Sultanpur Lodhi News : ਦਾਣਾ ਮੰਡੀ ਸੁਲਤਾਨਪੁਰ ਲੋਧੀ ’ਚ ਚੱਲੀ ਗੋਲੀ, ਇੱਕ ਜ਼ਖ਼ਮੀ 

By : BALJINDERK

Published : Jun 11, 2025, 4:31 pm IST
Updated : Jun 11, 2025, 4:31 pm IST
SHARE ARTICLE
ਦਾਣਾ ਮੰਡੀ ਸੁਲਤਾਨਪੁਰ ਲੋਧੀ ’ਚ ਚੱਲੀ ਗੋਲੀ, ਇੱਕ ਜ਼ਖ਼ਮੀ 
ਦਾਣਾ ਮੰਡੀ ਸੁਲਤਾਨਪੁਰ ਲੋਧੀ ’ਚ ਚੱਲੀ ਗੋਲੀ, ਇੱਕ ਜ਼ਖ਼ਮੀ 

Sultanpur Lodhi News : ਪੁਲਿਸ ਪਾਰਟੀ ਮੌਕੇ ’ਤੇ ਪਹੁੰਚ ਜਾਂਚ ’ਚ ਜੁਟੀ

Sultanpur Lodhi News in Punjabi : ਸੁਲਤਾਨਪੁਰ ਲੋਧੀ ਦੀ ਨਵੀਂ ਦਾਣਾ ਮੰਡੀ ’ਚ ਦੋ ਧਿਰਾਂ  ਵਿਚਾਲੇ ਹਿੰਸਕ ਝੜਪ ਹੋ ਗਈ। ਇਸ ਦੌਰਾਨ ਇੱਕ ਧਿਰ ਵਲੋਂ ਗੋਲੀ ਚਲਾਏ ਜਾਣ ਕਾਰਨ ਇੱਕ ਨੌਜਵਾਨ ਜ਼ਖਮੀ ਹੋ ਗਿਆ। ਜਿਸ ਨੂੰ ਇਲਾਜ ਦੇ ਲਈ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿਖੇ ਲਿਆਂਦਾ ਗਿਆ ਹੈ। ਪੁਲਿਸ ਪਾਰਟੀ ਮੌਕੇ ’ਤੇ ਪਹੁੰਚ ਗਈ ਹੈ ਅਤੇ ਜਾਂਚ ’ਚ ਜੁੱਟ ਗਈ ਹੈ। 

1

ਪੀੜਤ ਬੌਬੀ ਨੇ ਦੱਸਿਆ ਕਿ ਅਸੀਂ ਦਾਣਾ ਮੰਡੀ ਸੁਲਤਾਨਪੁਰ ਲੋਧੀ ਵਿਖੇ ਆਪਣੇ ਇੱਕ ਦੋਸਤ ਦੀ ਆੜਤ ਉੱਤੇ ਮੌਜੂਦ ਸੀ। ਇਸ ਦੌਰਾਨ ਸਾਡੇ ਇੱਕ ਦੋਸਤ ਨੂੰ ਫੋਨ ਆਇਆ ਕਿ ਤੁਹਾਡੇ ਨਾਲ ਕੋਈ ਗੱਲਬਾਤ ਹੈ। ਜਿਸ ਤੋਂ ਬਾਅਦ 10-12 ਨੌਜਵਾਨ ਵੱਖ-ਵੱਖ ਗੱਡੀਆਂ 'ਚ ਸਵਾਰ ਹੋ ਕੇ ਦਾਣਾ ਮੰਡੀ ਸਾਡੇ ਕੋਲ ਪਹੁੰਚ ਗਏ। ਜਿਨਾਂ ਦੇ ਨਾਲ ਸਾਡੀ ਬਹਿਸਬਾਜ਼ੀ ਹੋਈ ਅਤੇ ਉਹਨਾਂ ਵੱਲੋਂ ਸਾਡੇ ਨਾਲ ਗਾਲੀ ਗਲੋਚ ਕਰਨਾ ਸ਼ੁਰੂ ਕਰ ਦਿੱਤਾ ਗਿਆ। ਇਸ ਦੌਰਾਨ ਉਹਨਾਂ ਵਿੱਚ ਮੌਜੂਦ ਇੱਕ ਨੌਜਵਾਨ ਵੱਲੋਂ ਸਾਡੇ ਵੱਲ ਗੋਲੀ ਚਲਾ ਦਿੱਤੀ ਗਈ। ਜੋ ਮੇਰੇ ਲੱਕ ਨੇੜੇ ਲੱਗੀ। ਇਸ ਘਟਨਾ ਤੋਂ ਬਾਅਦ ਸਾਰੇ ਨੌਜਵਾਨ ਮੌਕੇ ਤੋਂ ਫਰਾਰ ਹੋ ਗਏ ਅਤੇ ਮੈਨੂੰ ਮੇਰੇ ਦੋਸਤਾਂ ਵੱਲੋਂ ਸਿਵਿਲ ਹਸਪਤਾਲ ਸੁਲਤਾਨਪੁਰ ਲੋਧੀ ਵਿਖੇ ਲਿਆਂਦਾ ਗਿਆ। 

ਇਸ ਮੌਕੇ ਐਸ ਆਈ ਰਜਿੰਦਰ ਸਿੰਘ ਨੇ ਦੱਸਿਆ ਕਿ ਸਾਨੂੰ ਫੋਨ ਆਇਆ ਦਾਣਾ ਮੰਡੀ ਕੋਈ ਝਗੜਾ ਹੋ ਗਿਆ ਹੈ। ਇਸ ਸੰਬੰਧ ਵਿਚ ਅਸੀਂ ਸਿਵਲ ਹਸਪਤਾਲ ਪਹੁੰਚੇ  ਤੇ ਦੇਖਿਆ ਕਿ ਇੱਕ ਵਿਅਕਤੀ ਜ਼ਖ਼ਮੀ ਹਾਲਾਤ ਵਿਚ ਹੈ। ਬੌਬੀ ਨਾਂ ਦੇ ਵਿਅਕਤੀ ਦੇ ਪਿੱਛੇ ਪਾਸੇ ਥੋੜਾ ਜਿਹਾ ਜ਼ਖ਼ਮ ਹੈ।  ਜ਼ਖ਼ਮੀ ਨੂੰ ਇਲਾਜ ਲਈ ਡਾਕਟਰ ਦੂਜੇ ਹਸਪਤਾਲ ਰੈਫ਼ਰ ਕਰ ਦਿੱਤਾ ਹੈ।  

ਉਧਰ ਮਾਮਲੇ ਨੂੰ ਲੈ ਕੇ ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਟੀਮ ਅਤੇ ਡੀਐਸਪੀ ਸੁਲਤਾਨਪੁਰ ਲੋਧੀ ਮੌਕੇ ’ਤੇ ਸਿਵਲ ਹਸਪਤਾਲ ਪਹੁੰਚ ਗਏ। ਪੁਲਿਸ ਵੱਲੋਂ ਪੀੜਤ ਦੇ ਬਿਆਨ ਹਾਸਿਲ ਕੀਤੀ ਜਾ ਰਹੇ ਹਨ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। 

ਸਿਵਲ ਹਸਪਤਾਲ ਵਿਖੇ ਡਿਊਟੀ ਤੇ ਤੈਨਾਤ ਡਾਕਟਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਸਾਡੇ ਕੋਲ ਜ਼ਖਮੀ ਹਾਲਤ ਵਿੱਚ ਇੱਕ ਨੌਜਵਾਨ ਭਰਤੀ ਹੋਇਆ ਸੀ। ਜਿਸ ਨੂੰ ਮੁੱਢਲੀ ਸਹਾਇਤਾ ਦੇਣ ਮਗਰੋਂ ਕਪੂਰਥਲਾ ਵਿਖੇ ਰੈਫਰ ਕਰ ਦਿੱਤਾ ਗਿਆ ਹੈ। 

1

ਐਸਆਈ ਰਜਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਨੂੰ ਲੈ ਕੇ ਜਾਂਚ ਆਰੰਭ ਦਿੱਤੀ ਗਈ ਹੈ ਅਤੇ ਪੀੜਤ ਦੇ ਬਿਆਨਾ ਅਨੁਸਾਰ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। 

(For more news apart from Shot fired in grain market Sultanpur Lodhi, one injured News in Punjabi, stay tuned to Rozana Spokesman)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement