਼ਲ ਵੀ ਕਰਵਾਇਆ ਸੀ। 

ਲੜਕੇ ਦੇ ਪਿਤਾ ਨੇ ਦੱਸਿਆ ਕਿ ਯੁੱਧਵੀਰ ਸਿੰਘ ਦੇ 2 ਸਾਲਾਂ ਦੀ ਕੁੜੀ ਤੇ 7 ਮਹੀਨਿਆਂ ਦਾ ਲੜਕਾ ਹੈ। ਨਗਰ ਪੰਚਾਇਤ ਜੋਗਾ ਦੇ ਪ੍ਰਧਾਨ ਕਾਮਰੇਡ ਗੁਰਮੀਤ ਸਿੰਘ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਕਈ ਨੌਜਵਾਨ ਨਸ਼ੇ ਦੀ ਓਵਰਡੋਜ਼ ਨਾਲ ਅਪਣੀ ਜਾਨ ਗਵਾ ਚੁੱਕੇ ਹਨ। ਉੱਧਰ ਥਾਣਾ ਜੋਗਾ ਦੇ ਮੁਖੀ ਬਲਦੇਵ ਸਿੰਘ ਨੇ ਦੱਸਿਆ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ ’ਚ ਨਹੀਂ ਹੈ। ਉਹ ਇਸ ਬਾਰੇ ਪਤਾ ਕਰ ਕੇ ਕਾਰਵਾਈ ਅਮਲ ’ਚ ਲਿਆਉਣਗੇ।
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement