Sri Muktsar Sahib News : ਜ਼ਹਿਰੀਲਾ ਖਾਣਾ ਖਾਣ ਕਾਰਨ ਨੌਜਵਾਨ ਦੀ ਮੌਤ ਮਗਰੋਂ ਮਾਂ ਨੇ ਤੋੜਿਆ ਦਮ, 4 'ਤੇ ਮਾਮਲਾ ਦਰਜ
Published : Jun 11, 2025, 4:22 pm IST
Updated : Jun 11, 2025, 4:22 pm IST
SHARE ARTICLE
Sri Muktsar Sahib News: Mother commits suicide after young man dies due to eating poisonous food
Sri Muktsar Sahib News: Mother commits suicide after young man dies due to eating poisonous food

ਪਰਿਵਾਰ ਨੇ ਲਾਏ ਨੇ ਮ੍ਰਿਤਕ ਦੀ ਪਤਨੀ 'ਤੇ ਇਲਜ਼ਾਮ

Sri Muktsar Sahib News : ਗਿੱਦੜਬਾਹਾ ਦੇ ਨੇੜਲੇ ਪਿੰਡ ਗੁਰੂਸਰ ਤੋਂ ਦਿਲ ਦਹਿਲਾਉਣ ਵਾਲੀ ਘਟਨਾ ਸਾਹਮਣੇ ਆਈ ਹੈ। ਮੁਕਤਸਰ ਦੇ ਪਿੰਡ ਗੁਰੂਸਰ ਦੇ ਸਵਰਾਜ ਸਿੰਘ ਦਾ ਪੰਜ ਮਹੀਨੇ ਪਹਿਲਾਂ ਵਿਆਹ ਹੋਇਆ ਸੀ। ਦੱਸਿਆ ਜਾ ਰਿਹਾ ਹੈ ਕਿ ਬੀਤੇ ਦਿਨ ਘਰ ਵਿੱਚ ਜਦੋਂ ਨੂੰਹ ਨੇ ਰੋਟੀਆਂ ਬਣਾਈਆਂ ਤਾਂ ਉਸ ਤੋਂ ਬਾਅਦ ਸਵਰਾਜ ਸਿੰਘ, ਉਸ ਦੀ ਮਾਤਾ ਤੇ ਪਿਤਾ ਦੀ ਹਾਲਤ ਵਿਗੜ ਗਈ।

ਪਰਿਵਾਰਕ ਮੈਂਬਰਾਂ ਦੇ ਬਿਆਨਾਂ ਅਨੁਸਾਰ ਨੂੰਹ 'ਤੇ ਇਲਜ਼ਾਮ ਲਗਾਇਆ ਗਿਆ ਹੈ ਕਿ ਉਸ ਨੇ ਆਟੇ ਵਿੱਚ ਜਹਿਰੀਲੀ ਚੀਜ਼ ਮਿਲਾ ਦਿੱਤੀ ਅਤੇ ਤੰਦੂਰ 'ਤੇ ਰੋਟੀਆਂ ਬਣਾਕੇ ਪਰਿਵਾਰ ਨੂੰ ਖਵਾ ਦਿੱਤੀਆਂ। ਹਾਲਤ ਗੰਭੀਰ ਹੋਣ ਕਰਕੇ ਪਹਿਲਾਂ ਪਿੰਡ ਦੇ ਇੱਕ ਨਿੱਜੀ ਡਾਕਟਰ ਕੋਲ ਇਲਾਜ ਲਿਆ ਗਿਆ ਪਰ ਬਾਅਦ ਵਿੱਚ ਗਿੱਦੜਬਾਹਾ ਹਸਪਤਾਲ ਦਾਖਲ ਕਰਾਇਆ ਗਿਆ।

ਸਵਰਾਜ ਸਿੰਘ ਦੀ ਹਾਲਤ ਵੱਧ ਗੰਭੀਰ ਹੋਣ ਕਾਰਨ ਬਠਿੰਡਾ ਰੈਫਰ ਕੀਤਾ ਗਿਆ ,ਜਿੱਥੇ ਉਸ ਦੀ ਮੌਤ ਹੋ ਗਈ। ਕੁਝ ਸਮੇਂ ਬਾਅਦ ਉਸ ਦੀ ਮਾਤਾ ਦੀ ਵੀ ਮੌਤ ਹੋ ਗਈ। ਸਵਰਾਜ ਸਿੰਘ ਦੇ ਪਿਤਾ ਹਾਲੇ ਵੀ ਹਸਪਤਾਲ ਵਿੱਚ ਦਾਖਲ ਹਨ, ਜਦਕਿ ਨੂੰਹ ਨੂੰ ਵੀ ਜ਼ਹਿਰੀਲਾ ਪਦਾਰਥ ਖਾਣ ਕਾਰਨ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਪਰਿਵਾਰਕ ਮੈਂਬਰਾਂ ਨੇ ਨੂੰਹ 'ਤੇ ਇਲਜ਼ਾਮ ਲਗਾਇਆ ਹੈ ਕਿ ਇਹ ਪੂਰਾ ਕਾਂਡ ਪੂਰੈ ਇਰਾਦੇ ਨਾਲ ਕੀਤਾ ਗਿਆ।

ਡੀਐਸਪੀ ਅਵਤਾਰ ਸਿੰਘ ਨੇ ਮੀਡੀਆ ਨੂੰ ਦੱਸਿਆ ਕਿ ਨੂੰਹ ਦੇ ਠੀਕ ਹੋਣ 'ਤੇ ਉਸ ਤੋਂ ਪੁੱਛਗਿੱਛ ਕੀਤੀ ਜਾਵੇਗੀ। ਪੁਲਿਸ ਨੇ ਪਰਿਵਾਰਕ ਬਿਆਨਾਂ ਦੇ ਆਧਾਰ 'ਤੇ ਨੂੰਹ 'ਤੇ ਅਤੇ ਹੋਰਾਂ 'ਤੇ ਪਰਚਾ ਦਰਜ ਕਰ ਲਿਆ ਹੈ ਅਤੇ ਜਾਂਚ ਚੱਲ ਰਹੀ ਹੈ।  ਪੁਲਿਸ ਨੇ ਚਾਰ ਵਿਅਕਤੀਆਂ ਉੱਤੇ ਮਾਮਲਾ ਦਰਜ ਕੀਤਾ ਹੈ।

(For more news apart from Mother commits suicide after young man dies due to eating poisonous food news in punjabi  stay tuned to Rozana Spokesman) 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement