ਬਾਦਲ ਪਰਵਾਰ ਅਤੇ ਉਨ੍ਹਾਂ ਦੇ ਨਜ਼ਦੀਕੀਆਂ ਨੂੰ ਨਵੀਆਂ ਗੱਡੀਆਂ ਦੇਣ ਦਾ 'ਆਪ' ਵਲੋਂ ਸਖ਼ਤ ਵਿਰੋਧ
Published : Jul 11, 2018, 4:04 am IST
Updated : Jul 11, 2018, 4:04 am IST
SHARE ARTICLE
Aam Aadmi Party Punjab
Aam Aadmi Party Punjab

ਪੰਜਾਬ ਸਰਕਾਰ ਦੁਆਰਾ ਸੁਰੱਖਿਆ ਦੇ ਨਾਮ 'ਤੇ ਕਰੋੜਾਂ ਰੁਪਏ ਖ਼ਰਚ ਕੇ ਬਾਦਲ ਪਰਿਵਾਰ ਅਤੇ ਉਨ੍ਹਾਂ ਦੇ ਨਜ਼ਦੀਕੀਆਂ ਨੂੰ ਮਹਿੰਗੀਆਂ ਗੱਡੀਆਂ ਦੇਣ ਦਾ ਆਮ ਆਦਮੀ ਪਾਰਟੀ........

ਚੰਡੀਗੜ੍ਹ : ਪੰਜਾਬ ਸਰਕਾਰ ਦੁਆਰਾ ਸੁਰੱਖਿਆ ਦੇ ਨਾਮ 'ਤੇ ਕਰੋੜਾਂ ਰੁਪਏ ਖ਼ਰਚ ਕੇ ਬਾਦਲ ਪਰਿਵਾਰ ਅਤੇ ਉਨ੍ਹਾਂ ਦੇ ਨਜ਼ਦੀਕੀਆਂ ਨੂੰ ਮਹਿੰਗੀਆਂ ਗੱਡੀਆਂ ਦੇਣ ਦਾ ਆਮ ਆਦਮੀ ਪਾਰਟੀ ਪਾਰਟੀ ਨੇ ਸਖ਼ਤ ਵਿਰੋਧ ਕੀਤਾ ਹੈ। ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਵਿਚ 'ਆਪ' ਦੇ ਸੂਬਾ ਸਹਿ-ਪ੍ਰਧਾਨ ਡਾ. ਬਲਬੀਰ ਸਿੰਘ ਨੇ ਕਿਹਾ ਕਿ ਅਜਿਹਾ ਕਰ ਕੇ ਕੈਪਟਨ ਅਮਰਿੰਦਰ ਸਿੰਘ ਪਹਿਲਾਂ ਤੋਂ ਹੀ ਵਿੱਤੀ ਸੰਕਟ ਵਿਚੋਂ ਲੰਘ ਰਹੇ ਸੂਬੇ ਉੱਤੇ ਬੇਲੋੜਾ ਭਾਰ ਪਾ ਰਹੇ ਹਨ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਸਰਕਾਰੀ ਖ਼ਰਚੇ ਘੱਟ ਕਰ ਕੇ ਖ਼ਜ਼ਾਨੇ ਨੂੰ ਭਰਨ ਦੇ ਦਾਅਵੇ ਕਰਨ ਵਾਲੇ ਕੈਪਟਨ ਇੱਕ ਵਾਰ ਫਿਰ ਆਪਣੇ ਸ਼ਬਦਾਂ ਤੋਂ ਮੁੱਕਰਦੇ ਨਜ਼ਰ ਆ ਰਹੇ ਹਨ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਸੂਬੇ ਵਿਚ ਕਿਸਾਨ ਅਤੇ ਖੇਤ ਮਜ਼ਦੂਰ ਕਰਜ਼ੇ ਦੀ ਮਾਰ ਹੇਠ ਆ ਕੇ ਆਤਮ ਹੱਤਿਆਵਾਂ ਕਰ ਰਹੇ ਹਨ ਪਰੰਤੂ ਕੈਪਟਨ ਉਨ੍ਹਾਂ ਦੀ ਮਾਲੀ ਮਦਦ ਕਰਨ ਦੀ ਥਾਂ ਬਾਦਲਾਂ ਨਾਲ ਆਪਣੀ ਯਾਰੀ ਨਿਭਾ ਕੇ ਲੋਕਾਂ ਦੇ ਖ਼ੂਨ ਪਸੀਨੇ ਨਾਲ ਕਮਾਏ ਟੈਕਸ ਦੇ ਪੈਸੇ ਦੀ ਬਰਬਾਦੀ ਕਰ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਨੂੰ ਸਵਾਲ ਕਰਦਿਆਂ ਡਾ. ਬਲਬੀਰ ਨੇ ਕਿਹਾ ਕਿ ਸਰਕਾਰ ਕਰਮਚਾਰੀਆਂ ਨੂੰ ਤਨਖ਼ਾਹਾਂ ਅਤੇ ਭੱਤੇ ਦੇਣ ਸਮੇਂ ਤਾਂ ਸਰਕਾਰ ਖ਼ਜ਼ਾਨਾ ਖ਼ਾਲੀ ਹੋਣ ਦਾ ਰੋਣਾ ਰੋਂਦੀ ਹੈ, ਹੁਣ ਬਾਦਲਾਂ ਅਤੇ ਉਨ੍ਹਾਂ ਦੇ ਨਜ਼ਦੀਕੀਆਂ ਦੀਆਂ ਗੱਡੀਆਂ ਖ਼ਰੀਦਣ ਲਈ 50 ਕਰੋੜ ਕਿਥੋਂ ਆ ਗਏ?

ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀ ਜੇਬ ਕੱਟ ਕੇ ਹਰ ਸਾਲ ਸੁਰੱਖਿਆ ਦੇ ਨਾਮ ਉੱਤੇ 12 ਕਰੋੜ ਰੁਪਏ ਖ਼ਰਚਣਾ ਸੂਬੇ ਦੇ ਲੋਕਾਂ ਨਾਲ ਭੱਦਾ ਮਜ਼ਾਕ ਹੈ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਇੱਕ ਪਾਸੇ ਤਾਂ ਸਰਕਾਰ ਨੇ ਲੋਕਾਂ ਦੁਆਰਾ ਚੁਣੇ ਹੋਏ ਆਮ ਆਦਮੀ ਪਾਰਟੀ, ਭਾਜਪਾ ਅਤੇ ਇੱਥੋਂ ਤੱਕ ਕਿ ਕੁੱਝ ਕਾਂਗਰਸੀ ਵਿਧਾਇਕਾਂ ਨੂੰ ਵੀ ਮਿਆਦ ਲੰਘ ਚੁੱਕੀਆਂ ਗੱਡੀਆਂ ਦਿੱਤੀਆਂ ਹੋਈਆਂ ਹਨ ਅਤੇ ਦੂਜੇ ਪਾਸੇ ਪਹਿਲਾਂ ਤੋਂ ਹੀ ਲਗਜਰੀ ਗੱਡੀਆਂ ਵਿਚ ਘੁੰਮ ਰਹੇ ਬਾਦਲ ਪਰਿਵਾਰ ਉੱਤੇ ਮਿਹਰਬਾਨ ਹੋ ਰਹੀ ਹੈ। ਡਾ. ਬਲਬੀਰ ਸਿੰਘ ਨੇ ਮੰਗ ਕੀਤੀ ਕਿ ਸਰਕਾਰ ਸੁਰੱਖਿਆ ਦੇ ਨਾਮ ਉੱਤੇ ਕੀਤੇ ਜਾ ਰਹੇ ਖ਼ਰਚ ਦੀ ਸਮੀਖਿਆ ਕਰੇ ਅਤੇ ਇਸ ਉੱਤੇ ਹੋ ਰਹੀ ਫ਼ਜ਼ੂਲ ਖ਼ਰਚੀ ਨੂੰ ਬੰਦ ਕਰੇ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement